Wednesday, 03 July 2024

 

 

ਖ਼ਾਸ ਖਬਰਾਂ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ

 

ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ

ਕੇ.ਕੇ. ਯਾਦਵ ਵੱਲੋਂ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ `ਤੇ ਮੁਹਿੰਮ ਚਲਾਉਣ ਦਾ ਐਲਾਨ

Punjab Admin, Kamal Kishor Yadav, GST Bhawan, Taxation Commissioner, Jalandhar, Ludhiana

Web Admin

Web Admin

5 Dariya News

ਜਲੰਧਰ/ਲੁਧਿਆਣਾ , 29 Apr 2022

ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ ਦੇ ਅੰਤ ਤੱਕ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਇੱਥੇ ਜੀਐਸਟੀ ਭਵਨ ਵਿਖੇ ਕਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਸੂਬੇ ਭਰ ਦੇ ਵਪਾਰੀਆਂ ਨੂੰ ਲੋੜੀਂਦੀ ਰਾਹਤ ਦੇਣਾ ਸਮੇਂ ਦੀ ਮੁੱਖ ਲੋੜ ਹੈ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਵੈਟ ਅਤੇ ਜੀਐਸਟੀ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਅਤੇ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ `ਤੇ ਇਸ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਕਰ ਕਮਿਸ਼ਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਜਲਦੀ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਜਾਅਲੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ।

ਇਕ ਹੋਰ ਮੁੱਦੇ `ਤੇ ਚਰਚਾ ਕਰਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਅਸੈਸਮੈਂਟ ਕੇਸ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਣ। ਉਨਾਂ ਕਿਹਾ ਕਿ ਅਧਿਕਾਰੀ ਵਿੱਤੀ ਸਾਲ ਦੇ ਅੰਤ ਤੱਕ ਇੰਤਜ਼ਾਰ ਨਾ ਕਰਨ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਦੁਆਰਾ ਆਪਣੀਆਂ ਅਸੈਸਮੈਂਟਸ ਪੂਰੀਆਂ ਕਰਨ ਲਈ ਮਹੀਨਾਵਾਰ ਟੀਚਾ ਮਿੱਥਿਆ ਜਾਵੇਗਾ।ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਇੱਕ ਪਾਸੇ ਵਿਭਾਗ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਕਰਵਾਉਣ ਅਤੇ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਕਰਨਾ ਹਰੇਕ ਅਧਿਕਾਰੀ ਲਈ ਜ਼ਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।ਟੈਕਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਡੀਮਡ ਅਪਰੂਵਲ ਆਰ.ਸੀਜ਼ ਲਈ ਵੀ ਨਿਰੀਖਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਫੀਲਡ ਨਿਰੀਖਣ ਕਰਨ ਵਿੱਚ ਅਧਿਕਾਰੀਆਂ ਦੀ ਕੁਤਾਹੀ ਦਾ ਸਖ਼ਤ ਨੋਟਿਸ ਲਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਰ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਬਰਦਾਸ਼ਤਯੋਗ ਨਹੀਂ ਹੈ ਅਤੇ ਵਿਭਾਗ ਵੱਲੋਂ ਹੁਣ ਸਾਰੇ ਟੈਕਸ ਚੋਰੀ ਕਰਨ ਵਾਲਿਆਂ `ਤੇ ਸ਼ਿਕੰਜਾ ਕਸਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਟੈਕਸ ਚੋਰੀ ਕਰਨ ਵਾਲਾ ਸਰਕਾਰ ਦੇ ਸ਼ਿਕੰਜੇ ਤੋਂ ਬਚ ਕੇ ਨਾ ਨਿਕਲੇ।ਕਰ ਕਮਿਸ਼ਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦੀ ਵਸੂਲੀ ਲਈ ਵੀ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਅਧਿਕਾਰੀ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੇ ਪੱਧਰ `ਤੇ ਰਿਕਵਰੀ ਮੁਹਿੰਮ ਸ਼ੁਰੂ ਕਰਨ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਕਰ ਉਗਰਾਹੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਦਿੱਤੇ ਗਏ ਨਵੇਂ ਵਿਚਾਰਾਂ/ਸੁਝਾਵਾਂ ਦਾ ਸੁਆਗਤ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਸੂਬਾ ਪੱਧਰ `ਤੇ ਵੀ ਅਧਿਕਾਰੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਨੂੰ ਅਪਣਾਏਗਾ। 

ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।ਭ੍ਰਿਸ਼ਟਾਚਾਰ ਬਿਲਕੁਲ ਸਹਿਣ ਨਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਟੈਕਸ ਵਸੂਲੀ ਅਤੇ ਸੇਵਾਵਾਂ ਦੇਣ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ।ਕਰ ਕਮਿਸ਼ਨਰ ਨੇ ਸਮੂਹ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਕਾਇਆ ਟੈਕਸ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਟੈਕਸ ਦੀ ਵਰਤੋਂ ਢੁਕਵੇਂ ਢੰਗ ਨਾ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ ਜਿਸ ਕਾਰਨ ਟੈਕਸ ਅਦਾ ਕਰਨ ਵਾਲੇ ਇਸ ਵਿਕਾਸ ਦਾ ਹਿੱਸਾ ਬਣਦੇ ਹਨ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਸਹਿਯੋਗ ਤੋਂ ਬਿਨਾਂ ਰਾਜ ਦੇ ਵਿਕਾਸ ਦਾ ਟੀਚਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਵਧੀਕ ਕਮਿਸ਼ਨਰ ਸ੍ਰੀਮਤੀ ਬ੍ਰਹਮਨੀਤ ਕੌਰ ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ, ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

                               

 

Tags: Punjab Admin , Kamal Kishor Yadav , GST Bhawan , Taxation Commissioner , Jalandhar , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD