Wednesday, 26 June 2024

 

 

ਖ਼ਾਸ ਖਬਰਾਂ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ

 

ਕੇਂਦਰੀ ਰਾਜ ਮੰਤਰੀ ਨੇ ਪੀ.ਐਮ. ਕੇਅਰਜ਼ ਫੰਡ ਯੋਜਨਾ ਦੇ ਲਾਭਪਾਤਰੀ ਬੱਚੇ ਨੂੰ ਯੋਜਨਾ ਦੇ ਲਾਭ, ਸਰਟੀਫਿਕੇਟ ਤੇ ਪ੍ਰਧਾਨ ਮੰਤਰੀ ਵਲੋਂ ਭੇਜਿਆ ਪੱਤਰ ਕੀਤਾ ਭੇਟ

DC Hoshiarpur, Deputy Commissioner Hoshiarpur, Sandeep Hans, Hoshiarpur, Som Parkash , BJP , Bharatiya Janata Party

Web Admin

Web Admin

5 Dariya News

ਹੁਸ਼ਿਆਰਪੁਰ , 30 May 2022

ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਆਪਣੇ ਮਾਤਾ ਤੇ ਪਿਤਾ ਦੋਨਾਂ ਨੂੰ ਗੁਵਾਉਣ ਵਾਲੇ ਬੱਚਿਆਂ ਦੀ ਪੂਰੀ ਦੇਖਭਾਲ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਪੀ.ਐਮ. ਕੇਅਰਜ਼ ਫੰਡ ਰਾਹੀਂ ਇਨ੍ਹਾਂ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਹ ਵਿਚਾਰ ਉਨ੍ਹਾਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਮੌਜੂਦਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੀ.ਐਮ. ਕੇਅਰਜ਼ ਫਾਰ ਚਿਲਡਰਨ ਯੋਜਨਾ ਤਹਿਤ ਲਾਭ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦੇ ਵਰਚੂਅਲ ਪ੍ਰੋਗਰਾਮ ਦੌਰਾਨ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਪੀ.ਐਮ. ਕੇਅਰਜ਼ ਫੰਡ ਯੋਜਨਾ ਤਹਿਤ ਜ਼ਿਲ੍ਹੇ ਦੇ ਇਕ ਬੱਚੇ ਨੂੰ ਇਸ ਯੋਜਨਾ ਸਬੰਧੀ ਦਿੱਤੇ ਜਾਣ ਵਾਲੇ ਲਾਭ, ਸਨੇਹ ਪੱਤਰ (ਸਰਟੀਫਿਕੇਟ ਆਫ਼ ਪੀ.ਐਮ. ਕੇਅਰਜ਼), ਪ੍ਰਧਾਨ ਮੰਤਰੀ ਵਲੋਂ ਪੱਤਰ ਵੀ ਭੇਟ ਕੀਤਾ।

 ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਸ੍ਰੀ ਜੰਗੀ ਲਾਲ ਮਹਾਜਨ ਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ ਵੀ ਮੌਜੂਦ ਸਨ। ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ 11 ਮਾਰਚ 2020 ਤੋਂ 28 ਫਰਵਰੀ 2022 ਤੱਕ ਜਿਹੜੇ ਬੱਚਿਆਂ ਨੇ ਕੋਵਿਡ-19 ਕਾਰਨ ਆਪਣੇ ਮਾਤਾ ਤੇ ਪਿਤਾ ਦੋਨਾਂ ਨੂੰ ਗੁਆਇਆ ਹੈ, ਉਨ੍ਹਾਂ ਨੂੰ ਇਸ ਯੋਜਨਾ ਤਹਿਤ ਲਾਭ ਦਿੱਤਾ ਜਾ ਰਿਹਾ ਹੈ। ਕੇਂਦਰੀ ਰਾਜ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਇਨ੍ਹਾਂ ਬੱਚਿਆਂ ਨੂੰ ਨਜ਼ਦੀਕੀ ਸਰਕਾਰੀ ਸਕੂਲ ਵਿਚ ਮੁਫਤ ਸਿੱਖਿਆ ਤੋਂ ਇਲਾਵਾ ਕਾਪੀਆਂ, ਕਿਤਾਬਾਂ ਤੇ ਯੂਨੀਫਾਰਮ ਉਪਲਬੱਧ ਕਰਵਾਈ ਗਈ ਹੈ, ਜਿਸ ਦਾ ਖਰਚਾ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲਾਭਪਾਤਰੀ ਬੱਚਿਆਂ ਨੂੰ ਪਾਸਬੁੱਕ ਦਿੱਤੀ ਗਈ, ਜਿਸ ਵਿਚ ਉਨ੍ਹਾਂ ਦੇ ਖਾਤਿਆਂ ਵਿਚ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ, ਜੋ ਕਿ ਉਸ ਨੂੰ 23 ਸਾਲ ਹੋਣ ਤੋਂ ਬਾਅਦ ਮਿਲੇਗੀ। 

ਇਸ ਦੇ ਨਾਲ ਹੀ ਲਾਭਪਾਤਰੀ ਨੂੰ ਸਪਾਂਸਰਸ਼ਿਪ ਫੰਡ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਲਾਭਪਾਤਰੀ ਬੱਚਿਆਂ ਨੂੰ ਆਯੂਸ਼ਮਾਨ ਹੈਲਥ ਕਾਰਡ ਵੀ ਦਿੱਤਾ ਗਿਆ ਹੈ ਅਤੇ ਇਸ ਕਾਰਡ ਤੋਂ 5 ਲੱਖ ਤੱਕ ਦਾ ਇਲਾਜ ਦੀ ਮੁਫ਼ਤ ਸੁਵਿਧਾ ਵੀ ਬੱਚੇ ਨੂੰ ਮਿਲੇਗੀ। ਲਾਭਪਾਤਰੀ ਨੂੰ ਐਕਸਗਰੇਸ਼ੀਆ ਦਾ 50 ਹਜ਼ਾਰ ਰੁਪਏ ਤੇ ਸਮਾਰਟ ਰਾਸ਼ਨ ਕਾਰਡ ਪਹਿਲਾਂ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਪ੍ਰੋਫੈਸ਼ਨਲ ਕੋਰਸ ਲਈ ਉਚ ਸਿੱਖਿਆ ਸਬੰਧੀ ਸਿੱਖਿਆ ਕਰਜ਼ਾ ਚਾਹੀਦਾ ਹੋਵੇਗਾ ਤਾਂ ਉਸ ਵਿਚ ਵੀ ਪੀ.ਐਮ. ਕੇਅਰਜ਼ ਉਨ੍ਹਾਂ ਦੀ ਮਦਦ ਕਰੇਗਾ। ਇਸ ਦੌਰਾਨ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਐਡਵੋਕੇਟ ਹਰਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur , Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD