Monday, 01 July 2024

 

 

ਖ਼ਾਸ ਖਬਰਾਂ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

 

ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਹਰਿਆਣਾ ਦੇ ਦੋ ਵਿਅਕਤੀ ਅਸਲੇ ਸਮੇਤ ਮੋਹਾਲੀ ਤੋਂ ਗ੍ਰਿਫਤਾਰ : ਐਸਐਸਪੀ ਵਿਵੇਕ ਸ਼ੀਲ ਸੋਨੀ

Crime News Punjab, Punjab Police, Police, Crime News, S.A.S. Nagar Police, Mohali Police, Vivek Sheel Soni, Lawrance Bishnoi Gang, Goldy Brar

Web Admin

Web Admin

5 Dariya News

ਐਸਏਐਸ ਨਗਰ , 14 Jun 2022

ਅੱਜ ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਐਕਟਿਵ ਮੈਂਬਰਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ।  ਇਹ ਜਾਣਕਾਰੀ ਸਾਂਝੀ ਕਰਦੇ ਹੋਏ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਮੁਹਾਲੀ ਵੱਲੋਂ ਦੱਸਿਆ ਗਿਆ ਕਿ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਪਿੰਡ ਕਿੰਗਰਾ, ਥਾਣਾ ਡੱਬਵਾਲੀ, ਜਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ ਦੋ .32 ਕੈਲੀਵਰ ਪਿਸਟਲ, 08 ਜਿੰਦਾ ਕਾਰਤੂਸ ਅਤੇ ਸਕਾਰਪੀਓ ਕਾਰ ਨੰਬਰੀ HR-25 4845 ਦੇ ਦਾਰਾ ਸਟੂਡਿਓ, ਜੁਝਾਰ ਨਗਰ, ਮੋਹਾਲੀ ਤੋ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ: 73 ਮਿਤੀ 14.06.2022 ਅ/ਧ 25(7), 8 ਅਸਲਾ ਐਕਟ (ਸੋਧ ਅਸਲਾ ਐਕਟ 2019), ਥਾਣਾ ਬਲੌਗੀ, ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਹੈ। ਐਸ.ਐਸ.ਪੀ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਲਗਾਤਾਰ ਮਨਪ੍ਰੀਤ ਸਿੰਘ ਉਰਫ ਮੰਨਾਂ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਟੋਇਟਾ ਕਾਰ ਮੁਹੱਈਆ ਕਰਵਾਈ ਸੀ, ਰਾਂਹੀ ਕਨੇਡਾ ਬੈਠੇ ਗੈਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। 

ਇਹ ਦੋਵੇਂ ਦੋਸ਼ੀ ਗੋਲਡੀ ਬਰਾੜ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਦੇ ਨਾਲ ਲਗਦੇ ਬਾਰਡਰ ਏਰੀਆ ਤੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਅਤੇ ਵਿਦੇਸ਼ ਬੈਠੇ ਗੋਲਡੀ ਬਰਾੜ ਦੇ ਇਸ਼ਾਰੇ ਤੇ ਇਹਨਾਂ ਹਥਿਆਰਾਂ ਦੀ ਸ਼ੂਟਰਾਂ ਨੂੰ ਸਪਲਾਈ ਕਰਦੇ ਸੀ।ਸ੍ਰੀ ਵਿਵੇਕ ਸ਼ੀਲ ਸੋਨੀ ਨੇ ਅੱਗੇ ਦੱਸਿਆ ਕਿ ਇਕ ਗੁਪਤ ਸੂਚਨਾਂ ਦੇ ਅਧਾਰ ਤੇ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅਸਲੇ ਅਤੇ ਐਮੂਨੇਸ਼ਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਉਹ ਇਹਨਾਂ ਹਥਿਆਰਾਂ ਦੀ ਖੇਪ ਪਹੁਚਾਉਣ ਲਈ ਜਾ ਰਹੇ ਸਨ।ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Vivek Sheel Soni , Lawrance Bishnoi Gang , Goldy Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD