Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

 

ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ, ਅਲੈਗਜ਼ੈਂਡਰ ਏਲਿਸ ਨੇ ਕੀਤਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar, Alexander Ellis, British High Commissioner, Prof. Jaspal Singh Sandhu, Vice Chancellor presented

Web Admin

Web Admin

5 Dariya News

ਅੰਮ੍ਰਿਤਸਰ , 14 Jun 2022

ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ, ਅਲੈਗਜ਼ੈਂਡਰ ਏਲਿਸ ਨੇ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ। ਉਨ੍ਹਾਂ ਉਚੇਰੀ ਸਿਖਿਆ ‘ਚ ਸੰਭਾਵਨਾਵਾਂ ਅਤੇ ਵਿਕਾਸ ਹਿਤ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਇਕ ਵਿਸ਼ੇਸ਼ ਇਕੱਤਰਤਾ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਵਾਦ ਰਚਾਉਂਦਿਆਂ ਖੋਜ, ਸਿਖਿਆ, ਖੇਡਾਂ, ਕਲਾ ਅਤੇ ਹੋਰ ਅਕਾਦਮਿਕ ਸੰਭਾਵਨਾਵਾਂ ‘ਤੇ ਚਰਚਾ ਕੀਤੀ।

ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਯੂਨੀਵਰਸਿਟੀ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ. ਵਾਈਸ-ਚਾਂਸਲਰ, ਪ੍ਰੋ. ਹਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ, ਵੱਖ ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ, ਵਿਦਿਆਰਥੀ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

ਸ਼੍ਰੀ ਏਲਿਸ ਨੇ ਮਿਆਸ-ਜੀ.ਐਨ.ਡੀ.ਯੂ. ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ, ਬਾਇਓ-ਟੈਕਨਾਲੋਜੀ ਵਿਭਾਗ, ਐਗਰੀਕਲਚਰ ਵਿਭਾਗ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕਰਦਿਆਂ ਯੂਨੀਵਰਸਿਟੀ ਵੱਲੋਂ ਆਪਣੇ ਖਿਡਾਰੀਆਂ ਨੂੰ ਨੂੰ ਦਿੱਤੀਆਂ ਜਾਂਦੀਆ ਖੇਡ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਮਿਆਸ-ਜੀ.ਐਨ.ਡੀ.ਯੂ. ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵਿਭਾਗ ਵਿਖੇ ਵੱਖ ਵੱਖ ਕੋਰਸਾਂ ਦੌਰਾਨ ਵਰਤੋਂ ਵਿਚ ਆਉਣ ਵਾਲੀਆਂ ਵੱਖ ਵੱਲ਼ ਪ੍ਰਯੋਗਸ਼ਾਲਾਵਾਂ ਜਿਵੇਂ ਹਿਊਮਨ ਪਰਫੌਰਮੈਂਸ ਲੈਬ, ਕਿਨਮੈਟਿਕ ਮੈਜ਼ਰਮੈਂਟ ਲੈਬ,  ਸਟਰੈਂਥ ਅਨਾਲਸਿਸ ਲੈਬ, ਬਾਇਓਮਕੈਨਿਕਸ ਲੈਬ, ਨਿਊਰੋਫਿਜ਼ਓਲੋਜ਼ੀ ਲੈਬ, ਸਪੋਰਟਸ ਸਾਇਕਲੋਜੀ ਲੈਬ ਵਿਚ ਜਾ ਕਾ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਉਨ੍ਹਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਨੇ ਯੂਨੀਵਰਸਿਟੀ ਦੇ ਐਗਰੀਕਲਚਰ ਫਾਰਮ ਵਿਚ ਕੇਲਿਆਂ, ਸੇਬਾਂ, ਅਸ਼ਵਗੰਧਾ ਅਤੇ ਹੋਰ ਵੱਖ ਵੱਖ ਫਲਾਂ ਅਤੇ ਦਵਾਈਆਂ ਵਾਲੀਆਂ ਫਸਲਾਂ ਬਾਰੇ ਹੋਰ ਰਹੇ ਸਫਲਤਾਪੂਰਵਕ ਪ੍ਰਯੋਗਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਕੇਲਿਆਂ ਅਤੇ ਸੇਬਾਂ ਯੁਕਤ ਬੂਟਿਆਂ ਨੂੰ ਵੇਖ ਕੇ ਪ੍ਰਸ਼ੰਸਾ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਤਰ੍ਹਾਂ ਦੇ ਪ੍ਰਯੋਗ ਇਸ ਗੱਲ ਵੱਲ਼ ਇਸ਼ਾਰਾ ਕਰਦੇ ਹਨ ਕਿ ਇਹ ਯੂਨੀਵਰਸਿਟੀ ਖੋਜ ‘ਚ ਵਿਕਾਸ ਅਤੇ ਨਿਵੇਕਲੇ ਉਦਮਾਂ ਪ੍ਰਤੀ ਗੰਭੀਰ ਹੈ ਅਤੇ ਇਸ ਵਾਤਾਵਰਣ ਵਿਚ ਸੇਬਾਂ, ਕੇਲਿਆਂ, ਕੇਸਰ, ਅਸ਼ਵਗੰਧਾਂ ਅਤੇ ਸੰਜੀਵਨੀ ਬੂਟੀ ਦੀ ਪੈਦਾਵਾਰ ਖੇਤੀ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਸਮਰੱਥ ਹੈ। 

ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਇਸ ਕੇਂਦਰ `ਚ ਗੈਰ-ਰਵਾਇਤੀ ਅਤੇ ਉੱਚ ਕੀਮਤੀ ਫਸਲਾਂ ਜਿਨ੍ਹਾਂ `ਚ ਘੱਟ ਠੰਡੇ ਸੇਬ, ਕੇਲੇ ਅਤੇ ਕੇਸਰ ਦੀ ਕਾਸ਼ਤ ਲਈ ਐਗਰੋਟੈਕਨਾਲੋਜੀ ਦਾ ਸਫਲਤਾਪੂਰਵਕ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਨਿਵੇਸ਼ਕਾਂ ਅਤੇ ਉਦਮੀਆਂ ਨੂੰ ਇਕ ਮੰਚ `ਤੇ ਲਿਆ ਕੇ ਯੂਨੀਵਰਸਿਟੀ ਵੱਲੋਂ ਖੇਤੀਬਾੜੀ ਦੇ ਵਾਤਾਵਰਣ ਅਤੇ ਆਰਥਿਕ ਤੌਰ `ਤੇ ਟਿਕਾਊ ਮਾਡਲਾਂ ਨੂੰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਵੱਖ ਵੱਖ ਵਿਦਿਆਰਥੀਆਂ ਦੇ ਨਾਲ ਗੱਲਬਾਤ ਦੌਰਾਨ ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ ਨੇ ਜਿਥੇ ਵਿਦਿਆਰਥੀਆਂ ਨੂੰ ਅਗਲੇ ਦਸ ਸਾਲਾਂ ਵਿਚ ਉਹ ਸੰਸਾਰ ਵਿਚ ਕਿਹੜੀਆਂ ਕਿਹੜੀਆਂ ਤਬਦੀਲੀਆਂ ਵੇਖਣਾ ਚਾਹੁੰਦੇ ਹਨ ਬਾਰੇ ਪੁਛਿਆ ਅਤੇ ਫਿਰ ਉਨ੍ਹਾਂ ਨੇ ਸੰਭਾਵੀ ਤਬਦੀਲੀਆਂ ਬਾਰੇ ਵੀ ਚਰਚਾ ਕੀਤੀ।

 ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨਾਂ ਦਾ ਯੂ.ਕੇ. ਪ੍ਰਤੀ ਨਜ਼ਰੀਏ ਨੂੰ ਜਾਣਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਬਾਰੇ ਤੇ ਆਪਣੇ ਦੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਹਰ ਇਕ ਵਿਦਿਆਰਥੀਆਂ ਨੇ ਵੱਖਰੇ ਵੱਖਰੇ ਤੌਰ ‘ਤੇ ਆਪਣੀ ਜਾਣਪਛਾਣ ਕਰਾਈ।  

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar , Alexander Ellis , British High Commissioner , Prof. Jaspal Singh Sandhu , Vice Chancellor presented

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD