Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਪਰਦਾਫਾਸ਼ ਕਰਨ ਲਈ ਕਿਵੇਂ ਇੱਕ ਛੋਟੇ ਜਿਹੇ ਸੁਰਾਗ ਜ਼ਰੀਏ ਪੰਜਾਬ ਪੁਲਿਸ ਦੀਆਂ ਟੀਮਾਂ ਫਤਿਹਾਬਾਦ ਪਹੁੰਚੀਆਂ

ਪੰਜਾਬ ਪੁਲਿਸ ਸ਼ੱਕੀ ਕਾਤਲਾਂ ਨੂੰ ਗਿ੍ਰਫਤਾਰ ਕਰਨ ਲਈ ਕੇਂਦਰੀ ਏਜੰਸੀਆਂ ਅਤੇ ਸੂਬੇ ਦੇ ਹੋਰ ਪੁਲਿਸ ਬਲਾਂ ਨਾਲ ਨਜ਼ਦੀਕੀ ਤਾਲਮੇਲ ਰਾਹੀਂ ਕਰ ਰਹੀ ਹੈ ਕੰਮ

Crime News Punjab, Punjab Police, Police Shubhdeep Singh Sidhu, Sidhu Moose Wala, Sidhu MooseWala, Sachin Bishnoi, Lawrence Bishnoi, Lawrence Bishnoi Gang, Sidhu Moosewala murder case

Web Admin

Web Admin

5 Dariya News

ਚੰਡੀਗੜ , 16 Jun 2022

ਜੁਰਮ ਵਿੱਚ ਵਰਤੀ ਗਈ ਗੱਡੀ ਵਿੱਚੋਂ ਮਿਲੇ ਇੱਕ ਛੋਟੇ ਜਿਹੇ ਸੁਰਾਗ ਅਤੇ ਪ੍ਰਾਪਤ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਪੰਜਾਬ ਪੁਲਿਸ ਨੂੰ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ - ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ, ਜਿਸ ਸਦਕਾ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 10 ਦੋਸ਼ੀ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਪੁਲੀਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ।

ਸਿੱਧੂ ਮੂਸੇਵਾਲਾ, ਜੋ 29 ਮਈ ਨੂੰ ਸ਼ਾਮ 5 ਵਜੇ ਦੇ ਕਰੀਬ ਆਪਣੇ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲੇ ਸਨ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ।

ਘਟਨਾਵਾਂ ਤੋਂ ਕਿਵੇਂ ਪਰਦਾ ਉਠਿਆ

ਏ.ਡੀ.ਜੀ.ਪੀ. ਏ.ਜੀ.ਟੀ.ਐੱਫ. ਨੇ ਕਿਹਾ ਕਿ ਇਹ ਮਹਤਵਪੂਰਨ ਸਫਲਤਾ ਉਸ ਸਮੇਂ ਮਿਲੀ ਜਦੋਂ ਬਲੇਰੋ ਕਾਰ ‘ਚੋਂ ਫਤਿਹਾਬਾਦ ਸਥਿਤ ਪੈਟਰੋਲ ਪੰਪ ਤੋਂ ਭਰਾਏ ਡੀਜ਼ਲ ਦੀ ਰਸੀਦ (25 ਮਈ, 2022) ਬਰਾਮਦ ਕੀਤੀ ਗਈ। ਇਹ ਗੱਡੀ ਅਪਰਾਧ ਵਿੱਚ ਵਰਤੀ ਗਈ ਸੀ ਅਤੇ ਬਾਅਦ ਵਿੱਚ ਅਪਰਾਧ ਵਾਲੇ ਸਥਾਨ ਤੋਂ ਲਗਭਗ 13 ਕਿਲੋਮੀਟਰ ਦੂਰ ਖਿਆਲਾ ਪਿੰਡ ਦੇ ਨੇੜੇ ਖੜੀ ਮਿਲੀ ਸੀ। 

ਉਹਨਾਂ ਅੱਗੇ ਕਿਹਾ ਕਿ ਪੁਲਿਸ ਦੀ ਇੱਕ ਟੀਮ ਉਸੇ ਦਿਨ ਸੀਸੀਟੀਵੀ ਫੁਟੇਜ ਇਕੱਠੀ ਕਰਨ ਲਈ ਫਤਿਹਾਬਾਦ ਦੇ ਪੈਟਰੋਲ ਸਟੇਸ਼ਨ ਲਈ ਤੁਰੰਤ ਰਵਾਨਾ ਕੀਤੀ ਗਈ।ਉਹਨਾਂ ਕਿਹਾ ਪੁਲਿਸ ਟੀਮਾਂ ਨੇ ਸੀਸੀਟੀਵੀ ਫੁਟੇਜ ਪ੍ਰਾਪਤ ਕੀਤੀ ਅਤੇ ਇੱਕ  ਵਿਅਕਤੀ, ਜਿਸ ਦੇ ਸ਼ੂਟਰ ਹੋਣ ਦੀ ਸੰਭਾਵਨਾ ਹੈ, ਦੀ ਪਛਾਣ ਕਰਨ ਵਿੱਚ ਕਾਮਯਾਬ ਹੋ ਗਈਆਂ ਹਨ, ਜਿਸ ਦੀ ਪਛਾਣ ਬਾਅਦ ਵਿੱਚ ਸੋਨੀਪਤ ਦੇ ਪਿ੍ਰਆਵਰਤ ਵਜੋਂ ਹੋਈ ਹੈ। 

ਪੈਟਰੋਲ ਪੰਪ ਸਟੇਸ਼ਨ ਤੋਂ ਡੀਜ਼ਲ ਭਰਨ ਤੋਂ ਪਹਿਲਾਂ ਅਤੇ ਬਾਅਦ ਵਿਚ ਬਲੈਰੋ ਗੱਡੀ ਦੁਆਰਾ ਲਏ ਗਏ ਰੂਟ ਦੀ ਸੀਸੀਟੀਵੀ ਫੁਟੇਜ ਵੀ ਪ੍ਰਾਪਤ ਕੀਤੀ ਗਈ। ਇਸੇ ਤਰਾਂ ਇੰਜਣ ਨੰਬਰ ਅਤੇ ਚੈਸੀ ਨੰਬਰ ਦੀ ਮਦਦ ਨਾਲ ਬਲੈਰੋ ਦੀ ਮਾਲਕੀ ਦਾ ਪਤਾ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਮਹਿੰਦਰਾ ਬਲੈਰੋ, ਟੋਇਟਾ ਕੋਰੋਲਾ ਅਤੇ ਚਿੱਟੇ ਰੰਗ ਦੀ ਆਲਟੋ ਕਾਰ ਸਮੇਤ ਸਾਰੇ ਵਾਹਨ ਬਰਾਮਦ ਕਰ ਲਏ ਹਨ। 

ਟੋਇਟਾ ਕੋਰੋਲਾ ਵਿੱਚ ਸਵਾਰ ਹਮਲਾਵਰਾਂ ਨੇ ਬੰਦੂਕ ਦੀ ਨੋਕ ’ਤੇ ਇੱਕ ਚਿੱਟੇ ਰੰਗ ਦੀ ਆਲਟੋ ਕਾਰ ਨੂੰ ਰੋਕਿਆ ਅਤੇ ਖੋਹ ਕੇ ਲੈ ਗਏ। ਉਹ ਕੋਰੋਲਾ ਕਾਰ, ਜੋ ਕਿ ਘਟਨਾ ਦੌਰਾਨ ਨੁਕਸਾਨੀ ਗਈ ਸੀ, ਨੂੰ ਉੱਥੇ ਹੀ ਛੱਡ ਗਏ ਅਤੇ ਚਿੱਟੇ ਰੰਗ ਦੀ ਬੋਲੈਰੋ ਜੀਪ ਦੇ ਪਿੱਛੇ-ਪਿੱਛੇ ਪਿੰਡ ਖਾਰਾ ਬਰਨਾਲਾ ਵੱਲ ਫਰਾਰ ਹੋ ਗਏ। ਚਿੱਟੇ ਰੰਗ ਦੀ ਆਲਟੋ ਵੀ 30 ਮਈ, 2022 ਨੂੰ ਮੋਗਾ ਜ਼ਿਲੇ ਦੇ ਧਰਮਕੋਟ ਨੇੜੇ ਤੜਕੇ 3.30 ਵਜੇ ਖੜੀ ਮਿਲੀ ਸੀ ਅਤੇ ਸੀਸੀਟੀਵੀ ਫੁਟੇਜ ਤੋਂ ਮੁਲਜ਼ਮਾਂ ਵੱਲੋਂ ਲਏ ਗਏ ਰੂਟ ਦੀ ਪਛਾਣ ਕੀਤੀ ਗਈ ਸੀ।

ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਭੂਮਿਕਾ

ਤਿਹਾੜ ਜੇਲ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗਿ੍ਰਫਤਾਰ ਕਰਨ ਤੋਂ ਇਲਾਵਾ ਗਿ੍ਰਫਤਾਰ ਕੀਤੇ ਗਏ ਹੋਰ 9 ਦੋਸ਼ੀਆਂ ਦੀ ਪਛਾਣ ਚਰਨਜੀਤ ਸਿੰਘ ਉਰਫ ਚੇਤਨ ਵਾਸੀ ਬਲਰਾਮ ਨਗਰ ਬਠਿੰਡਾ; ਹਰਿਆਣਾ ਦੇ ਸਿਰਸਾ ਦੇ ਸੰਦੀਪ ਸਿੰਘ ਉਰਫ਼ ਕੇਕੜਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮਿ੍ਰਤਸਰ; ਤਖ਼ਤ-ਮਲ ਹਰਿਆਣਾ ਦੇ ਪ੍ਰਭਦੀਪ ਸਿੱਧੂ ਉਰਫ਼ ਪੱਬੀ; ਹਰਿਆਣਾ ਦੇ ਸੋਨੀਪਤ ਦੇ ਪਿੰਡ ਰੇਵਲੀ ਦੇ ਮੋਨੂੰ ਡਾਗਰ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਸਾਰਿਆਂ ਨੂੰ ਸਾਜ਼ਿਸ਼ ਰਚਣ, ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਦੋਸ਼ ਵਿਚ ਗਿ੍ਰਫਤਾਰ ਕੀਤਾ ਗਿਆ ਹੈ।

ਏ.ਡੀ.ਜੀ.ਪੀ. ਨੇ ਕਿਹਾ ਕਿ ਕੋਰੋਲਾ ਕਾਰ ਦਾ ਰਜਿਸਟ੍ਰੇਸ਼ਨ ਨੰਬਰ ਸਹੀ ਪਾਇਆ ਗਿਆ ਅਤੇ ਮਾਲਕ ਦੀ ਪਛਾਣ ਕਰ ਲਈ ਗਈ, ਹਾਲਾਂਕਿ, ਜਿਸ ਵਿਅਕਤੀ ਦੇ ਨਾਮ ’ਤੇ ਖਰੀਦ ਦਾ ਐਫੀਡੇਵਿਡ ਬਰਾਮਦ ਕੀਤਾ ਗਿਆ ਸੀ, ਉਹ ਅਸਲ ਮਾਲਕ ਨਹੀਂ ਸੀ, ਪਰ ਉਸ ਨੇ ਮਨਪ੍ਰੀਤ ਮੰਨਾ (ਗੋਲਡੀ ਬਰਾੜ ਨਾਲ ਸਬੰਧਤ ਗੈਂਗਸਟਰ) ਨੂੰ ਆਪਣਾ ਆਧਾਰ ਕਾਰਡ ਦਿੱਤਾ ਸੀ, ਜੋ ਫਿਰੋਜ਼ਪੁਰ ਜੇਲ ਵਿੱਚ ਬੰਦ ਹੈ।

ਮਨਪ੍ਰੀਤ ਭਾਊ, ਜਿਸ ਨੂੰ ਕੋਰੋਲਾ ਕਾਰ ਦੀ ਵਰਤੋਂ ਕਰਨ ਸਬੰਧੀ ਸ਼ੱਕ ਦੇ ਆਧਾਰ ’ਤੇ 30 ਮਈ, 2022 ਨੂੰ ਉੱਤਰਾਖੰਡ ਦੇ ਚਮੋਲੀ ਤੋਂ ਗਿ੍ਰਫਤਾਰ ਕੀਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਨੇ ਇਹ ਕਾਰ ਮਨਪ੍ਰੀਤ ਮੰਨਾ ਦੇ ਕਹਿਣ ‘ਤੇ ਦੋ ਸ਼ੱਕੀ ਸ਼ੂਟਰਾਂ ਮੋਗਾ ਦੇ ਮਨੂ ਕੁੱਸਾ ਅਤੇ ਅੰਮਿ੍ਰਤਸਰ ਦੇ ਜਗਰੂਪ ਸਿੰਘ ਉਰਫ਼  ਰੂਪਾ ਨੂੰ ਸੌਂਪੀ ਸੀ। 

ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਸ਼ੂਟਰ ਸਾਰਜ ਮਿੰਟੂ, ਜੋ ਗੋਲਡੀ ਬਰਾੜ ਅਤੇ ਸਚਿਨ ਥਾਪਨ ਦਾ ਕਰੀਬੀ ਹੈ ਦੁਆਰਾ ਮੁਹੱਈਆ ਕਰਵਾਏ ਗਏ ਅਤੇ ਮੰਨਿਆ ਜਾਂਦਾ ਹੈ ਕਿ ਉਹ ਸ਼ੂਟਰਾਂ ਦੇ ਸਮੂਹ ਦਾ ਹਿੱਸਾ ਹੈ।ਪ੍ਰਭਦੀਪ ਸਿੱਧੂ ਉਰਫ਼ ਪੱਬੀ, ਜਿਸ ਨੂੰ 3 ਜੂਨ 2022 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ, ਜੋ ਉਸ ਕੋਲ ਆ ਕੇ ਰੁਕੇ ਸਨ ਅਤੇ ਉਸ ਨੇ ਮੂਸੇਵਾਲਾ ਦੇ ਘਰ ਦੀ ਰੇਕੀ ਕਰਵਾਉਣ ਵਿੱਚ ਉਨਾਂ ਦੀ ਮਦਦ ਕੀਤੀ ਸੀ। 

ਇਹ ਖੁਲਾਸਾ ਵੀ ਹੋਇਆ ਕਿ ਉਨਾਂ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੁਰੱਖਿਆ ਕਰਮੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਕੈਮਰੇ ਆਦਿ ਦੀ ਜਾਂਚ ਕੀਤੀ। ਭਰੋਸੇਯੋਗ ਜਾਣਕਾਰੀ ਉਪਰੰਤ, ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਸਹਿਯੋਗੀ ਮੋਨੂੰ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ। ਪੁੱਛਗਿੱਛ ਦੌਰਾਨ, ਉਸਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਸੋਨੀਪਤ ਦੇ ਰਹਿਣ ਵਾਲੇ ਪਿ੍ਰਆਵਰਤ ਅਤੇ ਅੰਕਿਤ ਵਜੋਂ ਪਛਾਣੇ ਗਏ ਦੋ ਸ਼ੂਟਰਾਂ ਦਾ ਪ੍ਰਬੰਧ ਕਰਨ ਦੀ ਗੱਲ ਕਬੂਲ ਕੀਤੀ। 

ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ ਨੇ ਸਾਦੁਲ ਸ਼ਹਿਰ ਤੋਂ ਵਾਰਦਾਤ ਵਿਚ ਵਰਤੀ ਗਈ ਚਿੱਟੀ ਬੋਲੈਰੋ ਜੀਪ ਖਰੀਦ ਕੇ ਬਠਿੰਡਾ ਦੇ ਕੇਸ਼ਵ ਵਜੋਂ ਪਛਾਣੇ ਗਏ ਵਿਅਕਤੀ ਰਾਹੀਂ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨਾਂ ਨੂੰ ਛੁਪਣਗਾਹ ਵੀ ਮੁਹੱਈਆ ਕਰਵਾਈ ਸੀ।ਸੰਦੀਪ ਕੇਕੜਾ, ਜਿਸ ਨੂੰ 6 ਜੂਨ, 2022 ਨੂੰ ਗਿ੍ਰਫਤਾਰ ਕੀਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਦੇ ਭਰਾ ਬਿੱਟੂ ਕਾਲਿਆਂਵਾਲੀ ਨੇ ਹਰਿਆਣਾ, ਸਿਰਸਾ ਦੇ ਤਖਤ ਮੱਲ ਦੇ ਨਿੱਕੂ ਨਾਲ ਮਿਲ ਕੇ ਮੂਸੇਵਾਲਾ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਹੋਈ ਸੀ।

ਉਸਨੇ ਦੱਸਿਆ ਕਿ 29 ਮਈ, 2022 ਨੂੰ ਉਸਦੇ ਭਰਾ ਬਿੱਟੂ ਨੇ ਉਸ ਨੂੰ ਮੋਟਰ ਸਾਈਕਲ ’ਤੇ ਨਿੱਕੂ ਨਾਲ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਜੋਂ ਉਸ ਦੇ ਘਰ ਜਾਣ ਲਈ ਕਿਹਾ। ਉਸਨੇ ਕਬੂਲ ਕੀਤਾ ਕਿ ਉਹਨਾਂ ਨੇ ਨਿੱਕੂ ਦੇ ਮੋਬਾਈਲ ਫੋਨ ’ਤੇ ਗਾਇਕ ਨਾਲ ਸੈਲਫੀ ਖਿੱਚੀ ਅਤੇ ਬਾਅਦ ਵਿੱਚ ਨਿੱਕੂ ਨੇ ਸਚਿਨ ਥਾਪਨ ਨੂੰ ਮੂਸੇਵਾਲਾ ਬਾਰੇ ਅਸਲ-ਸਮੇਂ ਦੀ ਜਾਣਕਾਰੀ ਦੇਣ ਲਈ ਵੀਡੀਓ ਕਾਲ ਕੀਤੀ ਅਤੇ ਦੱਸਿਆ ਕਿ ਉਹ ਬਿਨਾਂ ਸੁਰੱਖਿਆ ਦੇ ਆਪਣੋ ਘਰ ਤੋਂ ਚੱਲ ਪਿਆ ਹੈ ਅਤੇ ਕਾਲੀ ਥਾਰ ਜੀਪ ਵਿੱਚ ਡਰਾਈਵਰ ਸੀਟ ’ਤੇ ਬੈਠਾ ਹੈ।

ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਮੁਲਜ਼ਮ ਲਾਰੇਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਅਤੇ ਵਿਕਰਮ ਬਰਾੜ (ਹੁਣ ਦੁਬਈ ਵਿੱਚ) ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰ ਰਹੇ ਸਨ। ਇਸ ਤੋਂ ਇਲਾਵਾ, ਇਨਾਂ ਗੈਂਗਸਟਰਾਂ ਨੇ ਫੇਸਬੁੱਕ ਪ੍ਰੋਫਾਈਲਾਂ ਰਾਹੀਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਹੋਰਨਾਂ ਨੂੰ ਉਨਾਂ ਦੇ ਗਰੋਹ ਦੇ ਮੈਂਬਰਾਂ ਸਮੇਤ ਮੁਲਜ਼ਮ ਅਤੇ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਏਜੀਟੀਐਫ ਅਤੇ ਐਸਆਈਟੀ ਕੇਂਦਰੀ ਏਜੰਸੀਆਂ ਅਤੇ ਹੋਰ ਸੂਬਿਆਂ ਦੇ ਪੁਲਿਸ ਬਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਤਾਂ ਜੋ ਸ਼ੱਕੀ ਸ਼ੂਟਰਾਂ ਅਤੇ ਇਸ ਵਿੱਚ ਸ਼ਾਮਲ ਹੋਰਨਾਂ ਮੁਲਜ਼ਮਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਗਿ੍ਰਫਤਾਰ ਕੀਤਾ ਜਾ ਸਕੇ।

 

Tags: Crime News Punjab , Punjab Police , Police Shubhdeep Singh Sidhu , Sidhu Moose Wala , Sidhu MooseWala , Sachin Bishnoi , Lawrence Bishnoi , Lawrence Bishnoi Gang , Sidhu Moosewala murder case

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD