Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ

 

‘ਆਪ’ ਸਰਕਾਰ ਦਾ ਬਜਟ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਪੱਕਾ ਕਰਨ ਵਾਲਾ : ਅਮਨ ਅਰੋੜਾ

ਬਜਟ ਦੂਰਦਰਸ਼ੀ ਅਤੇ ਪ੍ਰਗਤੀਸ਼ੀਲ : ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab, Neel Garg

Web Admin

Web Admin

5 Dariya News

ਚੰਡੀਗੜ੍ਹ , 27 Jun 2022

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਦਾ ਆਮ ਆਦਮੀ ਪਾਰਟੀ (ਆਪ) ਨੇ ਭਰਵਾਂ ਸਵਾਗਤ ਕੀਤਾ ਹੈ। ਸਰਕਾਰ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ’ਚ ਬਜਟ ਪੇਸ਼ ਕੀਤੇ ਜਾਣ ਉਪਰੰਤ ‘ਆਪ’ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕਿਹਾ, ‘ਪੰਜਾਬ ਸਰਕਾਰ ਨੇ ਦੂਰਦਰਸ਼ੀ ਅਤੇ ਪ੍ਰਗਤੀਸ਼ੀਲ ਬਜਟ’ ਦਿੱਤਾ ਹੈ, ਜਿਸ ਨਾਲ  ਸੂਬੇ ਦਾ ਸਮੁੱਚਾ ਵਿਕਾਸ ਪੈਰਾ ਸਿਰ ਅਤੇ ਪੱਕਾ ਹੋ ਜਾਵੇਗਾ।’

 ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੀ ਵਿੱਤੀ ਮਾੜੀ ਹਾਲਤ ਲਈ ਪਿਛਲੀਆਂ ਸਰਕਾਰਾਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਨਾਂ ਸਰਕਾਰਾਂ ਨੇ ਕੇਵਲ ਲੋਕ ਲੁਭਾਉਂ ਵਾਅਦਿਆਂ ਨੂੰ ਤਰਜ਼ੀਹ ਦਿੱਤੀ ਹੈ, ਪਰ ਸੂਬੇ ਦੀ ਆਮਦਨ ਵਧਾਉਣ ਲਈ ਕੋਈ ਕਦਮ ਨੂੰ ਚੁੱਕਿਆ। ਇਸ ਲਈ ਪਿਛਲੀਆਂ ਸਰਕਾਰਾਂ ਦੇ ਧੋਖ਼ੇਬਾਜ਼ ਆਗੂਆਂ ਨੇ ਸੂਬੇ ਨੂੰ ਕਰਜ਼ੇ ਦੇ ਜਾਲ ਸੁੱਟ ਦਿੱਤਾ ਹੈ। 

ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਜਨਤਾ ਬਜਟ ਦੀ ਬਣਤਰ ਬਾਰੇ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ 20384 ਲੋਕਾਂ, ਜਿਨ੍ਹਾਂ ’ਚ 27.3 ਫ਼ੀਸਦੀ ਔਰਤਾਂ ਸ਼ਾਮਲ ਸਨ ਦੇ ਸੁਝਾਵਾਂ ਦੇ ਆਧਾਰ ’ਤੇ ਬਜ਼ਟ ਤਿਆਰ ਕੀਤਾ ਗਿਆ ਅਤੇ ਪੇਪਰ ਲੈਸ ਬਜਟ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ। 

ਵਿਧਾਇਕ ਅਮਨ ਅਰੋੜਾ ਨੇ ਪਿਛਲੀ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਸਿਰ 2.63 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਜਿਹੜਾ ਸੂਬੇ ਦੀ ਜੀ.ਡੀ.ਪੀ ਦਾ 45.88 ਫੀਸਦ ਹੋ ਗਿਆ ਹੈ, ਕਿਉਂਕਿ ਪਿਛਲੀ ਸਰਕਾਰ ਨੇ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ ਸੀ। ਕਾਂਗਰਸ ਦੇ ਆਗੂ ਸਰਕਾਰੀ ਖ਼ਜਾਨਾ ਭਰਨ ਦੀ ਥਾਂ ਆਪਣਾ ਖ਼ਜਾਨਾ ਭਰਨ ’ਤੇ ਹੀ ਲੱਗੇ ਰਹੇ ਸਨ। 

ਅਰੋੜਾ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਦੇ ਬਾਵਜੂਦ ‘ਆਪ’ ਸਰਕਾਰ ਨੇ ਹਰ ਵਰਗ ਦਾ ਧਿਆਨ ਰੱਖਦਿਆਂ ਇੱਕ ਲੋਕ ਪੱਖੀ ਬਜਟ ਦਿੱਤਾ ਹੈ। ਸਰਕਾਰ ਦਾ ਉਦੇਸ਼ ਸਿੱਖਿਆ, ਸਿਹਤ, ਖੇਤੀ ਤੇ ਵਪਾਰ ਖੇਰਤਾਂ ’ਚ ਵਿਕਾਸ ਕਰਨ ਸਮੇਤ ਚੰਗਾ ਸ਼ਾਸਨ ਪ੍ਰਬੰਧ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ  ਪ੍ਰਦਾਨ ਕਰਨਾ ਅਤੇ ਔਰਤਾਂ ਦਾ ਸਸ਼ਕਤੀਕਰਨ ਕਰਨਾ ਹੈ। ਇਸ ਲਈ ਸਾਰੇ ਖੇਤਰਾਂ ਵਿੱਚ ਵਿਕਾਸ ਕਰਕੇ ਹੀ ਪੰਜਾਬ ਦਾ ਸਮੁੱਚਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ, ਸਗੋਂ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਕਲਿਆਣਕਾਰੀ ਯੋਜਨਾਵਾਂ ਨੂੰ ਜਾਰੀ ਰੱਖਿਆ ਜਾਵੇਗਾ। 

‘ਆਪ’ ਸਰਕਾਰ ਦੇ ਸ਼ਾਸਨ ’ਚ ਪੰਜਾਬ ਦੇ ਆਮ ਲੋਕਾਂ ਦੇ ਜੀਵਨ ’ਚ ਸੁਧਾਰ ਦੇ ਵਾਅਦੇ ਨੂੰ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਸਕੂਲ ਸਿੱਖਿਆ ਦੇ ਬਜਟ ’ਚ 16 ਫ਼ੀਸਦੀ, ਤਕਨੀਕੀ ਸਿੱਖਿਆ ਦੇ ਬਜਟ ’ਚ 47 ਫ਼ੀਸਦੀ, ਸਿਹਤ ਸਿੱਖਿਆ ਦੇ ਬਜਟ ’ਚ 57 ਫ਼ੀਸਦੀ ਵਾਧਾ ਕੀਤਾ ਹੈ। ਔਰਤਾਂ ਨੂੰ 1000 ਰੁਪਏ ਦੇਣ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਜੁਲਾਈ ਤੋਂ ਮੁਫ਼ਤ ਬਿਜਲੀ ਦੇਣ ਦਾ ਇੱਕ ਵੱਡਾ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਜਲਦੀ ਹੀ ਲੋਕਾਂ ਨਾਲ ਕੀਤੇ ਹੋਰ ਵਾਅਦਿਆਂ ਨੂੰ ਪੂਰਾ ਕਰੇਗੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Neel Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD