Monday, 01 July 2024

 

 

ਖ਼ਾਸ ਖਬਰਾਂ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

 

35 ਲੱਖ ਦੀ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime News Punjab, Punjab Police, Police, Crime News, S.A.S. Nagar Police, Mohali Police, Vivek Sheel Soni SSP

Web Admin

Web Admin

5 Dariya News

ਐਸ.ਏ.ਐਸ ਨਗਰ , 08 Jul 2022

ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮਿਤੀ 01.07.2022 ਨੂੰ ਸੰਜੀਵ ਕੁਮਾਰ ਵਾਸੀ ਖੰਨਾ ਵੱਲੋ ਥਾਣਾ ਸਿਟੀ ਕੁਰਾਲੀ ਵਿਖੇ ਦਰਖਾਸਤ ਦਿੱਤੀ ਗਈ ਸੀ ਕਿ ਮਿਤੀ 06.06.2022 ਨੂੰ ਉਸ ਦੇ ਕਰਮਚਾਰੀਆਂ ਗੁਰਦੀਪ ਸਿੰਘ ਅਤੇ ਮੋਹਣ ਸਿੰਘ ਪਾਸੋ ਕੁਰਾਲੀ ਸ਼ਹਿਰ ਤੋ ਦਿਨ ਦੇ ਸਮੇਂ ਨਾਮੂਲਮ ਵਿਅਕਤੀਆਂ ਵੱਲੋ ਆਪਣੇ ਆਪ ਨੂੰ ਜੀ.ਐਸ.ਟੀ ਦੇ ਕਰਮਚਾਰੀ ਦੱਸ ਕੇ 35 ਲੱਖ ਰੁਪਏ ਦੀ ਖੋਹ ਕੀਤੀ ਸੀ। 

ਦਰਖਾਸਤ ਤੇ ਕਾਰਵਾਈ ਕਰਦੇ ਹੋਏ ਮੋਕਾ ਤੇ ਪੜਤਾਲ ਕੀਤੀ ਗਈ ਅਤੇ ਸੀ.ਸੀ.ਟੀ.ਵੀ ਕੈਮਰਿਆ ਦੀ ਘੋਖ ਕੀਤੀ ਗਈ। ਦਰਖਾਸਤ ਵਿੱਚ ਲਗਾਏ ਦੋਸ਼ਾ ਦੀ ਪੜਤਾਲ ਤੋ ਕਰਨ ਤੋ ਬਾਅਦ ਮੁੱਕਦਮਾ ਨੰਬਰ 66 ਮਿਤੀ 06.07.2022 ਅ/ਧ 379ਬੀ ਭ:ਦ:, ਥਾਣਾ ਸਿਟੀ ਕੁਰਾਲੀ, ਮੋਹਾਲੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਉਕਤ ਵਾਰਦਾਤ ਨੂੰ ਟਰੇਸ ਕਰਨ ਸਬੰਧੀ ਸੋਰਸ ਕਾਇਮ ਕੀਤੇ ਗਏ। 

ਉਪ ਕਪਤਾਨ ਪੁਲਿਸ ਸਬ-ਡਵੀਜਨ ਖਰੜ੍ਹ 2 ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਕੁਰਾਲੀ ਵੱਲੋ ਗਿਰੋਹ ਦੇ ਚਾਰ ਮੈਂਬਰਾ ਗੁਰਦੀਪ ਸਿੰਘ ਉਰਫ ਜੱਸੀ, ਹਰਜੀਤ ਸਿੰਘ, ਵਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਉਰਫ ਚੰਨੀ ਨੂੰ ਕਾਬੂ ਕੀਤਾ ਗਿਆ ਹੈ। ਦੌਸ਼ੀ ਹਰਜੀਤ ਸਿੰਘ ਜੋ ਕਿ ਪੁਲਿਸ ਮੁਲਾਜਮ ਹੈ ਅਤੇ ਇਸ ਵੱਲੋ ਮੋਕਾ ਵਾਰਦਾਤ ਸਮੇਂ ਪੁਲਿਸ ਵਰਦੀ ਪਹਿਨੀ ਹੋਈ ਸੀ।

ਗ੍ਰਿਫਤਾਰ ਦੋਸ਼ੀ:

1. ਗੁਰਦੀਪ ਸਿੰਘ ਉਰਫ ਜੱਸੀ ਪੁੱਤਰ ਬਹਾਦਰ ਸਿੰਘ ਵਾਸੀ # 239, ਸੈਕਟਰ 26ਏ, ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ। (09 ਲੱਖ ਰੁਪਏ)

2. ਹਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਲਖਨਪੁਰ, ਥਾਣਾ ਖਮਾਣੋ,  ਜਿਲ੍ਹਾ ਫਤਿਹਗੜ੍ਹ ਸਾਹਿਬ। (05 ਲੱਖ ਰੁਪਏ)  

(ਹਰਜੀਤ ਸਿੰਘ ਉਕਤ ਮੋਜੂਦਾ ਸਮੇਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸੀ)

3. ਵਰਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ # 254, ਸੈਕਟਰ 26ਏ, ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ। (01 ਲੱਖ 50 ਹਜਾਰ ਰੁਪਏ)

4. ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਆਤਮਾ ਸਿੰਘ ਵਾਸੀ # 20, ਰੋਇਲ ਸਿਟੀ, ਜੱਸੜਾ, ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ।(01 ਲੱਖ 90 ਹਜਾਰ ਰੁਪਏ)

ਕੁੱਲ ਬ੍ਰਾਮਦਗੀ:-   17 ਲੱਖ 40 ਹਜਾਰ ਰੁਪਏ

ਕਰੀਮੀਨਲ ਹਿਸਟਰੀ :

ਦੋਸ਼ੀ ਵਰਿੰਦਰ ਸਿੰਘ ਉਕਤ ਤੇ ਪਹਿਲਾ ਵੀ ਮੁਕੱਦਮਾ ਨੰਬਰ: 84 ਮਿਤੀ 01.06.2018 ਅ/ਧ 380,381,454, 342 ਭ:ਦ: ਥਾਣਾ ਅਮਲੋਹ, ਜਿਲ੍ਹਾ ਫਤਿਹਗੜ੍ਹ ਸਾਹਿਬ ਦਰਜ ਰਜਿਸਟਰ ਹੈ।

ਦੋਸ਼ੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

 

Tags: Crime News Punjab , Punjab Police , Police , Crime News , S.A.S. Nagar Police , Mohali Police , Vivek Sheel Soni SSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD