Tuesday, 02 July 2024

 

 

ਖ਼ਾਸ ਖਬਰਾਂ ਰੂਪੀ ਗਿੱਲ ਜੋ "ਬੀਬੀ ਰਜਨੀ" ਜੀ ਦਾ ਕਿਰਦਾਰ ਨਿਭਾ ਰਹੀ ਹੈ, ਟੀਜ਼ਰ ਰਿਲੀਜ਼ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਨਤਮਸਤਕ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ : ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦਿੱਤਾ ਆਪਣਾ ਪਹਿਲਾ ਭਾਸ਼ਣ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

 

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ

ਏ.ਡੀ.ਜੀ.ਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਕੀਤੀ ਨਿਗਰਾਨੀ

Gaurav Yadav, Punjab Police, Police, Punjab Admin, Director General of Police Punjab, DGP Punjab, Cordon Search Operation, CASO

Web Admin

Web Admin

5 Dariya News

ਚੰਡੀਗੜ੍ਹ , 09 Jul 2022

ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ  ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ. ) ਚਲਾਏ ਗਏ। ਇਹ ਆਪਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। 

ਸੀ.ਪੀਜ਼/ਐਸ.ਐਸ.ਪੀਜ਼ ਨੇ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ। ਡੀਜੀਪੀ ਗੌਰਵ ਯਾਦਵ, ਜੋ  ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ।

 ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ। ਡੀਜੀਪੀ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।

ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸ਼ਲਾਘਾ ਵੀ ਕੀਤੀ।  ਅਜਿਹੇ ਅਪਰੇਸ਼ਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Cordon Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD