Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਸੰਗਰੂਰ ਜ਼ਿਲ੍ਹੇ ਦੀ 600 ਏਕੜ ਪੰਚਾਇਤੀ ਜ਼ਮੀਨ ’ਤੇ ਜੰਗਲ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

‘ਅੰਮ੍ਰਿਤ ਵਣ’ ਮੁਹਿੰਮ ਤਹਿਤ ਹਰਿਆਲੀ ਲਈ ਸੰਘਣੇ ਦਰੱਖਤ ਲਾਉਣ ਦੇ ਨਾਲ-ਨਾਲ ਮਗਨਰੇਗਾ ਰਾਹੀਂ ਮਜ਼ਦੂਰਾਂ ਨੂੰ ਪਹਿਲੇ ਸਾਲ ਹੀ 6,60,000 ਦਿਹਾੜੀਆਂ ਦਾ ਮਿਲੇਗਾ ਰੋਜ਼ਗਾਰ: ਅਮਨ ਅਰੋੜਾ

Aman Arora, Information and Public Relations Minister, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Amrit Van

Web Admin

Web Admin

5 Dariya News

ਸੰਗਰੂਰ , 25 Jul 2022

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਸੰਗਰੂਰ ਜ਼ਿਲੇ ’ਚ 600 ਏਕੜ ਜ਼ਮੀਨ ’ਤੇ ਜੰਗਲ ਤਿਆਰ ਕਰਨ ਲਈ ਉਲੀਕੀ ‘ਅੰਮ੍ਰਿਤ ਵਣ’ ਨਾਂ ਦੀ ਮੁਹਿੰਮ ਦੀ ਪਿੰਡ ਬਡਰੁੱਖਾਂ ਵਿਖੇ ਬੂਟਾ ਲਾ ਕੇ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ‘ਅੰਮ੍ਰਿਤ ਵਣ’ ਨਾਂ ਦੀ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਉਂਡ ਗਲਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸੰਗਰੂਰ ਜ਼ਿਲੇ ’ਚ ਜੰਗਲ ਹੇਠਲੇ ਰਕਬੇ ਨੂੰ ਵਧਾਉਣ ਦੀ ਇੱਕ ਨਵੇਕਲੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।

 ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਪ੍ਰਭਾਵ ਹੇਠ ਪਿੰਡਾਂ ਵਿੱਚੋਂ ਜੰਗਲ ਅਲੋਪ ਹੁੰਦੇ ਗਏ ਜਿਸ ਦਾ ਨੁਕਸਾਨ ਅੱਜ ਹਰ ਕੋਈ ਭੁਗਤ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਨਾਲ ਜਿੱਥੇ ਵਣਾਂ ਨੂੰ ਵਿਕਸਤ ਕੀਤਾ ਜਾ ਸਕੇਗਾ ਉਥੇ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਵਣ ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਦੇ ਸਮਰੱਥ ਬਣਨਗੇ। ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਤਹਿਤ ਪਹਿਲਾਂ ਤਾਂ ਨਾਜਾਇਜ਼ ਤੌਰ ’ਤੇ ਦੱਬੀਆਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਲਈ ਮੁਹਿੰਮ ਸਫ਼ਲਤਾ ਪੂਰਵਕ ਚਲਾਈ ਗਈ ਸੀ ਅਤੇ ਹੁਣ ਸੰਘਣੇ ਜੰਗਲ ਲਾਉਣ ਲਈ ਸ਼ੁਰੂ ਕੀਤੀ ਗਈ ਇਹ ਮੁਹਿੰਮ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ’ਚ ਸਹਾਈ ਹੋਵੇਗੀ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਾਂਗ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਸਰਵਪੱਖੀ ਵਿਕਾਸ ਦਾ ਨਕਸ਼ਾ ਤਿਆਰ ਕਰ ਲਿਆ ਗਿਆ ਹੈ ਜਿਸ ਤਹਿਤ ਜਲਦ ਹੀ ਜ਼ਮੀਨੀ ਪੱਧਰ ‘ਤੇ ਅਸਲ ਵਿਕਾਸ ਨਜ਼ਰ ਆਵੇਗਾ। ਅਮਨ ਅਰੋੜਾ ਨੇ ਦੱਸਿਆ ਕਿ ਪੂਰੇ ਸੰਗਰੂਰ ਜ਼ਿਲੇ ’ਚ 8 ਬਲਾਕ ਹਨ ਅਤੇ ਇਸ ਮੁਹਿੰਮ ਤਹਿਤ ਹਰ ਬਲਾਕ ’ਚ 75 ਏਕੜ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ ਜਿੱਥੇ ਹਰਿਆਲੀ ਲਈ ਸੰਘਣੇ ਵਣ ਲਾਏ ਜਾਣੇ ਹਨ। 

ਉਨਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨਵੀਂ ਪੀੜੀ ਦੀ ਜੰਗਲਾਂ ਨਾਲ ਸਾਂਝ ਪਾਉਣਾ ਹੈ ਅਤੇ ਇਸ ਨਾਲ ਨਾ ਸਿਰਫ਼ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ’ਚ ਮਦਦ ਮਿਲੇਗੀ ਸਗੋਂ ਅਨੇਕਾਂ ਪਸ਼ੂ-ਪੰਛੀਆਂ ਤੇ ਜੀਵ-ਜੰਤੂਆਂ ਨੂੰ ਰਹਿਣ ਲਈ ਵਸੇਬਾ ਮਿਲੇਗਾ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਘੱਟ ਤੋਂ ਘੱਟ 1 ਕਨਾਲ ਤੋਂ ਲੈ ਕੇ 10 ਏਕੜ ਰਕਬੇ ’ਤੇ ਪੰਜਾਬ ਦੇ ਰਵਾਇਤੀ ਕਿਸਮਾਂ ਦੇ ਰੁੱਖ ਹੀ ਲਾਏ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੰਗਲਾਂ ਹੇਠ ਰਕਬਾ ਵਧਾਉਣ ਦੇ ਨਾਲ-ਨਾਲ ਇਸ ਮੁਹਿੰਮ ਤਹਿਤ ਲੋਕਾਂ ਤੇ ਪੰਚਾਇਤਾਂ ਦੀ ਆਮਦਨ ’ਚ ਵਾਧਾ ਕਰਨ ਦਾ ਵੀ ਟੀਚਾ ਰੱਖਿਆ ਗਿਆ ਹੈ ਜਿਸ ਤਹਿਤ ਪਿੰਡਾਂ ’ਚ ਬਾਗ਼ ਵੀ ਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਾਏ ਜਾਣ ਵਾਲੇ ਬੂਟਿਆਂ ਅਤੇ ਇਨਾਂ ਦੀ ਸਾਂਭ-ਸੰਭਾਲ ਮਗਨਰੇਗਾ ਸਕੀਮ ਤਹਿਤ ਕੀਤੀ ਜਾਵੇਗੀ ਜਿਸ ਤਹਿਤ ਪਹਿਲੇ ਸਾਲ ਹੀ 6,60,000 ਦਿਹਾੜੀਆਂ ਦਾ ਰੋਜ਼ਗਾਰ ਪੈਦਾ ਹੋਵੇਗਾ। ਉਨਾਂ ਕਿਹਾ ਕਿ ਇਸੇ ਤਰਾਂ ਬੂਟਿਆਂ ਦੀ ਸੰਭਾਲ ਲਈ ਦੂਜੇ ਸਾਲ ਵਣ ਮਿੱਤਰਾਂ ਨੂੰ ਤਕਰੀਬਨ 3 ਲੱਖ ਦਿਹਾੜੀਆਂ ਦਾ ਰੋਜ਼ਗਾਰ ਦਿੱਤਾ ਜਾਵੇਗਾ।

ਸ਼੍ਰੀ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ’ਚ ਬਦਲਾਅ ਲਿਆਉਣ ਲਈ ਲਗਾਤਾਰ ਸਕਾਰਾਤਮਕ ਕਦਮ ਚੁੱਕੇ ਜਾ ਰਹੇ ਹਨ ਤੇ ਇਹ ਮੁਹਿੰਮ ਵੀ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਵੱਲ ਵੱਡਾ ਕਦਮ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਜੰਗਲ ਹੇਠਲੇ ਰਕਬੇ ਨੂੰ ਵਧਾਉਣ ‘ਚ ਉਹ ਸੂਬਾ ਸਰਕਾਰ ਦਾ ਡੱਟ ਕੇ ਸਾਥ ਦੇਣ ਤੇ ਵੱਧ ਤੋਂ ਵੱਧ ਰਕਬੇ ‘ਤੇ ਜੰਗਲ ਉਗਾਉਣ ਦੀ ਕੋਸ਼ਿਸ਼ ਕਰਨ ਜਿਸ ਲਈ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਡੀ.ਐਫ਼.ਓ. ਮੋਨਿਕਾ ਯਾਦਵ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਡੀ.ਐਸ.ਪੀ. ਭਰਪੂਰ ਸਿੰਘ, ਰਾਉਂਡ ਗਲਾਸ ਫਾਉਂਡੇਸ਼ਨ ਦੇ ਸੀਈਓ ਵਿਸ਼ਾਲ ਚਾਵਲਾ, ਸਰਪੰਚ ਬਡਰੁੱਖਾਂ ਕੁਲਜੀਤ ਸਿੰਘ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

 

Tags: Aman Arora , Information and Public Relations Minister , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Amrit Van

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD