Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਨਿਰੰਤਰ ਅਤੇ ਸਸਤੀ ਬਿਜਲੀ ਦੇਣੀ ਪੰਜਾਬ ਸਰਕਾਰ ਦੀ ਤਰਜੀਹ : ਮਨਜਿੰਦਰ ਸਿੰਘ ਲਾਲਪੁਰਾ

ਬਿਜਲੀ ਪੈਦਾ ਕਰਨ ਲਈ ਸੂਰਜੀ ਊਰਜੇ ਵਰਗੇ ਨਵਿਆਉਣਯੋਗ ਸੋਮਿਆਂ ਦੀ ਵੀ ਵਰਤੋਂ ਕਰੋ-ਡਿਪਟੀ ਕਮਿਸ਼ਨਰ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖਡੂਰ ਸਾਹਿਬ , 27 Jul 2022

ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਨਿਰੰਤਰ ਅਤੇ ਸਸਤੀ ਬਿਜਲੀ ਸਪਲਾਈ ਦੇਣ ਲਈ ਲਗਾਤਾਰ ਬਿਜਲੀ ਸਪਲਾਈ ਵਿਚ ਸੁਧਾਰ ਕਰ ਰਹੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਨਵੇਂ ਟਰਾਂਸਫਾਰਮਰ ਤੇ ਨਵੀਆਂ ਲਾਇਨਾਂ ਇਸ ਕੰਮ ਤਹਿਤ ਹੋ ਰਹੀਆਂ ਹਨ। 

ਉਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨਾਲ ਮੁਫ਼ਤ ਬਿਜਲੀ ਦੇਣ ਦਾ ਕੀਤਾ ਵਾਅਦਾ ਤਿੰਨ ਮਹੀਨਿਆਂ ਦੇ ਅੰਦਰ ਹੀ ਪੂਰਾ ਕਰ ਦਿੱਤਾ ਹੈ ਅਤੇ ਇਕ ਜੁਲਾਈ ਤੋਂ ਹਰੇਕ ਘਰ ਨੂੰ 600 ਯੂਨਿਟ, ਜੋ ਕਿ ਪ੍ਰਤੀ ਮਹੀਨਾ 300 ਯੂਨਿਟ ਬਣਦੇ ਹਨ, ਦੇਣੇ ਸ਼ੁਰੂ ਕਰ ਦਿੱਤੇ ਗਏ ਹਨ, ਜਿਸਦਾ ਲੱਖਾਂ ਘਰਾਂ ਨੂੰ ਲਾਭ ਹੋਵੇਗਾ। 

ਅੱਜ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਬਿਜਲੀ ਵਿਭਾਗ ਦਾ ਕੰਮ ਹਰ ਘਰ ਜਾਂ ਹਰ ਡੇਰੇ ਨੂੰ 24 ਘੰਟੇ ਬਿਜਲੀ ਦੇਣ ਨਾਲ ਪੂਰਾ ਨਹੀਂ ਹੋ ਗਿਆ, ਬਲਕਿ ਵਿਭਾਗ ਲਗਾਤਾਰ ਤੁਹਾਡੇ ਵੱਧ ਰਹੇ ਲੋਡ ਅਨੁਸਾਰ ਬਿਜਲੀ ਸਪਲਾਈ ਜਾਰੀ ਰੱਖਣ ਲਈ ਕੰਮ ਕਰ ਰਿਹਾ ਹੈ ਅਤੇ ਹਾਲ ਹੀ ਵਿਚ ਇਸ ਕੰਮ ਉਤੇ ਪਿੰਡਾਂ ਤੇ ਕਸਬਿਆਂ ਵਿਚ ਹੀ 580 ਕਰੋੜ ਰੁਪਏ ਦੀ ਰਾਸ਼ੀ ਖਰਚੀ ਜਾ ਚੁੱਕੀ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ 31 ਦਸੰਬਰ ਤੱਕ ਜੋ ਬਿਜਲੀ ਬਕਾਏ ਮੁਆਫ਼ ਕੀਤੇ ਹਨ, ਉਸ ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ।ਇਸ ਮੌਕੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਅੱਜ ਦੀ ਜਿੰਦਗੀ ਵਿਚ ਬਿਜਲੀ ਦਾ ਮਹੱਤਵ ਸਾਡੀਆਂ ਮੁੱਢਲੀਆਂ ਲੋੜਾਂ, ਜਿੰਨਾ ਵਿਚ ਪਾਣੀ ਤੇ ਹਵਾ ਵੀ ਸ਼ਾਮਿਲ ਹਨ, ਦੀ ਪੂਰਤੀ ਤੱਕ ਹੋ ਗਿਆ ਹੈ। 

ਬਿਜਲੀ ਨਾ ਮਿਲਣ ਕਾਰਨ ਪੀਣ ਲਈ ਪਾਣੀ ਤੱਕ ਦੀ ਕਿਲਤ ਆ ਜਾਂਦੀ ਹੈ ਅਤੇ ਬਿਨਾਂ ਬਿਜਲੀ ਤੋਂ ਹਸਪਤਾਲਾਂ ਵਿਚ ਕੀਮਤੀ ਜਾਨਾਂ ਜਾਂਦੀਆਂ ਤੁਸੀਂ ਕਰੋਨਾ ਕਾਲ ਵਿਚ ਵੇਖੀਆਂ-ਸੁਣੀਆਂ ਹਨ। ਉਨਾਂ ਕਿਹਾ ਕਿ ਸਾਨੂੰ ਜਿੱਥੇ ਬਿਜਲੀ ਲੋੜ ਅਨੁਸਾਰ ਵਰਤਣੀ ਚਾਹੀਦੀ ਹੈ, ਉਥੇ ਬਿਜਲੀ ਪੈਦਾ ਕਰਨ ਦੇ ਨਵੇਂ ਸਰੋਤ ਜਿੰਨਾ ਵਿਚ ਸੂਰਜੀ ਊਰਜਾ ਸ਼ਾਮਿਲ ਹੈ, ਨੂੰ ਵੱਧ ਤੋਂ ਵੱਧ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ। 

ਉਪ ਮੁੱਖ ਇੰਜੀਨੀਅਰ ਸ. ਗੁਰਸ਼ਰਨ ਸਿੰਘ ਖਹਿਰਾ ਨੇ ਇਸ ਮੌਕੇ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੇ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਦਿੱਤੇ ਵਾਧੂ ਸਮਾਂ ਦਾ ਲਾਹਾ ਲੈਣ, ਜਿਸ ਤਹਿਤ ਕਿਸਾਨ 15 ਸਤੰਬਰ ਤੱਕ ਕੇਵਲ 2750 ਰੁਪਏ ਫੀਸ ਪ੍ਰਤੀ ਹਾਰਸ ਪਾਵਰ ਦੇ ਕੇ ਆਪਣਾ ਲੋਡ ਵਧਾ ਸਕਦੇ ਹਨ। 

ਉਨਾਂ ਦੱਸਿਆ ਕਿ ਪਹਿਲਾਂ ਇਹ ਫੀਸ 4750 ਰੁਪਏ ਪ੍ਰਤੀ ਹਾਰਸ ਪਾਵਰ ਸੀ, ਜੋ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ 2000 ਰੁਪਏ ਪ੍ਰਤੀ ਹਾਰਸ ਪਾਵਰ ਘੱਟ ਕਰ ਦਿੱਤੀ ਹੈ। ਉਨਾਂ ਕਿਹਾ ਕਿ ਇਸ ਨਾਲ ਬਿਜਲੀ ਸਪਲਾਈ ਵਿਚ ਵੱਡੇ ਸੁਧਾਰ ਹੋਣਗੇ, ਕਿਉਂਕਿ ਲੋਡ ਵੱਧ ਹੋਣ ਨਾਲ ਲਾਇਨਾਂ, ਟਰਾਂਸਫਾਰਮਰ ਅਤੇ ਹੋਰ ਸਾਜ਼ੋ ਸਮਾਨ ਵੀ ਉਸ ਸਮਰੱਥਾ ਦੀ ਪੂਰਤੀ ਲਈ ਦਿੱਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ. ਸਕੱਤਰ ਸਿੰਘ ਬੱਲ, ਐਸ ਡੀ ਐਮ ਸ੍ਰੀ ਦੀਪਕ ਭਾਟੀਆ, ਵਧੀਕ ਨਿਗਰਾਨ ਇੰਜੀਨੀਅਰ ਸ. ਹਰਪ੍ਰੀਤ ਸਿੰਘ, ਇੰਜੀ ਏ ਪੀ ਐਸ ਉਭੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD