Wednesday, 26 June 2024

 

 

ਖ਼ਾਸ ਖਬਰਾਂ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਮਲਵਿੰਦਰ ਕੰਗ ਨੇ ਕਿਹਾ- ਭਾਜਪਾ ਆਮ ਆਦਮੀ ਪਾਰਟੀ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ

 

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕੋਹੜ ਪੀੜਤਾਂ ਨੂੰ ਵੰਡਿਆ ਜ਼ਰੂਰੀ ਸਮਾਨ

ਹਰ ਕਿਸੇ ਨੂੰ ਰੁਝੇਵਿਆਂ ’ਚੋਂ ਸਮਾਂ ਕੱਢ ਕੇ ਕੋਹੜ ਪੀੜਤਾਂ ਨਾਲ ਘੁਲਣਾ-ਮਿਲਣਾ ਚਾਹੀਦੈ : ਡਾ. ਆਦਰਸ਼ਪਾਲ

Health, Civil Surgeon, Dr. Adarshpal Kaur, SAS Nagar, Derabassi

Web Admin

Web Admin

5 Dariya News

ਮੋਹਾਲੀ/ਡੇਰਾਬਸੀ , 28 Jul 2022

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਡੇਰਾਬਸੀ ਲਾਗੇ ਮੁਬਾਰਕਪਰ ਵਿਖੇ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਹੜ ਰੋਗੀਆਂ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕੋਹੜ ਰੋਗੀਆਂ ਨੂੰ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਵੰਡੀਆਂ। ਅਪਾਹਜ ਰੋਗੀਆਂ ਨੂੰ 2 ਟਰਾਈ ਸਾਈਕਲ, 1 ਵ੍ਹੀਲ ਚੇਅਰ ਅਤੇ 4 ਏ.ਡੀ.ਐਲ. (ਅਸਿਸਟਿਵ ਡੇਅਲੀ ਲਿਵਿੰਗ) ਕਿੱਟਾਂ ਦਿਤੀਆਂ ਗਈਆਂ।

ਸਿਵਲ ਸਰਜਨ ਨੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਹੜ ਆਸ਼ਰਮ ਵਿਚ ਆਉਣ ਦਾ ਮਕਸਦ ਇਹੋ ਹੈ ਕਿ ਉਨ੍ਹਾਂ ਨੂੰ ਅਹਿਸਾਸ ਕਰਾਇਆ ਜਾਵੇ ਕਿ ਉਹ ਵੀ ਸਮਾਜ ਦਾ ਅਹਿਮ ਅੰਗ ਹੈ ਅਤੇ ਉਹ ਕਿਸੇ ਵੀ ਤਰ੍ਹਾਂ ਅਲੱਗ-ਥਲੱਗ ਅਤੇ ਇਕੱਲੇ ਮਹਿਸੂਸ ਨਾ ਕਰਨ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਲੋੜਾਂ ਨੂੰ ਵੀ ਨੇੜੇ ਹੋ ਕੇ ਜਾਣਨ ਦਾ ਮੌਕਾ ਮਿਲਦਾ ਹੈ। 

ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਅਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਅਜਿਹੇ ਲੋਕਾਂ ਦੀਆਂ ਤਕਲੀਫ਼ਾਂ ਜਾਣਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨਾਲ ਘੁਲਣਾ-ਮਿਲਣਾ ਚਾਹੀਦਾ ਹੈ ਕਿਉਂਕਿ ਇਹ ਲੋਕ ਵੀ ਸਮਾਜ ਕੋਲੋਂ ਪਿਆਰ, ਹਮਦਰਦੀ ਅਤੇ ਛੋਹ ਦੀ ਉਮੀਦ ਕਰਦੇ ਹਨ।ਡਾ. ਆਦਰਸ਼ਪਾਲ ਕੌਰ ਨੇ ਰੋਗੀਆਂ ਨੂੰ ਕਿਹਾ ਕਿ ਉਹ ਅਪਣੀ ਸਿਹਤ ਦਾ ਪੂਰਾ ਖ਼ਿਆਲ ਰੱਖਣ ਅਤੇ ਡਾਕਟਰਾਂ ਦੇ ਕਹਿਣ ਮੁਤਾਬਕ ਦਵਾਈ ਲੈਣ ਅਤੇ ਲੋੜੀਂਦਾ ਪ੍ਰਹੇਜ਼ ਕਰਨ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ, ਉਹ ਡਾਕਟਰਾਂ ਦੀ ਨਿਗਰਾਨੀ ਹੇਠ ਅਪਣਾ ਇਲਾਜ ਮੁਕੰਮਲ ਕਰਨ। ਉਨ੍ਹਾਂ ਰੋਗੀਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਕਿਹਾ ਜਿਵੇਂ ਹੱਥ ਗਰਮ ਭਾਂਡਿਆਂ ਜਾਂ ਹੋਰ ਗਰਮ ਚੀਜ਼ਾਂ ਤੋਂ ਦੂਰ ਰਖਣੇ ਚਾਹੀਦੇ ਹਨ, ਪੈਰਾਂ ਵਿਚ ਜੁੱਤੀ ਪਾਉਣੀ ਚਾਹੀਦੀ ਹੈ, ਪੌਸ਼ਟਿਕ ਖ਼ੁਰਾਕ ਖਾਣੀ ਚਾਹੀਦੀ ਹੈ। ਇਸ ਮੌਕੇ ਡੇਰਾਬੱਸੀ ਹਸਪਤਾਲ ਦੇ ਐਸ.ਐਮ.ਓ. ਡਾ. ਧਰਮਿੰਦਰ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਜਸਕੰਵਲ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਐਨ.ਐਮ.ਐਸ. ਗੁਰਜਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Health , Civil Surgeon , Dr. Adarshpal Kaur , SAS Nagar , Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD