Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਮੁੱਖ ਮੰਤਰੀ ਦੀ ਐਂਟੀ-ਗੈਂਗਸਟਰ ਮੁਹਿੰਮ ਨੇ ਫੜੀ ਤੇਜ਼ੀ, ਪੁਲਿਸ ਨੇ ਫਤਹਿਗੜ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਖੂੰਖਾਰ ਵਿਅਕਤੀ ਕੀਤੇ ਗਿ੍ਰਫਤਾਰ

ਅੱਠ ਨਾਜਾਇਜ਼ ਹਥਿਆਰ ਅਤੇ 30 ਜਿੰਦਾ ਕਾਰਤੂਸ ਕੀਤੇ ਬਰਾਮਦ, ਫਿਰੌਤੀ ਮਾਮਲਿਆਂ ਸਣੇ ਹੋਰ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ ਗੈਂਗਸਟਰ : ਗੁਰਪ੍ਰੀਤ ਸਿੰਘ ਭੁੱਲਰ

Crime News Punjab, Punjab Police, Police, Crime News, Fatehgarh Sahib Police, Fatehgarh Sahib, Gurpreet Singh Bhullar, Ravjot Kaur, Lawrence Bishnoi Gang

Web Admin

Web Admin

5 Dariya News

ਫਤਹਿਗੜ ਸਾਹਿਬ , 01 Aug 2022

ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ  ਜਿਲਾ ਫਤਹਿਗੜ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 ਖਤਰਨਾਕ ਗੈਂਗਸਟਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਕਤ ਗੈਂਗਸਟਰਾਂ ਤੋਂ 8 ਨਾਜਾਇਜ਼ ਹਥਿਆਰਾਂ ਸਣੇ 30 ਕਾਰਤੂਸਾਂ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਐਸ.ਐਸ.ਪੀ. ਰਵਜੋਤ ਕੌਰ ਦੇ ਨਾਲ ਦੱਸਿਆ ਕਿ ਸਰਹਿੰਦ ਅਤੇ ਖਮਾਣੋਂ ਪੁਲਿਸ  ਦੀਆਂ ਸਾਂਝੀਆਂ ਟੀਮਾਂ ਨੇ ਇੱਕ ਇਤਲਾਹ ’ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਸਰਗਰਮ ਇਸ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਉਨਾਂ ਦੱਸਿਆ ਕਿ ਗਰੋਹ ਦੇ ਸਰਗਨਾ ਦੀ ਪਛਾਣ ਸੰਦੀਪ ਸੰਧੂ ਪੁੱਤਰ ਸਤਵੰਤ ਸਿੰਘ ਵਾਸੀ ਸਬੇਲਪੁਰ, ਥਾਣਾ ਘੱਗਾ, ਪਟਿਆਲਾ ਵਜੋਂ ਹੋਈ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ  ਗੈਂਗਸਟਰ ਖਿਲਾਫ ਪਹਿਲਾਂ ਹੀ ਆਈਪੀਸੀ ਦੀ ਧਾਰਾ 302, 307, 392, 397, 120ਬੀ, 341, 323, 427, 502, 25 ਅਸਲਾ ਐਕਟ ਅਤੇ 61/1/14 ਆਬਕਾਰੀ ਐਕਟ ਤਹਿਤ ਚਾਰ ਐਫ.ਆਈ.ਆਰ. ਪਟਿਆਲਾ ਅਤੇ ਫਤਹਿਗੜ ਸਾਹਿਬ ਜਿਲਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ। 

ਪੁਲਿਸ ਡਿਪਟੀ ਇੰਸਪੈਕਟਰ ਜਨਰਲ ਨੇ ਦੱਸਿਆ ਕਿ ਸੰਦੀਪ ਸੰਧੂ ਮੌਜੂਦਾ ਸਮੇਂ ਪਟਿਆਲਾ ਜੇਲ ਵਿੱਚ ਬੰਦ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੂਟਾ ਸਿੰਘ ਵਾਲਾ, ਪੀਐਸ ਘੱਗਾ, ਪਟਿਆਲਾ ਦਾ ਸਾਥੀ ਹੈ ਅਤੇ ਇਹ ਦੋਵੇਂ ਲਾਰੈਂਸ ਬਿਸਨੋਈ ਗੈਂਗ ਦੇ ਸਰਗਰਮ ਮੈਂਬਰ ਹਨ। ਉਨਾਂ ਕਿਹਾ ਕਿ ਗੁਰੀ ‘ਤੇ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਅੰਕਿਤ ਭਾਦੂ ਦੇ ਨਾਲ ਇੱਕ ਕਤਲ ਦਾ ਵੀ ਦੋਸ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਸੰਦੀਪ ਸੰਧੂ ਉੱਤਰ ਪ੍ਰਦੇਸ (ਯੂ.ਪੀ.) ਸਥਿਤ ਹਥਿਆਰ ਸਪਲਾਇਰ ਤੋਂ ਹਥਿਆਰ ਖਰੀਦਦਾ ਸੀ, ਜਿਸ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਸ ਦੌਰਾਨ ਐਸ.ਐਸ.ਪੀ ਸ੍ਰੀਮਤੀ ਰਵਜੋਤ ਕੌਰ ਨੇ ਦੱਸਿਆ ਕਿ ਸੰਦੀਪ ਸੰਧੂ, ਜੋ ਕਿ ਇੱਕ ਕੱਟੜ ਅਪਰਾਧੀ ਹੈ ਅਤੇ ਜੋ ਇਰਾਦਾ ਕਤਲ ਅਤੇ ਕਤਲ ਦੇ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ ,ਨੂੰ ਹਰਪ੍ਰੀਤ ਸਿੰਘ, ਸੰਦੀਪ ਸਿੰਘ (ਫਲੋਲੀ), ਚਰਨਜੀਤ ਸਿੰਘ ਅਤੇ ਗੁਰਮੁਖ ਸਿੰਘ ਸਮੇਤ ਗਿ੍ਰਫਤਾਰ ਕੀਤਾ ਹੈ। ਉਨਾਂ ਦੱਸਿਆ ਕਿ ਇਨਾਂ ਗੈਂਗਸਟਰਾਂ ਕੋਲੋਂ  ਕੁੱਲ 8 ਨਾਜਾਇਜ਼ ਹਥਿਆਰ , ਜਿਨਾਂ ਵਿੱਚ ਪੰਜ .32 ਬੋਰ ਦੇ ਦੇਸੀ ਪਿਸਤੌਲ (ਕੱਟੇ) ਅਤੇ ਤਿੰਨ .315 ਬੋਰ ਦੇ ਦੇਸੀ ਪਿਸਤੌਲ (ਕੱਟੇ) ਸ਼ਾਮਲ ਹਨ, ਸਮੇਤ 30 ਜਿੰਦਾ ਕਾਰਤੂਸ  ਬਰਾਮਦ ਕੀਤੇ ਗਏ ਹਨ।

ਰਵਜੋਤ ਕੌਰ ਨੇ ਦੱਸਿਆ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਵੱਲੋਂ ਇਸ ਗਿਰੋਹ ਨੂੰ ਹਥਿਆਰ ਹਥਿਆਰ ਮੁਹੱਈਆ ਕਰਵਾਏ ਜਾਂਦੇ ਸਨ, ਪੁਲਿਸ ਵੱਲੋਂ ਉਕਤ ਗਿਰੋਹ ਨਾਲ ਜੁੜੀ ਹਰ ਕੜੀ ਦੀ ਪੜਤਾਲ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਹੋਰ ਗੰਭੀਰ ਅਪਰਾਧਾਂ ਦੇ ਨਾਲ-ਨਾਲ ਇਹ ਗੈਂਗਸਟਰ ਲੋਕਾਂ ਤੋਂ ਫਿਰੌਤੀ ਦੀ ਮੰਗ ਵੀ ਕਰਦੇ ਸਨ।  ਉਨਾਂ ਕਿਹਾ ਕਿ ਇਹ ਗੈਂਗਸਟਰ ਸੂਬੇ ਵਿੱਚ ਕੋਈ ਵੱਡੀ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਸ੍ਰੀਮਤੀ ਰਵਜੋਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib , Gurpreet Singh Bhullar , Ravjot Kaur , Lawrence Bishnoi Gang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD