Friday, 05 July 2024

 

 

ਖ਼ਾਸ ਖਬਰਾਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

 

ਮੱਛਰਾਂ ਦੀ ਪੈਦਾਵਾਰ ਘਟਾਉਣ ਦੇ ਮੰਤਵ ਨਾਲ ਘਰ ਘਰ ਕੀਤਾ ਜਾ ਰਿਹੈ ਜਾਗਰੂਕ : ਡਾ. ਰਮਿੰਦਰ ਕੌਰ

Health, Senior Medical Officer Dr. Raminder Kaur, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 08 Aug 2022

ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿਚ ਡੇਂਗੂ, ਮਲੇਰੀਆਂ ਪ੍ਹਤੀ ਸੁਚੇਤਤਾ ਮੁਹਿੰਮ ਵਿੱਢੀ ਗਈ ਹੈ, ਜਿਸ ਸਬੰਧੀ ਅੱਜ ਪਿੰਡ ਮਛਰਾਏ ਖੁਰਦ ਵਿਚ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਜਾਗਰੂਕਤਾ ਪੋ੍ਰਗਰਾਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਸਿਹਤਕਾਮਿਆ ਵੱਲੋਂ ਪ੍ਰ਼ਤੀ ਦਿਨ ਆਮ ਲੋਕਾਂ ਨੂੰ ਪਿੰਡ ਪਿੰਡ, ਘਰ ਘਰ ਜਾ ਕੇ ਮੱਛਰਾਂ ਦੀ ਪੈਦਾਵਾਰ ਘਟਾਉਣ ਦੇ ਮੰਤਵ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। 

ਤੇ ਮੱਛਰਾਂ ਦੇ ਲਾਰਵੇ ਨੂੰ ਪਹਿਚਾਣਨ ਤੇ ਨਸ਼ਟ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਤਾਂ ਜੋ ਡੇਂਗੂ, ਮਲੇਰੀਆਂ ਆਦਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆਂ ਨੂੰ ਘਟਾਉਣ ਦੇ ਮੰਤਵ ਨਾਲ ਸਿਹਤਕਾਮਿਆ ਵੱਲੋਂ ਘਰ—ਘਰ ਜਾ ਕੇ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਤੇ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਤਾਂ ਜੋ ਜੇਕਰ ਕਿਸੇ ਵਿਅਕਤੀ ਨੂੰ ਡੇਗੂ, ਮਲੇਰੀਆਂ ਦੇ ਲੱਛਣ ਹਨ ਤਾਂ ਉਸ ਦਾ ਸਮੇਂ ਸਿਰ ਪਤਾ ਲੱਗ ਸਕੇ ਤੇ ਉਸ ਦਾ ਇਲਾਜ਼ ਹੋ ਸਕੇ। ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ਼ ਵਿਭਾਗ ਵੱਲੋਂ ਮੁਫਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਨੂੰ ਡ੍ਹਾਈ ਡੇਅ ਵਜੋਂ ਮਨਾਇਆ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਘਟਾ ਕੇ, ਡੇਂਗੂ ਮਲੇਰੀਆਂ ਦੇ ਕੇਸਾ ਨੂੰ ਘਟਾਇਆ ਜਾ ਸਕੇ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਹਾਵੀਰ ਸਿੰਘ ਬਲਾਕ ਐਕਸਟੇਸ਼ਨ ਐਜੂਕੇਟਰ ਨੇ ਕਿਹਾ ਕਿ ਡੇਂਗੂ ਪ੍ਹਤੀ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਤਹਿਤ ਰੋਜ਼ਾਨਾ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਡੇਗੂ ਦੀ ਬੀਮਾਰੀ ਮੱਛਰ ਦੇ ਕੱਟਣ ਨਾਲ ਹੁੰਦੀ ਹੈ, ਡੇਂਗੂ ਦੀ ਬੀਮਾਰੀ ਨਾਲ ਪੀੜਤ ਮਰੀਜ਼ ਵਿਚ ਕਈ ਤਰ੍ਹਾਂ ਦੇ ਲੱਛਣ ਜਿਵੇ ਮਰੀਜ਼ ਦਾ ਤੇਜ਼ ਸਿਰ ਦਰਦ, ਤੇਜ਼ ਬੁਖਾਰ, ਮਾਸ਼ਪੇਸ਼ੀਆਂ ਅਤੇ ਜੋੜਾ ਵਿਚ ਦਰਦ, ਅੱਖਾਂ ਦੇ ਪਿੱੱਛਲੇ ਹਿਸੇ ਵਿਚ ਦਰਦ, ਜੀਅ ਕੱਚਾ ਹੋਣਾ, ਉਲਟੀਆਂ ਅਤੇ ਹਾਲਤਾ ਜਿਆਦਾ ਖਰਾਬ ਹੋਣ ਤੇ ਮਰੀਜ਼ ਨੂੰ ਨੱਕ, ਮੂੰਹ ਅਤੇ ਮਸੂੜਿਆ ਵਿਚੋ ਖੂਨ ਵੱਗਣ ਦੀਆਂ ਨਿਸ਼ਾਨਿਆ ਵੀ ਹੋ ਸਕਦੀਆਂ ਹਨ।

ਜੇਕਰ ਕਿਸੇ ਵਿਅਕਤੀ ਵਿਚ ਅਜਿਹੀਆਂ ਨਿਸ਼ਾਨੀਆਂ ਪਾਈਆ ਜਾਣ ਤਾਂ ਮਰੀਜ਼ ਨੂੰ ਤੁਰੰਤ ਨੇੜੇ ਦੇ ਸਰਕਾਰੀ  ਹਸਪਤਾਲ ਜਾਂ ਡਿਸਪੈਸਰੀ ਵਿਚ ਜਾ ਕੇ ਆਪਣਾ ਇਲਾਜ਼ ਕਰਵਾਉਣਾ ਚਾਹੀਦਾ ਹੈ। ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਸਾਨੂੰ ਪਾਣੀ ਆਦਿ ਕੀਤੇ ਵੀ ਖੜਣ ਨਹੀਂ ਦੇਣਾ ਚਾਹੀਦਾ ਤੇ ਖੜੇ ਪਾਣੀ ਵਿਚ ਇਕ ਹਫਤੇ ਦੇ ਅੰਦਰ ਅੰਦਰ ਮੱਛਰ ਪੈਦਾ ਹੋ ਜਾਂਦਾ ਹੈ, ਇਸ ਕਾਰਨ ਸਾਨੂੰ ਹਫਤੇ ਵੀ ਇਕ ਦਿਨ ਆਪਣੇ ਕੁਲਰਾਂ, ਫਰੀਜ਼ ਦੀਆਂ ਪਿਛਲੀਆਂ ਟ੍ਰੇਆਂ, ਗਮਲਿਆ, ਜਾਨਵਰਾਂ/ਪੰਛੀਆਂ ਲਈ ਰੱਖੇ ਪਾਣੀ ਦੇ ਬਰਤਨ ਆਦਿ ਨੂੰ ਖਾਲੀ ਕਰਕੇ ਧੁੱਪ ਵਿਚ ਸੁਖਾ ਲੈਣਾ ਚਾਹੀਦਾ ਹੈ। 

ੳਨ੍ਹਾਂ ਕਿਹਾ ਕਿ ਜੇਕਰ ਘਰ ਵਿਚ ਕਿਸੇ ਵਿਅਕਤੀ ਨੂੰ ਡੇਂਗੂ ਹੋ ਜਾਵੇ ਤਾਂ ਉਸ ਨੂੰ ਮੱਛਰਦਾਨੀ ਵਿਚ ਸੋਣਾ ਚਾਹੀਦਾ ਹੈ ਕਿਉਂ ਕਿ ਡੇਂਗੂ ਦੇ ਮਰੀਜ਼ ਨੂੰ ਕੱਟਣ ਨਾਲ ਸਾਧਾਰਨ ਮੱਛਰ ਵੀ ਡੇਂਗੂ ਫੈਲਾਉਣ ਲਈ ਤਿਆਰ ਹੋ ਜਾਂਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਡੇੱਗੂ, ਮਲੇਰੀਆਂ, ਚਿਕਣਗੁਣੀਆਂ ਜਾਂ ਕਿਸੇ ਹੋਰ ਵੀ ਬੀਮਾਰੀ ਦੇ ਲੱਛਣ ਆਉਦੇ ਹਨ, ਨੇੜੇ ਦੀ ਸਰਕਾਰੀ ਸਿਹਤ ਸੰਸਥਾਂ ਨਾਲ ਸੰਪਰਕ ਕੀਤਾ ਜਾਵੇ।ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਦਾਰਪਾਲ ਨੇ ਲੋਕਾਂ ਨੂੰ ਕਰੋਨਾ, ਡਾਈਰੀਆਂ, ਮੰਕੀਪਾਕਰਸ ਤੇ ਹੋਰ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਰਜਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਅਮਰਜੀਤ ਸਿੰਘ ਬ੍ਰੀਡ ਚੈਕਰ ਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ। 

 

Tags: Health , Senior Medical Officer Dr. Raminder Kaur , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD