Monday, 01 July 2024

 

 

ਖ਼ਾਸ ਖਬਰਾਂ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

 

'ਹਰ ਘਰ ਤਿਰੰਗਾ ਮੁਹਿੰਮ': ਐਨ.ਡੀ.ਆਈ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਸੱਭ ਤੋਂ ਵੱਡੇ ਲਹਿਰਾਉਂਦੇ ਤਿਰੰਗੇ ਦਾ ਦ੍ਰਿਸ਼ ਬਣਾਕੇ ਬਣਾਇਆ ਵਿਸ਼ਵ ਰਿਕਾਰਡ

5885 ਤੋਂ ਵੱਧ ਵਿਦਿਆਰਥੀਆਂ ਨੇ ਰਚਿਆ ਇਤਿਹਾਸ: 'ਹਰ ਘਰ ਤਿਰੰਗਾ ਮੁਹਿੰਮ' ਨੂੰ ਅੰਤਰਰਾਸ਼ਟਰੀ ਪੱਧਰ 'ਤੇ ਜਾਣੂ ਕਰਵਾ ਕੇ ਕੀਤਾ ਮੀਲ ਪੱਥਰ ਸਥਾਪਿਤ

Meenakshi Lekhi, BJP, Bharatiya Janata Party, Banwari Lal Purohit, Banwarilal Purohit, Governor of Punjab, Punjab Governor, Punjab Raj Bhavan, Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan, Azadi Ka Amrit Mahotsav, 75th Anniversary of Indian Independence, 75th years of Independence, Har ghar Tiranga

5 Dariya News

5 Dariya News

5 Dariya News

ਚੰਡੀਗੜ੍ਹ , 13 Aug 2022

75ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ 'ਹਰ ਘਰ ਤਿਰੰਗਾ ਮੁਹਿੰਮ' ਨੂੰ ਅੰਤਰਰਾਸ਼ਟਰੀ ਪੱਧਰ 'ਤੇ ਲਿਜਾਣ ਦੇ ਉਦੇਸ਼ ਨਾਲ ਐਨ.ਡੀ.ਆਈ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਲੱਖਣ ਸਮਾਗਮ ਦੌਰਾਨ ਮਾਨਵੀ ਲੜੀ ਦੀ ਸਹਾਇਤਾ ਨਾਲ ਸੱਭ ਤੋਂ ਵੱਡੇ ਲਹਿਰਾਉਂਦੇ ਤਿਰੰਗੇ ਦਾ ਦ੍ਰਿਸ਼ ਬਣਾ ਕੇ ਗਿੰਨੀਜ਼ ਵਿਸ਼ਵ ਰਿਕਾਰਡ ਬਣਾਇਆ ਗਿਆ।ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਅਤੇ ਹੋਰ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਐਨ.ਆਈ.ਡੀ ਫਾਊਂਡੇਸ਼ਨ ਦੇ ਵਲੰਟੀਅਰਾਂ ਸਮੇਤ 5885 ਤੋਂ ਵੱਧ ਵਿਦਿਆਰਥੀਆਂ ਦੇ ਸਾਂਝੇ ਇਕੱਠ ਨੇ ਇਹ ਵਕਾਰੀ ਇਤਿਹਾਸ ਰਚਿਆ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਇਹ ਵਿਲੱਖਣ ਸਮਾਗਮ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਅਤੇ ਐਨ.ਆਈ.ਡੀ. ਫਾਊਂਡੇਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੀ 'ਹਰ ਘਰ ਤਿਰੰਗਾ' ਮੁਹਿੰਮ ਨੂੰ ਸਫ਼ਲ ਬਣਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ।ਵਿਦਿਆਰਥੀਆਂ ਸਮੇਤ 25 ਹਜ਼ਾਰ ਤੋਂ ਵੱਧ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਨਾਲ ਇਹ ਸਮਾਗਮ ਦੇਸ਼ ਭਰ 'ਚ ਆਪਣੇ ਕਿਸਮ ਦਾ ਪਹਿਲਾ ਸਮਾਗਮ ਸਿੱਧ ਹੋਇਆ।

ਸਮਾਗਮ ਦੌਰਾਨ ਪੰਜਾਬ, ਚੰਡੀਗੜ੍ਹ ਦੇ ਰਾਜਪਾਲ ਅਤੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਅਤੇ ਭਾਰਤ ਸਰਕਾਰ ਦੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਐਨ.ਆਈ.ਡੀ ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਸ. ਸਤਨਾਮ ਸਿੰਘ ਸੰਧੂ, ਚੰਡੀਗੜ੍ਹ ਪ੍ਰਸ਼ਾਸ਼ਕ ਲਈ ਸਲਾਹਕਾਰ ਧਰਮਪਾਲ, ਡਿਪਟੀ ਕਮਿਸ਼ਨਰ ਚੰਡੀਗੜ੍ਹ ਵਿਨੈ ਪ੍ਰਤਾਪ ਸਿੰਘ, ਨਗਰ ਨਿਗਮ ਦੇ ਮੇਅਰ ਸਰਬਜੀਤ ਕੌਰ ਅਤੇ  ਐਨ.ਆਈ.ਡੀ ਫਾਊਂਡੇਸ਼ਨ ਦੀ ਸੰਸਥਾਪਕ ਪ੍ਰੋ. ਹਿਮਾਨੀ ਸੂਦ ਉਚੇਚੇ ਤੌਰ 'ਤੇ ਹਾਜ਼ਰ ਸਨ।

ਦੇਸ਼ ਵਾਸੀਆਂ ਵਿੱਚ ਦੇਸ਼ ਭਗਤੀ, ਏਕਤਾ ਅਤੇ ਆਖੰਡਤਾ ਦੀ ਭਾਵਨਾ ਜਗਾਉਣ ਦੇ ਨਾਲ-ਨਾਲ ਇਹ ਸਮਾਗਮ ਭਾਰਤ ਸਰਕਾਰ ਦੇ 20 ਕਰੋੜ ਘਰਾਂ ਉਪਰ ਤਿਰੰਗਾ ਲਹਿਰਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੱਡਾ ਮੀਲ ਪੱਥਰ ਸਾਬਤ ਹੋਵੇਗਾ।ਚੰਡੀਗੜ੍ਹ ਕ੍ਰਿਕਟ ਸਟੇਡੀਅਮ 'ਚ ਦੇਸ਼ ਭਗਤੀ ਦਾ ਜਜ਼ਬਾ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ 25 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ 5885 ਲੜਕੇ-ਲੜਕੀਆਂ ਨੇ ਮਨੁੱਖੀ ਲੜੀ ਦੇ ਅਧੀਨ ਦੁਨੀਆਂ ਦੇ ਸੱਭ ਤੋਂ ਵੱਡੇ ਲਹਿਰਾਉਂਦੇ ਰਾਸ਼ਟਰੀ ਝੰਡੇ ਦਾ ਦ੍ਰਿਸ਼ ਬਣਾ ਕੇ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ।ਇਤਿਹਾਸਕ ਪਹਿਲਕਦਮੀ ਦੌਰਾਨ ਸਮੁੱਚਾ ਸਟੇਡੀਅਮ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉਠਿਆ।

ਇਸ ਨਿਵੇਕਲੇ ਵਿਸ਼ਵ ਰਿਕਾਰਡ ਦੀ ਪੁਸ਼ਟੀ ਗਿੰਨੀਜ਼ ਵਰਲਡ ਰਿਕਾਰਡ ਦੇ ਅਧਿਕਾਰਤ ਨਿਰਣਾਇਕ ਵੱਲੋਂ ਕੀਤੀ ਗਈ। ਇਸ ਮੌਕੇ 6 ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓ) ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਵਿਲੱਖਣ ਸਮਾਜ ਸੇਵਾ ਲਈ 'ਕਰਮ ਯੋਧਾ' ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।ਇਨ੍ਹਾਂ ਵਿੱਚ ਤੇਰਾ ਹੀ ਤੇਰਾ ਮਿਸ਼ਨ ਹਸਪਤਾਲ ਲਈ ਹਰਜੀਤ ਸਿੰਘ ਸੱਭਰਵਾਲ, ਸਰਬੱਤ ਦਾ ਭਲਾ ਐਨ.ਜੀ.ਓ ਲਈ ਪ੍ਰੋਫੈਸਰ (ਡਾ.) ਸੁਰਿੰਦਰਪਾਲ ਸਿੰਘ ਓਬਰਾਏ, ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਂ ਮਾਜਰਾ ਵਾਲੇ ਲਈ ਗੁਰਮੀਤ ਸਿੰਘ ਸੋਡੀ, ਆਸ਼ਾ ਕਟੋਚ, ਡਿਵੈਲਪਿੰਗ ਇੰਡੀਜੀਨਸ ਰਿਸੋਰਸਜ਼ ਇੰਡੀਆ ਲਈ ਐਮ.ਡੀ ਅਤੇ ਸੀ.ਈ.ਓ, ਜੋਸ਼ੀ ਫਾਊਂਡੇਸ਼ਨ ਲਈ ਵਿਨੀਤ ਜੋਸ਼ੀ, ਅਤੇ ਵੂਮੈਨ ਐਂਡ ਚਾਈਲਡ ਵੈਲਫ਼ੇਅਰ ਸੁਸਾਇਟੀ ਲਈ ਪੂਜਾ ਬਖਸ਼ੀ ਦੇ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਕਲਾ ਦੇ ਖੇਤਰ 'ਚ ਬੁਲੰਦੀਆਂ ਛੂਹਣ ਵਾਲੀ ਉੱਘੀ ਭਾਰਤੀ ਅਭਿਨੇਤਰੀ ਈਸ਼ਾ ਰਿਖੀ ਅਤੇ ਭਾਰਤੀ ਉਲੰਪੀਅਨ ਪਹਿਲਵਾਨ ਯੋਗੇਸ਼ਵਰ ਦੱਤ ਨੂੰ ਯੂਥ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਹਾਜ਼ਰੀਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਅਤੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਬਣਾਏ ਵਿਸ਼ਵ ਰਿਕਾਰਡ ਦੀ ਸਫ਼ਲਤਾ ਨਾਲ ਚੰਡੀਗੜ੍ਹ ਨੇ ਭਾਰਤ ਦੇ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ ਸਮੁੱਚੇ ਵਿਸ਼ਵ ਨੂੰ ਇੱਕ ਮਹਾਨ ਸੁਨੇਹਾ ਦਿੱਤਾ ਹੈ।ਉਨ੍ਹਾਂ ਇਸ ਸਮਾਗਮ ਨੂੰ ਕਲਪਨਾ ਤੋਂ ਵੀ ਵੱਡੀ ਪਹਿਲਕਦਮੀ ਕਰਾਰ ਦਿੱਤਾ।ਸ. ਸਤਨਾਮ ਸਿੰਘ ਸੰਧੂ ਨੇ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਨਾ ਸਿਰਫ਼ ਉਨ੍ਹਾਂ ਦੀਆਂ ਸੰਸਥਾਵਾਂ ਸਗੋਂ ਉਨ੍ਹਾਂ ਨੇ ਪੂਰੇ ਚੰਡੀਗੜ੍ਹ ਸਮੇਤ ਸਮੁੱਚੇ ਦੇਸ਼ ਦਾ ਮਾਣ ਵਧਾਇਆ ਹੈ।

ਉਨ੍ਹਾਂ ਕਿਹਾ ਕਿ ਐਨ.ਆਈ.ਡੀ ਫਾਊਂਡੇਸ਼ਨ ਅਤੇ ਸੀਯੂ ਨੇ ਜਿਸ ਤਰੀਕੇ ਨਾਲ ਲੋਕਾਂ ਦਾ ਭਰਵਾਂ ਇਕੱਠ ਕਰਕੇ  ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦੇਣ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਯੋਗ ਬਣਾਇਆ ਹੈ।ਉਨ੍ਹਾਂ 25 ਹਜ਼ਾਰ ਦੇ ਭਰਵੇਂ ਇਕੱਠ ਨੂੰ ਆਜ਼ਾਦੀ ਦਿਵਸ ਮੌਕੇ ਦੇਸ਼ ਅਤੇ ਰਾਸ਼ਟਰ ਨਿਰਮਾਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਪ੍ਰਣ ਲੈਣ ਦੀ ਅਪੀਲ ਕੀਤੀ।ਚੰਡੀਗੜ੍ਹ ਯੂਨੀਵਰਸਿਟੀ ਅਤੇ ਐਨ.ਆਈ.ਡੀ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਭਗਤੀ ਅਤੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵੱਲ ਉਨ੍ਹਾਂ ਦਾ ਇਹ ਕਦਮ ਸ਼ਲਾਘਾਯੋਗ ਹੈ।

ਉਨ੍ਹਾਂ ਇਸ ਸਮੁੱਚੇ ਪ੍ਰੋਗਰਾਮ ਨੂੰ ਆਪਣੀ ਕਿਸਮ ਦਾ ਪਹਿਲਾ ਅਤੇ ਵਿਲੱਖਣ ਸਮਾਗਮ ਕਰਾਰ ਦਿੰਦਿਆਂ ਇਸ ਦੀ ਸਫ਼ਲਤਾ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਮੀਨਾਕਸ਼ੀ ਲੇਖੀ ਨੇ ਕਿਹਾ ਸਾਡੇ ਹਜ਼ਾਰਾਂ ਨੌਜਵਾਨ ਇਸ ਵਿਸ਼ਵ ਰਿਕਾਰਡ ਨੂੰ ਕਾਇਮ ਕਰਨ ਲਈ ਇਕੱਤਰ ਹੋਏ ਸਨ, ਇਸ ਤਰ੍ਹਾਂ ਦਾ ਸੁਨਿਹਰਾ ਦ੍ਰਿਸ਼ ਕੋਈ ਹੋਰ ਨਹੀਂ ਹੋ ਸਕਦਾ।ਉਨ੍ਹਾਂ ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਮੇਰਾ ਸੁਪਨਾ ਸਾਕਾਰ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਲੋਕਾਂ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਦੀ ਇਜਾਜ਼ਤ ਦੇਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦੇ ਹੋਏ ਲੇਖੀ ਨੇ ਕਿਹਾ ਕਿ ਤਿਰੰਗੇ ਪ੍ਰਤੀ ਲੋਕਾਂ ਦੇ ਦਿਲਾਂ 'ਚ ਸਤਿਕਾਰ ਦੇਖ ਕੇ ਉਹ ਬਹੁਤ ਖੁਸ਼ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਨੂੰ ਅਗਲੇ 25 ਸਾਲਾਂ ਦੌਰਾਨ ਵਿਸ਼ਵ ਗੁਰੂ ਬਣਾਉਣ 'ਚ ਸਮੂਹ ਦੇਸ਼ ਵਾਸੀ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਬੋਲਦਿਆਂ ਗਿੰਨੀਜ਼ ਰਿਕਾਰਡਜ਼ ਦੇ ਅਧਿਕਾਰਤ ਜੱਜ ਸਵਪਨਿਲ ਡਾਂਗਰੀਕਰ ਨੇ ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਰਿਕਾਰਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਬਣਾਏ ਸੱਭ ਤੋਂ ਵੱਡੇ ਲਹਿਰਾਉਂਦੇ ਤਿਰੰਗੇ ਦੇ ਦ੍ਰਿਸ਼ ਨਾਲ ਭਾਰਤ ਨੇ ਸੰਯੁਕਤ ਅਰਬ ਅਮੀਰਾਤ ਨੂੰ ਪਿੱਛੇ ਛੱਡਦੇ ਹੋਏ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ।ਇਸ ਦੌਰਾਨ ਜੱਜ ਸਵਪਨਿਲ ਡਾਂਗਰੀਕਰ ਨੇ ਵਿਸ਼ਵ ਰਿਕਾਰਡ ਦੇ ਸਰਟੀਫਿਕੇਟ ਦੀ ਕਾਪੀ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਸ. ਸਤਨਾਮ ਸਿੰਘ ਸੰਧੂ ਨੂੰ ਸੌਂਪਦਿਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਸੰਯੁਕਤ ਅਰਬ ਅਮੀਰਾਤ (ਦੁਬਈ) ਨੇ ਸਾਲ 2017 ਵਿੱਚ 4130 ਲੋਕਾਂ ਨਾਲ ਲਹਿਰਾਉਂਦੇ ਰਾਸ਼ਟਰੀ ਝੰਡੇ ਦੀ ਸਭ ਤੋਂ ਵੱਡੀ ਮਨੁੱਖੀ ਤਸਵੀਰ ਦਾ ਰਿਕਾਰਡ ਹਾਸਲ ਕੀਤਾ ਸੀ।ਹਾਲਾਂਕਿ ਭਾਰਤ ਨੇ ਇਸ ਰਿਕਾਰਡ ਨੂੰ ਅਸਾਨੀ ਨਾਲ ਤੋੜ ਦਿੱਤਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਸ. ਸਤਨਾਮ ਸਿੰਘ ਸੰਧੂ ਨੇ ਸਮੁੱਚੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਮਨਾਉਣ ਅਤੇ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਣ ਲਈ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਐਨ.ਆਈ.ਡੀ ਫ਼ਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੁਆਰਾ ਕੀਤੇ ਇਸ ਨਿਮਾਣੇ ਯਤਨ ਅਧੀਨ ਭਾਰਤ ਦੀ ਆਜ਼ਾਦੀ ਦਾ ਜਸ਼ਨ ਮਨਾਉਣ ਲਈ ਵੱਡੇ ਪੱਧਰ 'ਤੇ ਲੋਕ ਇੱਕ ਮੰਚ 'ਤੇ ਇਕੱਤਰ ਹੋਏ ਹਨ।

ਉਨ੍ਹਾਂ ਕਿਹਾ ਕਿ ਸਾਡਾ ਰਾਸ਼ਟਰੀ ਝੰਡਾ ਤਿੰਨ ਰੰਗਾਂ ਤੋਂ ਵੀ ਉਪਰ ਉਠ ਕੇ ਹੈ, ਇਹ ਸਾਡੀ ਅਤੀਤ ਦੀ ਸ਼ਾਨ, ਵਰਤਮਾਨ ਪ੍ਰਤੀ ਸਾਡੀ ਵਚਨਬੱਧਤਾ ਅਤੇ ਭਵਿੱਖ ਦੇ ਸਾਡੇ ਸੁਪਨਿਆਂ ਦਾ ਪ੍ਰਤੀਬਿੰਬ ਵੀ ਹੈ।ਸਾਡਾ ਤਿਰੰਗਾ ਭਾਰਤ ਦੀ ਏਕਤਾ, ਅਖੰਡਤਾ ਅਤੇ ਵਿਭਿੰਨਤਾ ਦਾ ਪ੍ਰਤੀਕ ਹੈ।ਇਸ ਇਤਿਹਾਸਕ ਪ੍ਰਾਪਤੀ ਲਈ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਮਹੱਤਵਪੂਰਨ ਸਹਿਯੋਗ ਦਾ ਧੰਨਵਾਦ ਕੀਤਾ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਅਤੇ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਅਤੇ ਕੁਰਬਾਨੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਇੱਕ ਵਿਸ਼ੇਸ਼ ਸਮਾਰੋਹ ਵੀ ਹੋਇਆ। ਕਲਾ, ਸਿੱਖਿਆ, ਸਮਾਜ ਸੇਵਾ, ਮੈਡੀਸਨ, ਸਾਹਿਤ ਅਤੇ ਖੇਡਾਂ ਦੇ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਕਰਨ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨ ਕਰਕੇ ਅਸੀਂ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰ ਰਹੇ ਹਾਂ।

ਝੰਡਾ ਲਹਿਰਾਉਣ ਦੀ ਰਸਮ ਅਤੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ।ਜ਼ਿਕਰਯੋਗ ਹੈ ਕਿ ਜਿੱਥੇ ਐਨ.ਆਈ.ਡੀ. ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਚੰਡੀਗੜ੍ਹ ਦੇ 1 ਲੱਖ ਨਾਗਰਿਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ 'ਹਰ ਘਰ ਤਿਰੰਗਾ' ਮੁਹਿੰਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੀ ਹੈ, ਉੱਥੇ ਇੱਕ ਵੱਡੀ ਡਿਜੀਟਲ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਮੁਹਿੰਮ ਨੂੰ ਹੁਲਾਰਾ ਦੇਣ ਲਈ ਚੰਡੀਗੜ੍ਹ ਦੇ 50 ਹਜ਼ਾਰ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਸੰਦੇਸ਼ ਵੀ ਭੇਜੇ ਜਾ ਰਹੇ ਹਨ।

ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਪਹਿਲਕਦਮੀ ਸਬੰਧੀ ਗੱਲਬਾਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਸੁਨੀਲ ਸ਼ਰਮਾ ਨੇ ਕਿਹਾ ਕਿ ਮੈਂ 'ਵਰਸਿਟੀ ਦੇ ਨਿਵੇਕਲੇ ਸਮਾਗਮ ਦੇ ਮਾਧਿਅਮ ਰਾਹੀਂ ਆਜ਼ਾਦੀ ਦੇ ਜਸ਼ਨਾਂ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਿਹਾ ਹਾਂ।ਉਸ ਨੇ ਕਿਹਾ ਕਿ ਭਾਰਤ ਸਾਡੀ ਅਜਿਹੀ ਸਰਜ਼ਮੀਨ ਹੈ ਜਿਸ ਨੇ ਸਾਨੂੰ ਨਿਵੇਕਲੀ ਪਛਾਣ ਦਿੰਦਿਆਂ ਮਾਣਮੱਤੀ ਵਿਰਾਸਤ ਅਤੇ ਕਦਰਾਂ ਕੀਮਤਾਂ ਨਾਲ ਜੋੜਿਆ ਹੈ।

ਸਕੂਲੀ ਵਿਦਿਆਰਥੀ ਸ਼ਾਇਦ ਨੇ ਗੱਲਬਾਤ ਕਰਦਿਆਂ ਕਿਹਾ ਕਿ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਸਿਟੀ ਬਿਊਟੀਫੁੱਲ 'ਚ ਕਰਵਾਏ ਸਮਾਗਮ ਦਾ ਹਿੱਸਾ ਬਣਕੇ ਖੁਸ਼ੀ ਮਹਿਸੂਸ ਕਰ ਰਿਹਾ ਹਾਂ, ਜਿਸ ਦੌਰਾਨ ਇੱਕ ਅਜਿਹਾ ਵਿਸ਼ਵ ਰਿਕਾਰਡ ਬਣਿਆ ਹੈ ਜਿਸ ਨੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਨਾ ਕੇਵਲ ਦੇਸ਼ ਬਲਕਿ ਦੁਨੀਆਂ ਪੱਧਰ 'ਤੇ ਜਾਣੂ ਕਰਵਾਇਆ ਹੈ।ਉਸ ਨੇ ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਟੀਮ ਨੂੰ ਵਧਾਈ ਦਿੱਤੀ, ਜਿਨ੍ਹਾਂ ਦੇ ਸਹਿਯੋਗ ਰਾਹੀਂ ਇਹ ਨਿਵੇਕਲਾ ਵਿਸ਼ਵ ਰਿਕਾਰਡ ਮੇਰੇ ਸ਼ਹਿਰ ਚੰਡੀਗੜ੍ਹ ਦੀ ਧਰਤੀ 'ਤੇ ਸਿਰਜਿਆ ਗਿਆ ਹੈ।

 

Tags: Meenakshi Lekhi , BJP , Bharatiya Janata Party , Banwari Lal Purohit , Banwarilal Purohit , Governor of Punjab , Punjab Governor , Punjab Raj Bhavan , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan , Azadi Ka Amrit Mahotsav , 75th Anniversary of Indian Independence , 75th years of Independence , Har ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD