Monday, 01 July 2024

 

 

ਖ਼ਾਸ ਖਬਰਾਂ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Milkfed

Web Admin

Web Admin

5 Dariya News

ਚੰਡੀਗੜ੍ਹ , 01 Sep 2022

ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। 

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।  

ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। 

ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ 'ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ।ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Milkfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD