Wednesday, 26 June 2024

 

 

ਖ਼ਾਸ ਖਬਰਾਂ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Milkfed

Web Admin

Web Admin

5 Dariya News

ਚੰਡੀਗੜ੍ਹ , 01 Sep 2022

ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। 

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।  

ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। 

ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ 'ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ।ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Milkfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD