Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਮਲਵਿੰਦਰ ਕੰਗ ਨੇ ਕਿਹਾ- ਭਾਜਪਾ ਆਮ ਆਦਮੀ ਪਾਰਟੀ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ

 

ਖੇਡਾਂ ਵਤਨ ਪੰਜਾਬ ਦੀਆਂ : ਬੰਗਾ ਬਲਾਕ ਦੇ ਮੁਕਾਬਲੇ ਸੰਪੂਰਣ

3 ਸਤੰਬਰ ਤੋਂ ਔੜ ਬਲਾਕ ਦੇ ਮੁਕਾਬਲੇ ਮੁਕੰਦਪੁਰ ਤੇ ਜਗਤਪੁਰ ਵਿਖੇ

Punjab Khed Mela 2022, Khedan Watan Punjab Diyan, Banga

Web Admin

Web Admin

5 Dariya News

ਬੰਗਾ , 02 Sep 2022

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜੁਆਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ’ਚ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰਨ ਹਿੱਤ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਲ੍ਹ ਤੋਂ ਬੰਗਾ ਬਲਾਕ ’ਚ ਸ਼ੁਰੂ ਹੋਏ ਮੁਕਾਬਲੇ ਅੱਜ ਸੰਪੂਰਣ ਹੋ ਗਏ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਅਨੁਸਾਰ ਬੰਗਾ ਤੋਂ ਬਾਅਦ 3 ਸਤੰਬਰ ਤੋਂ ਬਲਾਕ ਔੜ ਦੇ ਮੁਕਾਬਲੇ ਸ਼ੁਰੂ ਹੋ ਜਾਣਗੇ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਅਤੇ ਮਾਈ ਭਾਗੋ ਕਬੱਡੀ ਅਕੈਡਮੀ, ਜਗਤਪੁਰ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬੰਗਾ ਬਲਾਕ ਦੀਆਂ ਖੇਡਾਂ ’ਚ 800 ਦੇ ਕਰੀਬ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਕੁੱਝ ਟੀਮਾਂ ਦਾ ਜੋਸ਼ ਅਤੇ ਪ੍ਰਦਰਸ਼ਨ ਏਨਾ ਬੇਹਤਰੀਨ ਸੀ ਕਿ ਉਹ ਸੂਬਾ ਪੱਧਰ ’ਤੇ ਜਿੱਤ ਦੇ ਦਾਅਵੇਦਾਰ ਵੀ ਜਾਪੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਆਉਣ ਵਾਲੇ ਸਾਲਾਂ ਵਿਚ ਪੰਜਾਬ ਦੀਆਂ ਖੇਡਾਂ ਦੀ ਨੁਹਾਰ ਬਦਲ ਦੇਵੇਗਾ, ਜਿਸ ਨਾਲ ਸੂਬੇ ਦੇ ਖਿਡਾਰੀ ਅਗਲੇ ਸਾਲਾਂ ਵਿੱਚ ਨੈਸ਼ਨਲ/ਇੰਟਰਨੈਸ਼ਨਲ ਖੇਡਾਂ ਵਿੱਚ ਤਮਗਿਆਂ ਦੇ ਦਾਅਵੇਦਾਰ ਬਣਨਗੇ। ਉਨ੍ਹਾਂ ਬੰਗਾ ਬਲਾਕ ਦੇ ਖੇਡ ਮੁਕਾਬਲਿਆਂ ਦੀ ਕਾਮਯਾਬੀ ’ਚ ਯੋਗਦਾਨ ਪਾਉਣ ’ਤੇ ਗੁਰਦੁਆਰਾ ਡੇਰਾ ਬਾਬਾ ਜਵਾਹਰ ਸਿੰਘ ਝੰਡਾ ਜੀ ਖਟਕੜ ਕਲਾਂ, ਮਾਰਕਫ਼ੈਡ, ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਪਸ਼੍ਰਾਸਨ, ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਅਤੇ ਸਿੱਖ ਨੈਸ਼ਨਲ ਕਾਲਜ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਚਰਨ ਕੰਵਲ ਬੰਗਾ ਦੇ ਪ੍ਰਬੰਧਕਾਂ ਅਤੇ ਪਿ੍ਰੰਸੀਪਲਾਂ ਡਾ. ਰਣਜੀਤ ਸਿੰਘ, ਡਾ. ਤਰਸੇਮ ਸਿੰਘ ਭਿੰਡਰ ਤੇ ਹਰਜੀਤ ਸਿੰਘ ਮਾਹਲ ਦੇ ਸਹਿਯੋਗ ਅਤੇ ਮੇਜ਼ਬਾਨੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਉਨ੍ਹਾਂ ਨੇ ਖੇਡਾਂ ਦੇ ਪ੍ਰਬੰਧਨ ’ਚ ਲੱਗੇ ਵਿਭਾਗ ਦੇ ਕੋਚਾਂ, ਸਿਖਿਆ ਵਿਭਾਗ ਦੇ ਪੀ ਟੀ ਆਈ ਤੇ ਡੀ ਪੀ ਈ ਤੇ ਵਾਲੰਟੀਅਰਾਂ ਦਾ ਵੀ ਧੰਨਵਾਦ ਜਤਾਇਆ। ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲਿਆਂ ਦੇ ਦੂਜੇੇ ਦਿੰਨ ਅੱਜ ਕਰੀਬ 550 ਖਿਡਾਰੀਆਂ ਨੇ ਭਾਗ ਲਿਆ। ਜ਼ਿਲਾ ਖੇਡ ਅਫ਼ਸਰ ਅਨੁਸਾਰ ਦੂਸਰੇ ਦਿਨ ਦੇ ਵੱਖ-ਵੱਖ ਖੇਡ ਮੁਕਾਬਲਿਆਂ ਦਾ ਨਤੀਜਾ ਇਸ ਪ੍ਰਕਾਰ ਰਿਹਾ:

ਰੱਸਾਕਸ਼ੀ ਅੰਡਰ-21 ਲੜਕੇ-ਸੀਨੀਅਰ ਸੈਕੰਡਰੀ ਸਕੂਲ ਢਾਹਾਂ ਦੀ ਟੀਮ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਅਤੇ ਜੈਨ ਮਾਡਲ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿਚ ਫਰਾਲਾ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਕਬੱਡੀ ’ਚ ਅੰਡਰ-21 ਵਿੱਚ ਕਬੱਡੀ ਨੈਸ਼ਨਲ ਸਟਾਈਲ ਵਿੱਚ ਭਾਈ ਸੰਗਤ ਸਿੰਘ ਖਾਲਸਾ ਕਾਲਜ ਦੀ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਗੋਲਾ ਦੀ ਟੀਮ ਦੂਜੇ ਸਥਾਨ ’ਤੇ ਰਹੀ। 

ਅੰਡਰ-14 ਲੜਕੀਆਂ-ਪਿੰਡ ਗੋਬਿੰਦਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ-14 ਲੜਕਿਆਂ ਦੀ ਪਿੰਡ ਗੋਬਿੰਦਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ।ਸਰਕਲ ਕੱਬਡੀ (ਲੜਕੀਆਂ) ਵਿਚ ਅੰਡਰ-21 ਵਿੱਚ ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਜੇਤੂ ਰਿਹਾ ਜਦਕਿ ਅੰਡਰ-17 ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦਾ ਪਹਿਲਾ ਸਥਾਨ ਰਿਹਾ। ਵਾਲੀਬਾਲ ’ਚ ਅੰਡਰ-17 ਲੜਕੇ ਵਿਚ ਜੈਨ ਮਾਡਲ ਸਕੂਲ ਬੰਗਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਬੰਗਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 

ਅੰਡਰ-21ਤੋਂ 40 ਵਿੱਚ ਪਿੰਡ ਖੋਥੜਾ ਨੇ ਪਹਿਲਾ ਸਥਾਨ ਅਤੇ ਹਰਗੋਬਿੰਦ ਕਲੱਬ ਫਰਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ (ਲੜਕੇ) ਵਿਚ ਅੰਡਰ-17 ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੇ ਖਾਨਖਾਨਾ ਨੂੰ 2-0 ਨਾਲ ਹਰਾ ਕੇ ਜਿਤ ਪ੍ਰਾਪਤ ਕੀਤੀ। ਪਿੰਡ ਸੂਰਾਪੁਰ ਨੇ ਪਿੰਡ ਖੋਥੜਾਂ ਨੂੰ 1-0 ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰਡਰ-21 ਵਿੱਚ ਪਿੰਡ ਖੋਥੜਾਂ ਨੇ ਪਿੰਡ ਝਿੱਕਾ ਲਧਾਣਾ ਨੂੰ ਹਰਾ ਕਿ ਜਿੱਤ ਪ੍ਰਾਪਤ ਕੀਤੀ।

ਖੋਹ-ਖੋਹ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਐਥਲੈਟਿਕਸ ਅੰਡਰ-(21ਤੋਂ 40) 100 ਮੀਟਰ ਵਿਚ ਨੀਲਮ ਕੁਮਾਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪਿ੍ਰਅਕਾ ਦਾਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੀਜੀ ਪੁਜੀਸਨ ’ਤੇ ਕਿਰਨਪ੍ਰੀਤ ਰਹੇ। ਦੌੜ 400 ਮੀਟਰ ਵਿਚ ਅਨੀਤਾ ਰਾਣੀ ਨੇ ਪਹਿਲਾ ਸਥਾਨ, ਪਿ੍ਰੰਅਕਾ ਦਾਸ ਨੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ ਅਤੇ ਜਸਲੀਨ ਜੋਤੀ ਤੀਜੇ ਸਥਾਨ ’ਤੇ ਰਹੇ। 

ਸ਼ਾਟਪੁਟ ਵਿਚ ਮਨਜਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਬ੍ਰਹਮਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਨਵਜੋਤ ਸਿੰਘ ਤੀਜੇ ਸਥਾਨ ’ਤੇ ਰਹੇ। ਅੰਡਰ-17 ਲੜਕੇ-100 ਮੀਟਰ ਵਿਚ ਕਿ੍ਰਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸੁਖਰਾਜ ਸਿੰਘ ਰਾਣੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੁਸ਼ਾਰ ਦੱਤਾ ਤੀਜੇ ਸਥਾਨ ’ਤੇ ਰਹੇ। ਅੰਡਰ-17 ਲੜਕੇ- 200 ਮੀਟਰ ਵਿਚ ਕਿ੍ਰਸ ਨੇ ਪਹਿਲਾ ਸਥਾਨ, ਤੁਸ਼ਾਰ ਦੱਤਾ ਨੇ ਦੂਜਾ ਸਥਾਨ, ਲਵਪ੍ਰੀਤ ਨੇ ਤੀਜਾ ਸਥਾਨ ਅਤੇ ਅਰਮਾਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਿੱਚ 400 ਮੀਟਰ ਵਿਚ ਕਰਨ ਕੁਮਾਰ ਨੇ ਪਹਿਲਾ ਸਥਾਨ, ਅੰਕਿਤ ਨੇ ਦੂਜਾ ਸਥਾਨ ਅਤੇ ਅਮਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 

Tags: Punjab Khed Mela 2022 , Khedan Watan Punjab Diyan , Banga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD