Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਖੇਡਾਂ ਵਤਨ ਪੰਜਾਬ ਦੀਆਂ : ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਮਨਜਿੰਦਰ ਸਿੰਘ ਲਾਲਪੁਰਾ

ਚੋਹਲਾ ਸਾਹਿਬ ਵਿਖੇ ਤਿੰਨ ਰੋਜ਼ਾ ਖੇਡਾਂ "ਖੇਡਾਂ ਵਤਨ ਪੰਜਾਬ ਦੀਆਂ " ਦਾ ਕੀਤਾ ਅਗਾਜ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Watan Punjab Diyan

Web Admin

Web Admin

5 Dariya News

ਤਰਨਤਾਰਨ , 05 Sep 2022

ਪੰਜਾਬ ਸਰਕਾਰ ਵੱਲੋਂ ਕਰਵਾਈਆ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ " ਤਹਿਤ ਅੱਜ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਕਰਵਾਈਆ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ  ਨੇ ਕੀਤਾ ਅਤੇ ਖੇਡਾਂ ਦਾ ਅਗਾਜ਼ ਕਰਵਾਇਆ ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਤੇ ਸੂਬਾ ਭਰ ਅੰਦਰ ਖੇਡਾਂ ਦਾ ਮਹਾਂ ਕੁੰਭ ਚੱਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਆਪ  ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ " ਸ਼ੁਰੂ ਕਰਵਾਈਆਂ ਹਨ ਤਾਂ ਜੋ  ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਂਣ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਮੀਂ ਨਹੀਂ ਆਉਂਣ ਦਿੱਤੀ ਜਾਵੇਗੀ ਤੇ ਖਿਡਾਰੀਆਂ ਨੂੰ ਹਰ ਸਹੂਲਤ  ਮਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਵਿਧਾਇਕ ਨੇ ਅਧਿਆਪਕ ਦਿਵਸ ਮੌਕੇ ਅਧਿਆਪਕ ਵਰਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਂਣ ਹੈ ਅਤੇ ਉਹ ਵਿਦਿਆਰਥੀਆਂ ਨੂੰ ਸੇਧ ਦੇ ਕੇ ਜਿੰਦਗੀ ਵਿੱਚ ਕਾਮਯਾਬ ਬਣਾਂਉਦੇ ਹਨ। ਆਪ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਗਏ ਯਤਨ ਦੀ ਗੱਲ ਕਰਦਿਆ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆਂ ਨੂੰ ਪ੍ਰਮੁੱਖਤਾ ਨਾਲ ਅੱਗੇ ਲਿਜਾਇਆ ਜਾਵੇਗਾ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪਹਿਲੇ ਬਜਟ ਵਿੱਚ ਸਿੱਖਿਆ ਨੂੰ ਪਹਿਲ ਦਿੱਤੀ ਗਈ ਹੈ।ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਭਵਿੱਖ ਲਈ ਸ਼ੁਭਭਕਾਮਨਾਵਾਂ ਦਿੱਤੀਆਂ।

ਇਸ ਤੋਂ ਪਹਿਲਾ ਪ੍ਰਸ਼ਾਸ਼ਨ ਵੱਲੋਂ ਵਿਧਾਇਕ ਲਾਲਪੁਰਾ ਦਾ ਸਟੇਡੀਅਮ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ।ਅੱਜ ਪਹਿਲੇ ਦਿਨ  ਐਥਲੈਟਿਕਸ,   ਵਾਲੀਵਾਲ, ਖੋ-ਖੋ, ਕਬੱਡੀ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸੀਨੀ ਸਹਾਇਕ ਰਵੀਨ ਕੌਰ, ਕੋਚ ਕੁਲਵਿੰਦਰ ਕੌਰ, ਗੁਰਬਿੰਦਰ ਕੌਰ, ਅਮਨਦੀਪ ਕੌਰ, ਸ੍ਰੀ ਸਰੂਪ ਸਿੰਘ, ਕਬੱਡੀ ਕੋਚ ਗੁਰਜੀਤ ਸਿੰਘ, ਜਰਮਨਜੀਤ ਸਿੰਘ ਅਤੇ ਹੋਰ ਸਖਸੀਅਤਾਂ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD