Wednesday, 26 June 2024

 

 

ਖ਼ਾਸ ਖਬਰਾਂ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ

 

“ਪਰਾਲੀ ਨਹੀਂ ਜਲਾਵਾਂਗੇ, ਰੰਗਲਾ ਪੰਜਾਬ ਬਣਾਵਾਂਗੇ” ਦੇ ਨਾਹਰੇ ਤਹਿਤ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

DC Tarntaran, Monish Kumar, Tarntaran, Deputy Commissioner Tarntaran

5 Dariya News

5 Dariya News

5 Dariya News

ਤਰਨ ਤਾਰਨ , 29 Sep 2022

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਤਰਨ ਤਾਰਨ ਵੱਲੋਂ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਮੋਨੀਸ਼ ਕੁਮਾਰ ਦੀ ਰਹਿਨੁਮਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਸੁਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ  ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਖੇਤੀ ਪ੍ਰਦਰਸ਼ਨੀਆਂ ਅਤੇ ਕਿਸਾਨ ਸਿਖਲਾਈ ਕੈਂਪ ਐੱਸ. ਆਰ. ਰਿਜ਼ਾਰਟ ਤਰਨ ਤਾਰਨ ਵਿਖੇ ਲਗਾਇਆ ਗਿਆ ।  

ਇਸ ਕੈਂਪ ਵਿੱਚ ਸ. ਰਣਜੀਤ ਸਿੰਘ ਚੀਮਾਂ, ਚੇਅਰਮੈਨ ਪੰਜਾਬ ਜਲ ਸਰੋਤ ਅਤੇ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ । ਇਸਦੇ ਨਾਲ ਹੀ ਸ. ਸ਼ੇਰ ਸਿੰਘ ਝੰਡੇਰ, ਜਨਰਲ ਸਕੱਤਰ ਕਿਸਾਨ ਵਿੰਗ ਅਤੇ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੈਡਮ ਅੰਜੂ ਬਾਲਾ ਵੱਲੋਂ ਇਸ ਕੈਂਪ ਵਿੱਚ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਗਈ ।

ਇਸ ਮੌਕੇ ਸ੍ਰੀ ਮੋਨੀਸ਼ ਕੁਮਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਸਬੰਧੀ ਜਾਗਰੂਕ ਲਈ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ।ਇਸ ਮੌਕੇ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਵੀ ਪ੍ਰਦਰਸ਼ਨੀ ਲਾ ਕੇ ਕਿਸਾਨਾਂ ਨੂੰ ਇਹਨਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਵਿੱਚੋਂ ਕਈ ਕੀਮਤੀ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਹਵਾ ਪ੍ਰਦੂਸ਼ਣ ਨਾਲ ਸਾਹ ਦੀਆਂ ਬੀਮਾਰੀਆਂ ਨਾਲ ਇੱਕ ਨਵਾਂ ਬੋਝ ਪੈ ਜਾਂਦਾ ਹੈ ।ਇਸ ਮੌਕੇ ਸ. ਰਣਜੀਤ ਸਿੰਘ ਚੀਮਾਂ, ਚੇਅਰਮੈਨ ਪੰਜਾਬ ਜਲ ਸਰੋਤ ਅਤੇ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਦਿਆਂ ਹਵਾ, ਪਾਣੀ ਅਤੇ ਮਿੱਟੀ ਦੀ ਬੇਹਤਰੀ ਲਈ ਨਿਰੰਤਰ ਕੰਮ ਕਰ ਰਹੀ ਹੈ । 

ਸਰਕਾਰ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨ ਲਈ ਵਚਨਬੱਧ ਹੈ । ਸਰਕਾਰ ਵੱਲੋਂ ਕਿਸਾਨਾਂ ਨੂੰ ਡਿੱਗ ਰਹੇ ਪਾਣੀ ਪੱਧਰ ਨੂੰ ਉੱਚਾ ਚੁੱਕਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਤ ਕੀਤਾ ਗਿਆ ਸੀ, ਇਸ ਤਹਿਤ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਪੰਦਰਾਂ ਸੌ ਰੁਪਏ ਪ੍ਰਤੀ ਏਕੜ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹਦੀ ਬਣਦੀ ਰਾਸ਼ੀ ਕਿਸਾਨਾਂ ਨੂੰ ਦੇਣ ਲਈ ਖੇਤੀਬਾੜੀ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦੇ ਦਿੱਤੇ  ਗਏ ਹਨ ਜੋ ਕਿ ਆਉਂਦੇ ਦਿਨਾਂ ਵਿੱਚ ਮੁੱਢਲੀ ਪੜਤਾਲ ਕਰਨ ਉਪਰੰਤ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਭੁਗਤਾਨ  ਕਰ ਦਿੱਤੀ ਜਾਵੇਗੀ ।  

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਮਿੱਟੀ, ਪਾਣੀ ਅਤੇ ਹਵਾ ਦਿਨੋਂ ਦਿਨ ਖ਼ਰਾਬ ਹੋ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ । ਮਿੱਟੀ ਦਾ ਉਪਜਾਊ ਪਣ ਘਟਣ ਨਾਲ ਖਾਦਾਂ ਦੀ ਖਪਤ ਵਧਦੀ ਹੈ ਜਦਕਿ ਪਾਣੀ ਦੇ ਡੂੰਘੇ ਹੋਣ ਨਾਲ ਬਿਜਲੀ ਖਪਤ ਦੇ ਨਾਲ ਨਾਲ ਸਬਮਰਸੀਬਲ ਮੋਟਰਾਂ ਲਈ ਕਰਾਏ ਜਾ ਰਹੇ ਡੂੰਘੇ ਬੋਰਾਂ ਤੇ ਕਿਰਸਾਨੀ ਦੀ ਜੇਬ ਤੇ ਭਾਰੀ ਬੋਝ ਪੈ ਰਿਹਾ ਹੈ ।

ਇਸ ਮੌਕੇ ਡਾ. ਸੁਰਿੰਦਰਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਵੱਲੋਂ ਕਿਸਾਨਾਂ ਨੂੰ ਦੱਸਿਆ ਕਿ ਇਸ ਅੱਗ ਲਾਉਣ ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਖੇਤੀਬਾੜੀ ਵਿਭਾਗ ਪਿੰਡ-ਪਿੰਡ ਜਾ ਕੇ ਜਾਗਰੂਕ ਕਰ ਰਿਹਾ ਹੈ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਤਕਨੀਕੀ ਜਾਣਕਾਰੀ ਦੇ ਰਿਹਾ ਹੈ।ਇੱਥੇ ਹੀ ਡਾ. ਭੁਪਿੰਦਰ ਸਿੰਘ ਖੇਤੀਬਾੜੀ ਅਫ਼ਸਰ ਪੱਟੀ ਵੱਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਸੁਪਰ ਸੀਡਰ, ਹੈਪੀ ਸੀਡਰ ਜਿਹੀਆਂ ਮਸ਼ੀਨਾਂ ਨਾਲ ਬਿਜਾਈ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾਵੇ ।

ਇਸ ਲਈ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ ‘ਤੇ ਦਿੱਤੀ ਜਾ ਰਹੀ ਹੈ ।ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ, ਬਾਗਬਾਨੀ ਵਿਭਾਗ, ਫ਼ਾਰਮ ਸਲਾਹਕਾਰ ਕੇਂਦਰ ਤਰਨ ਤਾਰਨ ਅਤੇ ਪਸ਼ੂ ਪਾਲਣ ਵਿਭਾਗ ਤੋਂ ਆਏ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸੰਬੰਧਤ ਵਿਭਾਗਾਂ ਦੀਆਂ ਸਕੀਮਾਂ ਅਤੇ ਤਕਨੀਕਾਂ ਬਾਰੇ ਦੱਸਿਆ ਗਿਆ । ਇਸ ਮੌਕੇ ਖੇਤੀਬਾੜੀ ਵਿਭਾਗ, ਸੈਲਫ਼ ਹੈਲਪ ਗਰੁੱਪਾਂ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਖੇਤੀ ਤਕਨੀਕਾਂ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ ।

ਕਵੀ ਅਜੈਬ ਸਿੰਘ ਬੋਦੇਵਾਲ ਅਤੇ ਸਕੱਤਰ ਸਿੰਘ ਪੁਰੇਵਾਲ ਪਿੰਡ ਗਿੱਲ ਕਲੇਰ ਨੇ ਪਰਾਲੀ ਪ੍ਰਬੰਧਨ ਤੇ ਨੁੱਕੜ ਨਾਟਕ ਖੇਡਿਆ । ਇਸ ਮੌਕੇ ਲੰਮੇ ਸਮੇਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ ।ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਮਾਹਿਰਾਂ ਦੇ ਵਿਚਾਰ ਸੁਣੇ ਅਤੇ ਖੇਤੀ ਪ੍ਰਦਰਸ਼ਨੀਆਂ ਦਾ ਲਾਹਾ ਲਿਆ ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ . ਹਰਪਾਲ ਸਿੰਘ ਪੰਨੂੰ ਚੋਹਲਾ ਸਾਹਿਬ, ਡਾ.ਰੁਲਦਾ ਸਿੰਘ ਤਰਨ ਤਾਰਨ, ਡਾ. ਮਸਤਿੰਦਰ ਸਿੰਘ ਭਿੱਖੀਵਿੰਡ, ਡਾ. ਮਲਵਿੰਦਰ ਸਿੰਘ ਖਡੂਰ ਸਾਹਿਬ, ਡਾ. ਬਲਜਿੰਦਰ ਸਿੰਘ ਭੁੱਲਰ ਗੰਡੀਵਿੰਡ ਅਤੇ ਡਾ. ਬਲਜਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ ਵੱਲੋਂ ਕੈੰਪ ਪ੍ਰਬੰਧਨ ਅਤੇ ਸੰਚਾਲਨ ਵਿੱਚ ਅਹਿਮ ਯੋਗਦਾਨ ਪਾਇਆ ਗਿਆ । ਇਸ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਜ਼ਿਲ੍ਹਾ ਤਰਨ ਤਾਰਨ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ਼ ਹਾਜਰ ਸੀ, ਜਿਹਨਾਂ ਨੇ ਇਸ ਕੈਂਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ।    

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD