Monday, 24 June 2024

 

 

ਖ਼ਾਸ ਖਬਰਾਂ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ’ਚ ਜਲੰਧਰੀਆਂ ਨੇ ਉਤਸ਼ਾਹ ਨਾਲ ਲਿਆ ਭਾਗ

ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਆਗਾਜ਼ ਕਰਦਿਆਂ ਖੁਦ ਕੀਤੀ ਹਾਫ ਮੈਰਾਥਨ ਦੀ ਅਗਵਾਈ,ਵੈਟਰਨ ਅਥਲੀਟ ਫੌਜਾ ਸਿੰਘ, ਨਾਮੀ ਦੌੜਾਕ ਮੇਜਰ ਡੀ.ਪੀ. ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਵੀ ਕੀਤੀ ਸ਼ਿਰਕਤ

DC Jalandhar, Jaspreet Singh, Jalandhar, Deputy Commissioner Jalandhar, Fauja Singh, Major DP Singh, Surinder Singh Sodhi, Daud Jalandhar, Inderjit Kaur Mann, Nakodar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 09 Oct 2022

ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ ਅਤੇ ਖੁਦ ਦੌੜ ਵਿੱਚ ਹਿੱਸਾ ਲੈਂਦਿਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਾ ਰਹਿਤ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦਿੱਤਾ। 

ਵਨ ਰੇਸ ਤੇ ਕੈਪੀਟਲ ਸਮਾਲ ਫਾਇਨਾਂਸ ਬੈਂਕ ਦੇ ਸਹਿਯੋਗ ਨਾਲ ਪੰਜ, 10 ਅਤੇ 21.1 ਕਿਲੋਮੀਟਰ ਸਮੇਤ ਤਿੰਨ ਕੈਟਾਗਰੀਜ਼ ਵਿੱਚ ਕਰਵਾਈ ਗਈ ਹਾਫ ਮੈਰਾਥਨ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੇ ਭਾਗ ਲਿਆ। ਇਸ ਮੌਕੇ ਜਿਥੇ ਵੈਟਰਨ ਅਥਲੀਟ ਫੌਜਾ ਸਿੰਘ, ਫੌਜ ਦੇ ਸੇਵਾਮੁਕਤ ਅਧਿਕਾਰੀ, ਕਾਰਗਿਲ ਜੰਗ ਦੇ ਹੀਰੋ ਤੇ ਨਾਮੀ ਦੌੜਾਕ ਮੇਜਰ ਡੀ.ਪੀ. ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ ਸਮੇਤ ਨਾਮੀ ਸ਼ਖਸੀਅਤਾਂ ਨੇ ਭਾਗੀਦਾਰਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਉਥੇ ਜਲੰਧਰ ਦੇ ਨਾਲ-ਨਾਲ ਹੋਰਨਾਂ ਜ਼ਿਲ੍ਹਿਆਂ ਅਤੇ ਦੂਜੇ ਰਾਜਾਂ ਤੋਂ ਤਿੰਨ ਹਜ਼ਾਰ ਤੋਂ ਵੱਧ ਭਾਗੀਦਾਰਾਂ ਨੇ ਭਾਗ ਲਿਆ।

ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਾਂਝਾ ਹੰਭਾਲ ਮਾਰਨ ਦਾ ਸੱਦਾ ਦਿੰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਸੂਬਾ ਵਾਸੀਆਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹਾਲ ਹੀ ਵਿੱਚ ਸੂਬੇ ਭਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ।ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਬਲਾਕ ਪੱਧਰ ਤੱਕ ਅਜਿਹੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਖੇਡਾਂ ਪ੍ਰਤੀ ਉਤਸ਼ਾਹਿਤ ਹੁੰਦੀ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸਰੀਰਿਕ ਗਤੀਵਿਧੀਆਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਦੇ ਲਈ ਹਰੇਕ ਵਿਅਕਤੀ ਨੂੰ ਕੋਈ ਨਾ ਕੋਈ ਖੇਡ ਜ਼ਰੂਰ ਖੇਡਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦਿਆਂ ਆਪਣੀ ਊਰਜਾ ਉਸਾਰੂ ਕਾਰਜਾਂ ਵਿੱਚ ਲਾਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਨੌਜਵਾਨਾਂ ਨੂੰ ਹਰ ਹਾਲਾਤ ਵਿੱਚ ਸਕਾਰਾਤਮਕ ਰਹਿਣ ਦੀ ਸਲਾਹ ਦਿੰਦਿਆਂ ਸ਼ਹਿਰ ਵਾਸੀਆਂ ਨੂੰ ਜਲੰਧਰ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਬਣਾਉਣ ਦਾ ਪ੍ਰਣ ਲੈਣ ਲਈ ਵੀ ਕਿਹਾ। 

ਇਸ ਤੋਂ ਪਹਿਲਾਂ ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਹਾਫ ਮੈਰਾਥਨ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 21.1 ਕਿਲੋਮੀਟਰ ਪੁਰਸ਼ ਵਿੱਚ ਸਾਹਿਲ ਗਿੱਲ ਤੇ ਮਹਿਲਾਵਾਂ ਵਿੱਚੋਂ ਏਕਤਾ ਨੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ 10 ਕਿਲੋਮੀਟਰ ਵਰਗ ਵਿੱਚ ਪੁਰਸ਼ਾਂ ’ਚੋਂ ਤਰੁਣ ਕੁਮਾਰ ਤੇ ਮਹਿਲਾਵਾਂ ਵਿੱਚੋਂ ਗੁਰਪ੍ਰੀਤ ਕੌਰ ਅਤੇ 5 ਕਿਲੋਮੀਟਰ ਵਰਗ ਪੁਰਸ਼ਾਂ ਵਿੱਚ ਤੁਸ਼ਾਰ ਦਹੀਆ ਅਤੇ ਮਹਿਲਾਵਾਂ ਵਿੱਚ ਅੰਜੂ ਯਾਦਵ ਜੇਤੂ ਰਹੇ।  

ਜ਼ਿਕਰਯੋਗ ਹੈ ਕਿ ਵਿਧਾਇਕ ਇੰਦਰਜੀਤ ਕੌਰ ਨੇ ਜਿਥੇ ਪਰਿਵਾਰ ਸਮੇਤ 5 ਕਿਲੋਮੀਟਰ ਦੌੜ ਵਿੱਚ ਹਿੱਸਾ ਲਿਆ ਉਥੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਜੈ ਇੰਦਰ ਸਿੰਘ ਤੇ ਬਲਬੀਰ ਰਾਜ ਸਿੰਘ, ਏ.ਡੀ.ਸੀ.ਪੀ. ਆਦਿਤਿਆ, ਸਹਾਇਕ ਕਮਿਸ਼ਨਰ (ਯੂ.ਟੀ.) ਪੰਕਜ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਇੰਡੀਆ ਖਾਲਸਾ ਏਡ ਦੇ ਸੀ.ਈ.ਓ ਅਮਰਪ੍ਰੀਤ ਸਿੰਘ, ਕੈਪੀਟਲ ਸਮਾਲ ਫਾਇਨਾਂਸ ਬੈਂਕ ਦੇ ਐਮ.ਡੀ. ਸਰਵਜੀਤ ਸਿੰਘ ਸਮਰਾ ਆਦਿ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar , Fauja Singh , Major DP Singh , Surinder Singh Sodhi , Daud Jalandhar , Inderjit Kaur Mann , Nakodar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD