Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਹਰਿਆਣਾ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ : ਅਕਾਲੀ ਦਲ

ਅਕਾਲੀ ਦਲ ਦੀ ਦੋ ਮੈਂਬਰੀ ਟੀਮ ਅੱਜ 30 ਅਕਤੂਬਰ ਨੂੰ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰੇਗੀ : ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ

Surjit Singh Rakhra, Dr. Daljit Singh Cheema, Shiromani Akali Dal, SAD, Akali Dal

Web Admin

Web Admin

5 Dariya News

ਪਟਿਆਲਾ , 29 Oct 2022

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਨੇ ਅਕਾਲੀ ਦਲ ਦਾ ਸਟੈਂਡ ਸਹੀ ਸਾਬਤ ਕੀਤਾ ਹੈ ਕਿ ਗੁਰੂ ਘਰਾਂ ਦੇ ਪ੍ਰਬੰਧ ਨੂੰ ਚਲਾਉਣ ਲਈ ਫੈਸਲੇ ਕੀਤੇ ਹੋਰ ਲਏ ਜਾ ਰਹੇ ਹਨ ਅਤੇ ਸਿੱਖਾਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਜਾ ਰਿਹਾ। 

ਉਹਨਾਂ ਕਿਹਾ ਕਿ ਜਿਸ ਤਰੀਕੇ ਬਲਜੀਤ ਸਿੰਘ ਦਾਦੂਵਾਲ ਨੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾਹੈ,  ਉਸ ਤੋਂ ਇਹ ਵੀ ਦਿਸ ਰਿਹਾ ਹੈ ਕਿ ਸਰਕਾਰ ਨੇ ਆਰਡੀਨੈਂਸ ਜਾਰੀ ਕਰਨ ਤੋਂ ਪਹਿਲਾਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਸਲਾਹ ਨਹੀਂ ਲਈ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਡਾ. ਚੀਮਾ ਤੇ ਸਰਦਾਰ ਰੱਖੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕੋਰਕਮੇਟੀ  ਦੇ ਮੈਂਬਰ ਵੀ ਹਮੇਸ਼ਾ ਰਹੇ ਹਨ। 

ਉਹਨਾਂ ਦੱਸਿਆ ਕਿ ਉਹਨਾਂ ਫੋਨ ’ਤੇ ਉਹਨਾਂ ਨਾਲਗੱਲਬਾਤ  ਕੀਤੀ ਹੈ ਤੇ ਕੱਲ੍ਹ 30 ਅਕਤੂਬਰ ਨੂੰ ਸ਼ਾਮ 4.00 ਵਜੇ ਉਹ ਬੇਗੋਵਾਲ ਵਿਚ ਦੋਵੇਂ ਉਹਨਾਂ ਨਾਲਮੁਲਾਕਾਤ  ਕਰਨਗੇ। ਉਹਨਾਂ ਦੱਸਿਆ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ  ਨੇ ਉਹਨਾਂ  ਦੋਵਾਂ ਦੀ ਜ਼ਿੰਮੇਵਾਰੀ ਬੀਬੀ ਜਗੀਰਕੌਰ  ਨਾਲ ਗੱਲਬਾਤ ਕਰਨ ਵਾਸਤੇ ਲਗਾਈ ਹੈ ਤੇ ਉਹ ਬੀਬੀ ਜਗੀਰ ਕੌਰ ਨਾਲ ਸ਼੍ਰੋਮਣੀਕਮੇਟੀ  ਦੇ ਅਹੁਦੇਦਾਰਾਂ ਦੀ ਚੋਣ ਬਾਰੇ ਵਿਚਾਰ ਵਟਾਂਦਰਾ ਕਰਨਗੇ।

ਇਕ ਹੋਰ ਸਵਾਲ ਦੇ ਜਵਾਬ ਵਿਚ ਡਾ. ਚੀਮਾ ਨੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਕਰੰਸੀ ’ਤੇ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਛਾਪਣ ਦੇ ਸੁਝਾਅ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਲੋਕ ਪੂਜਾ ਸਥਾਨਾਂ ’ਤੇ ਦੇਵੀ ਦੇਵਤਿਆਂ ਅੱਗੇ ਨਤਮਸਤਕ ਹੁੰਦੇ ਹਨ ਤੇ ਪਰਮਾਤਮਾ ਸਭ ਤੋਂ ਉਪਰ ਹੈ।  ਉਹਨਾਂ ਕਿਹਾ ਕਿ ਕੇਜਰੀਵਾਲ ਦਾ ਬਿਆਨ ਸਿਰਫ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਵੋਟਾਂ ਲੈਣ ਵੱਲ ਸੇਧਤ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਵੀ ਹਾਜ਼ਰ ਸਨ। 

 

Tags: Surjit Singh Rakhra , Dr. Daljit Singh Cheema , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD