Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ : ਭਾਰਤੀ ਰੇਲਵੇ ਨੇ ਖਿਤਾਬ ਤੇ ਕਬਜ਼ਾ ਕੀਤਾ

Sports News, 39th Indian Oil Servo Surjit Hockey Tournament, Hockey, Olympian Surjit Hockey Stadium, Indian Railways, Indian Oil Mumbai

Web Admin

Web Admin

5 Dariya News

ਜਲੰਧਰ , 04 Nov 2022

ਭਾਰਤੀ ਰੇਲਵੇ ਨੇ ਇੰਡੀਅਨ ਆਇਲ ਮੁੰਬਈ ਨੂੰ 3-1 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬ ਆਪਣੇ ਨਾਂਅ ਕੀਤਾ। ਉਲੰਪੀਅਨ ਸੁਰਜੀਤ ਸਟੇਡੀਅਮ ਜਲੰਧਰ ਵਿਖੇ ਸਮਾਪਤ ਹੋਏ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪੰਜ ਲੱਖ ਰੁਪਏ ਨਕਦ ਅਤੇ ਜੇਤੂ ਟਰਾਫੀ ਅਤੇ ਉਪ ਜੇਤੂ ਨੂੰ 2.51 ਲੱਖ ਰੁਪਏ ਨਕਦ ਅਤੇ ਉਪ ਜੇਤੂ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। 

ਭਾਰਤੀ ਰੇਲਵੇ ਦੇ ਗੁਰਸਾਹਿਬ ਸਿੰਘ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਐਲਾਨਿਆ ਗਿਆ ਉਸ ਨੂੰ 51000 ਰੁਪਏ ਨਕਦ ਨਾਲ ਸਨਮਾਨਿਤ ਕੀਤਾ ਗਿਆ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪਿਯੂਸ਼ ਮਿੱਤਲ ਚੀਫ ਜਨਰਲ ਮੈਨੇਜਰ ਇੰਡੀਅਨ ਆਇਲ ਨੇ ਕੀਤੀ। ਭਾਰਤੀ ਰੇਲਵੇ ਨੇ ਇਹ ਟਰਾਫੀ ਤੀਸਰੀ ਵਾਰ ਹਾਸਲ ਕੀਤੀ ਹੈ। ਪਿਛਲੇ ਸਾਲ ਵੀ ਭਾਰਤੀ ਰੇਲਵੇ ਨੇ ਖਿਤਾਬ ਆਪਣੇ ਨਾਂਅ ਕੀਤਾ ਸੀ। ਇੰਡੀਅਨ ਆਇਲ ਦੇ ਸਾਹਿਲ ਨੂੰ ਉਭਰਦਾ ਖਿਡਾਰੀ ਐਲਾਨਿਆ ਗਿਆ, ਉਸ ਨੂੰ 31000 ਰੁਪਏ ਨਕਦ ਨਾਲ ਸਨਮਾਨਿਤ ਕੀਤਾ ਗਿਆ।ਫਾਇਨਲ ਮੈਚ ਤੋਂ ਪਹਿਲਾਂ ਪੰਜਾਬ ਗਾਇਕ ਕੁਲਵਿੰਦਰ ਬਿੱਲਾ ਨੇ ਪੰਜਾਬੀ ਗਾਣਿਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। 

ਇਸ ਤੋਂ ਬਾਅਦ ਸਕੂਲੀ ਬੱਚੀਆਂ ਨੇ ਗਿੱਧੇ ਰਾਹੀਂ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕੀਤੀ। ਜੇਤੂ ਟੀਮ ਦਾ ਪੰਜ ਲੱਖ ਦਾ ਨਕਦ ਇਨਾਮ ਅਮੋਲਕ ਸਿੰਘ ਗਾਖਲ (ਅਮਰੀਕਾ) ਵਲੋਂ ਸਪਾਂਸਰ ਕੀਤਾ ਗਿਆ ਜਦਕਿ 2.51 ਲੱਖ ਰੁਪਏ ਦਾ ਨਕਦ ਇਨਾਮ ਬਲਵਿੰਦਰ ਸਿੰਘ ਸੈਣੀ (ਜਰਮਨੀ) ਵਲੋਂ ਸਪਾਂਸਰ ਕੀਤਾ ਗਿਆ ਜਦਕਿ ਸਰਵੋਤਮ ਖਿਡਾਰੀ ਦਾ 51 ਹਜ਼ਾਰ ਰੁਪਏ ਦਾ ਇਨਾਮ ਰਣਬੀਰ ਸਿੰਘ ਰਾਣਾ ਟੁੱਟ ਵਲੋਂ ਸਪਾਂਸਰ ਕੀਤਾ ਗਿਆ। ਦਰਸ਼ਕਾਂ ਲਈ ਆਲਟੋ ਕਾਰ ਮਰਵਾਹਾ ਆਟੋਜ਼ ਵਲੋਂ ਸਪਾਂਸਰ ਕੀਤੀ ਗਈ।

ਫਾਇਨਲ ਮੁਕਾਬਲਾ ਬਹੁਤ ਤੇਜ਼ ਗਤੀ ਨਾਲ ਖੇਡਿਆ ਗਿਆ। ਖੇਡ ਦੇ 17ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਅੰਤਰਰਾਸ਼ਟਰੀ ਖਿਡਾਰੀ ਯੁਵਰਾਜ ਵਾਲਮੀਕਿ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਭਾਰਤੀ ਰੇਲਵੇ 1-0 ਨਾਲ ਅੱਗੇ ਸੀ। ਅੱਧੇ ਸਮੇਂ ਤੋਂ ਬਾਅਦ 33ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਸੁਮਿਤ ਕੁਮਾਰ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਬਰਾਬਰੀ ਕੀਤੀ। ਖੇਡ ਦੇ 51ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਸੀਸ਼ ਗੋੜਾ ਨੇ ਮੈਦਾਨੀ ਗੋਲ ਕਰਕੇ ਸਕੋਰ 2-1 ਕੀਤਾ।ਖੇਡ ਦੇ 59ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਅੰਤਰਰਾਸ਼ਟਰੀ ਖਿਡਾਰੀ ਗੁਰਸਾਹਿਬ ਸਿੰਘ ਨੇ ਗੋਲ ਕਰਕੇ ਸਕੋਰ 3-1 ਕੀਤਾ।

ਫਾਇਨਲ ਮੈਚ ਤੋਂ ਪਹਿਲਾਂ ਮੁੱਖ ਮਹਿਮਾਨ ਪਿਯੂਸ਼ ਮਿੱਤਲ ਜਨਰਲ ਮੈਨੇਜਰ ਇੰਡੀਅਨ ਆਇਲ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਆਸ਼ੂ ਮਰਵਾਹਾ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਇਕਬਾਲ ਸਿੰਘ ਸੰਧੂ, ਰਣਬੀਰ ਸਿੰਘ ਰਾਣਾ ਟੁੱਟ, ਲਖਵਿੰਦਰ ਪਾਲ ਸਿੰਘ ਖਹਿਰਾ, ਐਲ ਆਰ ਨਈਅਰ, ਤਰਲੋਕ ਸਿੰਘ ਭੁੱਲਰ (ਕੈਨੇਡਾ), ਬਲਜੀਤ ਰੰਧਾਵਾ, ਰਾਜਨ ਬੇਰੀ ਇੰਡੀਅਨ ਆਇਲ, ਅਮੋਲਕ ਸਿੰਘ ਗਾਖਲ, ਰਮਣੀਕ ਸਿੰਘ ਰੰਧਾਵਾ, ਕਸ਼ਮੀਰ ਸਿੰਘ ਧੁੱਗਾ,ਅਵਤਾਰ ਸਿੰਘ ਤਾਰੀ,ਕੈਮ ਗਿੱਲ, ਇੰਦਰਜੀਤ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Sports News , 39th Indian Oil Servo Surjit Hockey Tournament , Hockey , Olympian Surjit Hockey Stadium , Indian Railways , Indian Oil Mumbai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD