Tuesday, 02 July 2024

 

 

ਖ਼ਾਸ ਖਬਰਾਂ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ ਰੂਪੀ ਗਿੱਲ ਜੋ "ਬੀਬੀ ਰਜਨੀ" ਜੀ ਦਾ ਕਿਰਦਾਰ ਨਿਭਾ ਰਹੀ ਹੈ, ਟੀਜ਼ਰ ਰਿਲੀਜ਼ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਨਤਮਸਤਕ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ : ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦਿੱਤਾ ਆਪਣਾ ਪਹਿਲਾ ਭਾਸ਼ਣ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ

 

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ‘ਚ ਲਏ

ਡੀ.ਆਈ.ਜੀ. ਗੁਰਪ੍ਰੀਤ ਭੁੱਲਰ ਨੇ ਰੂਪਨਗਰ ਰੇਂਜ ਦੇ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ

Crime News Punjab, Punjab Police, Police, Crime News, Gurpreet Singh Bhullar, Cordon and Search Operation, CASO

Web Admin

Web Admin

5 Dariya News

ਮੋਹਾਲੀ , 11 Nov 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)-ਕਮ- ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਹ ਮੁਹਿੰਮ ਤਿੰਨ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਜਿਹਨਾਂ ਵਿੱਚ ਐਸ.ਐਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ, ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਅਤੇ ਐਸ.ਐਸ.ਪੀ. ਰੂਪਨਗਰ ਸੰਦੀਪ ਗਰਗ ਸ਼ਾਮਲ ਹਨ, ਪੁਲਿਸ ਬਲਾਂ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ।

ਪੁਲੀਸ ਟੀਮਾਂ ਨੇ ਜ਼ੀਰਕਪੁਰ ਵਿੱਚ ਔਰਬਿਟ ਸੁਸਾਇਟੀ, ਲੋਹਗੜ੍ਹ ਵਿੱਚ ਪਾਰਕ ਪਲਾਜ਼ਾ, ਡੇਰਾਬੱਸੀ ਵਿੱਚ ਗੁਲਮੋਹਰ ਸਿਟੀ, ਲਾਲੜੂ ਵਿੱਚ ਡਰੀਮ ਹਾਊਸ ਸੁਸਾਇਟੀ, ਖਰੜ ਵਿੱਚ ਮਾਡਰਨ ਵੈਲੀ ਸੁਸਾਇਟੀ, ਸੈਕਟਰ-91 ਵਿੱਚ ਕੋਆਪਰੇਟਿਵ ਹੋਮ ਅਤੇ ਸੈਕਟਰ-91 ਵਿੱਚ ਵੈਂਬਲੀ ਸਮੇਤ ਸੱਤ ਸੁਸਾਇਟੀਆਂ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰ ਸਮੇਤ 3ਬੀ-ਟੂ ਵਿੱਚ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ। 

ਇਸ ਤੋਂ ਇਲਾਵਾ ਪੁਲੀਸ ਟੀਮਾਂ ਨੇ ਬਲਿਆਲੀ, ਬਿਲੌਂਗੀ, ਬੜਮਾਜਰਾ ਕਲੋਨੀ, ਜੁਝਾਰ ਨਗਰ ਕਲੋਨੀ ਅਤੇ ਮਟੌਰ ਸਮੇਤ ਪੰਜ ਪਿੰਡਾਂ ਵਿੱਚ ਵੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉੱਥੇ ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚੈਕਿੰਗ ਦੌਰਾਨ ਕਿਰਾਏ ਦੇ ਮਕਾਨਾਂ 'ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਵੀ ਪੜਤਾਲ ਕੀਤੀ।ਉਨ੍ਹਾਂ ਦੱਸਿਆ ਕਿ ਹਰੇਕ ਸੁਸਾਇਟੀ ਦੀ ਘੇਰਾਬੰਦੀ ਕਰਕੇ ਸਬੰਧਤ ਐਸ.ਐਸ.ਪੀਜ਼. ਦੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

ਡੀ.ਆਈ.ਜੀ. ਨੇ ਦੱਸਿਆ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਜਾਂਚ ਲਈ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Gurpreet Singh Bhullar , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD