Saturday, 29 June 2024

 

 

ਖ਼ਾਸ ਖਬਰਾਂ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

 

ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਐਥਲੈਟਿਕ ਮੀਟ ਦਾ ਆਯੋਜਨ

ਵਿਧਾਇਕ ਰਜਨੀਸ਼ ਦਹੀਆ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 25 Mar 2023

ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ  ਵਿਖੇ  ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਐਥਲੈਟਿਕ ਮੀਟ ਵਿੱਚ 100 ਮੀਟਰ, 200 ਮੀਟਰ  ਤੇ 400 ਮੀਟਰ ਦੋੜਾਂ ਤੋਂ ਇਲਾਵਾ ਸ਼ਾਟਪੁੱਟ, ਜੈਵਲਿਨ ਥਰੋ, ਡਿਸਕਸ ਥਰੋ, ਲੰਮੀ ਛਾਲ ਅਤੇ ਰੱਸਾਕਸੀ ਸਮੇਤ 29 ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਨਿਯਮਾਂ ਦੀ ਪਾਲਣਾ ਦੀ ਸਹੁੰ ਵੀ ਚੁੱਕੀ ।

ਇਸ ਮੌਕੇ ਵਿਧਾਇਕ ਫਿਰੋਜ਼ਪਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ  ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਐਨ.ਆਰ. ਸਰਮਾ ਅਤੇ ਸਟਾਫ ਨਾਲ ਇਨਾਮਾਂ ਦੀ ਵੰਡ ਵੀ ਕੀਤੀ।ਵਿਧਾਇਕ ਸ਼੍ਰੀ ਰਜਨੀਸ਼ ਦਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਚਾਹੇ ਉਹ ਸਿੱਖਿਆ, ਵਿਕਾਸ , ਸਿਹਤ ਜਾਂ ਖੇਡਾਂ ਦਾ ਖੇਤਰ ਹੋਵੇ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹੋ ਜਿਹੇ ਐਥਲੈਟਿਕ ਮੀਟ ਜਾਂ ਹੋਰ ਖੇਡ ਮੁਕਾਬਲੇ ਕਰਵਾਉਣ ਦਾ ਮਕਸਦ ਇਹ ਹੈ ਕਿ ਨੌਜਵਾਨ ਖੇਡਾਂ ਪ੍ਰਤੀ ਆਕਰਸਿਤ ਹੋਣ ਅਤੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਹੋਣ ਵਾਲੀਆ ਖੇਡਾਂ ਵਿੱਚ ਖੇਡਣ ਤੋਂ ਬਾਅਦ ਜਦੋਂ ਇਹੋ ਜਿਹੇ ਨੌਜਵਾਨ ਨੈਸ਼ਨਲ ਪੱਧਰ ਤੇ ਜਿੱਤ ਪ੍ਰਾਪਤ ਕਰਦੇ ਹਨ ਤਾਂ ਉਹ ਆਪਣੇ ਦੇਸ਼, ਮਾਤਾ ਪਿਤਾ ਅਤੇ ਸੰਸਥਾ ਦਾ ਨਾਮ ਵੀ ਰੌਸ਼ਨ ਕਰਦੇ ਹਨ।

ਐਥਲੈਟਿਕ ਮੀਟ ਦੌਰਾਨ ਕਾਲਜ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਮੂਹ ਕਾਲਜ ਵਿਦਿਆਰਥੀਆ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਚਾਰ ਹਾਊਸ ਬਣਾਏ ਗਏ। ਜਿਨ੍ਹਾਂ ਵੱਲੋਂ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਿੰਸੀਪਲ ਵੱਲੋਂ ਸਲਾਮੀ ਦਿੱਤੀ ਗਈ। 

ਪਰੇਡ ਮਾਰਚ ਉਪਰੰਤ ਕਾਲਜ ਦੇ ਅਧਿਆਪਕ ਇੰਚਾਰਜ ਪ੍ਰੋਫੈਸਰ ਹਰਜਿੰਦਰ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।  ਰਿਟਾ. ਇੰਸਪੈਕਟਰ ਹਰਬਰਿੰਦਰ ਸਿੰਘ ਡਰਿੱਲ ਮਾਸਟਰ ਵੱਲੋਂ ਪਰੇਡ ਮਾਰਚ ਵਿੱਚ ਸੁਖਦੇਵ ਹਾਊਸ ਨੂੰ ਬੈਸਟ ਹਾਊਸ ਅਤੇ ਪੂਰੇ ਖੇਡ ਸਮਾਗਮ ਵਿੱਚ ਰਾਜਗੁਰੂ ਹਾਊਸ ਨੂੰ ਬੈਸਟ ਹਾਊਸ ਐਲਾਨਿਆ ਗਿਆ। 

ਇਸ ਦੌਰਾਨ ਐਥਲੈਟਿਕ ਮੀਟ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਵਾਲੇ ਵਿਦਿਆਰਥੀਆਂ ਤੇ ਐੱਨ.ਐੱਸ.ਐੱਸ. ਵਲੰਟੀਅਰ ਨੂੰ ਚੰਗੀ ਕਾਰਗੁਜਾਰੀ ਕਰਕੇ ਸਨਮਾਨਿਤ ਕੀਤਾ।ਸਮਾਗਮ ਦੇ ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਐੱਨ.ਆਰ. ਸਰਮਾ ਅਤੇ ਸਮੂਹ ਸਟਾਫ ਵੱਲੋਂ ਵਿਧਾਇਕ ਰਜਨੀਸ਼ ਦਹੀਆ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਹਰਨਾਮ ਸਿੰਘ, ਸੰਦੀਪ ਸਿੰਘ, ਅਜੇ ਸਿੰਘ, ਪ੍ਰੋਫੈਸਰ ਜਸਮੀਤ ਸਿੰਘ, ਮਨਦੀਪ ਸਿੰਘ, ਬਲਜਿੰਦਰ ਕੌਰ, ਮਨਦੀਪ ਕੌਰ, ਸਿਵਾਨੀ ਅਗਰਵਾਲ, ਕਿਰਨਦੀਪ ਕੌਰ, ਪੂਨਮ ਗੋਤਮ, ਪੂਜਾ ਠੁਕਰਾਲ, ਰਮਨਦੀਪ ਕੌਰ, ਮੰਜੂ ਰਾਣੀ ਸਮੇਤ ਸਮੂਹ ਕਾਲਜ ਸਟਾਫ ਆਦਿ ਹਾਜ਼ਰ ਸਨ।ਡਾ. ਰੇਸ਼ਮ ਸਿੰਘ ਵੱਲੋਂ ਸਟੇਜ ਸੈਕਟਰੀ ਵਜੋਂ ਭੂਮਿਕਾ ਬਾਖੂਬੀ ਨਿਭਾਈ ਗਈ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD