Saturday, 29 June 2024

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ

 

ਸਪੀਕਰ ਸ. ਕੁਲਤਾਰ ਸਿੰਘ ਸੰਧਵਾ, ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਤੂਤ ਵਿਖੇ ਬੇਰ ਦੇ ਬਾਗ ਅਤੇ ਮਿਰਚਾਂ ਦੇ ਕਲਸਟਰ ਦਾ ਦੌਰਾ ਕੀਤਾ

ਖੇਤੀ ਵਿਭਿੰਨਤਾ ਲਿਆਉਣ ਵਿੱਚ ਕਿਸਾਨਾਂ ਦਾ ਅਹਿਮ ਰੋਲ- ਸੰਧਵਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 08 Apr 2023

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਨਾਲ ਖਾਸਕਰ ਛੋਟੇ 'ਤੇ ਸੀਮਾਂਤ ਕਿਸਾਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ ਤੇ ਹਮੇਸ਼ਾਂ ਆਪਣੇ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਇਕ ਰਾਹ ਇਥੋਂ ਦੇ ਖੇਤਾਂ ਵਿਚੋਂ ਰਵਾਇਤੀ ਖੇਤੀ ਤੋਂ ਹੱਟ ਕੇ ਆਧੁਨਿਕ ਖੇਤੀ ਨਾਲ ਸਬਜ਼ੀਆਂ , ਫੁੱਲਾਂ ਅਤੇ ਫਲਾਂ ਦੀ ਕਾਸ਼ਤ ਅਪਣਾ ਕੇ ਪਾਣੀ ਦੀ ਬੱਚਤ ਕਰਨ ।

ਇਸ ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਕਿਸਾਨ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਮੱਦਦ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾ ਨੇ ਪਿੰਡ ਤੂਤ ਵਿਖੇ ਬੇਰਾਂ ਦੇ ਬਾਗ ਅਤੇ ਮਿਰਚਾਂ ਦੇ ਕਲਸਟਰ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੀ ਜ਼ਮੀਨ ਦਾ ਲੋੜ ਮੁਤਾਬਿਕ ਵੱਧ ਤੋਂ ਵੱਧ ਰਕਬਾ ਬਾਗਬਾਨੀ ਫਸਲਾਂ ਹੇਠ ਲਿਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਖੇਤੀ ਵਿਭਿੰਨਤਾ ਲਿਆਂਦੀ ਜਾ ਸਕੇ। ਇਸ ਮੌਕੇ ਅਗਾਂਹਵਧੂ ਕਿਸਾਨ ਸ. ਨਛੱਤਰ ਸਿੰਘ ਅਤੇ ਲਖਵਿੰਦਰ ਸਿੰਘ ਲੱਖਾ ਨੇ ਉਨ੍ਹਾਂ ਨੂੰ ਦੱਸਿਆ ਕਿ ਇਕ ਕਿੱਲੇ ਵਿਚ ਬੇਰਾਂ ਦਾ ਬਾਗ ਅਤੇ ਕਿੱਲੇ ਵਿੱਚ ਮਿਰਚ ਦੀ ਖੇਤੀ ਕਰਦੇ ਹਨ। 

ਉਨ੍ਹਾਂ ਦੱਸਿਆ ਕਿ ਉਹ ਲਗਪਗ 25 ਸਾਲਾਂ ਤੋਂ ਬੇਰ ਅਤੇ 8 ਸਾਲਾਂ ਤੋਂ ਮਿਰਚ ਦੀ ਖੇਤੀ ਕਰ ਰਹੇ ਹਨ ਅਤੇ ਭਵਿੱਖ ਵਿੱਚ ਸਟਰਾਅ ਬੇਰੀ ਦੀ ਖੇਤੀ ਵੀ ਕਰਨਗੇ। ਇਸ ਮੌਕੇ ਹਾਜ਼ਰ ਹੋਰਨਾਂ ਅਗਾਂਹਵਧੂ ਕਿਸਾਨਾਂ ਨੇ ਵੀ ਸਪੀਕਰ ਨਾਲ ਗੱਲਬਾਤ ਕਰਦਿਆਂ ਆਪਣੇ ਤਜ਼ਰਬੇ ਸਾਂਝੇ ਕੀਤੇ।ਸ. ਸੰਧਵਾਂ ਨੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਬਾਗਬਾਨੀ ਦੀਆਂ ਫਸਲਾਂ ਦੀ ਕਾਸ਼ਤ ਕਰਨ ਅਤੇ ਫਲਦਾਰ ਬਾਗ਼ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਵਿੱਚ ਖੇਤੀ ਵਿਭਿੰਨਤਾ ਲਿਆਂਦੀ ਜਾ ਸਕੇ।

ਇਸ ਮੌਕੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਉਹ ਮੁੱਖ ਮੰਤਰੀ ਸ ਭਗਵੰਤ ਮਾਨ ਦੇ ਧਿਆਨ ਵਿਚ ਲਿਆ ਕੇ ਛੇਤੀ ਤੋਂ ਛੇਤੀ ਹੱਲ ਕਰਨਗੇ। ਇਸ ਮੌਕੇ ਹਾਜ਼ਰ ਕਿਸਾਨਾਂ ਦੀਆਂ ਕਈ ਸਮੱਸਿਆਵਾਂ ਦਾ ਸਪੀਕਰ ਅਤੇ ਵਿਧਾਇਕ ਰਜਨੀਸ਼ ਦਹੀਯਾ ਨੇ ਮੌਕੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਜਿਸ 'ਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।        

ਇਸ ਮੌਕੇ ਪੀ.ਆਰ.ਓ. /ਸਪੀਕਰ ਸ. ਮਨਪ੍ਰੀਤ ਸਿੰਘ,ਅਮਨਦੀਪ ਸਿੰਘ ਪੀ.ਏ., ਡਾ. ਮਨਜੀਤ ਸਿੰਘ ਕੰਮੇਆਣਾ, ਜਗਜੀਤ ਸਿੰਘ ਨੰਗਲ, ਬੇਅੰਤ ਸਿੰਘ ਹਕੂਮਤ ਵਾਲਾ, ਜਗਮੀਤ ਸਿੰਘ ਭੁੱਲਰ, ਲਖਵੀਰ ਸਿੰਘ ਫੌਜੀ ਤੋਂ ਇਲਾਵਾ ਚਿੱਲੀ ਕਲਸਟਰ ਦੇ ਮੈਂਬਰ ਬਲਵਿੰਦਰ ਸਿੰਘ ਮਹਾਲਮ, ਸ਼ਮਸ਼ੇਰ ਸਿੰਘ ਹਕੂਮਤਵਾਲਾ, ਲੱਖੀ ਫਿਰੋਜ਼ਸ਼ਾਹ, ਰਸ਼ਪਾਲ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ ਬੱਬੂ, ਪਿਸ਼ੋਰਾ ਸਿੰਘ, ਗੁਰਨਾਮ ਸਿੰਘ ਅਤੇ ਪਿੰਡ ਤੂਤ ਦੇ ਹੋਰ ਕਿਸਾਨ ਵੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD