Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਵੱਲੋਂ ਨਵਾਂਸ਼ਹਿਰ ਖੰਡ ਮਿੱਲ ਦੇ ਮਿ੍ਰਤਕ ਕਰਮਚਾਰੀਆਂ ਦੇ 19 ਵਾਰਸਾਂ ਨੂੰ ਨਿਯੁੱਕਤੀ ਪੱਤਰ ਸੌਂਪੇ ਗਏ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੱਕੇ ਕਰਨ ਤੇ ਨਵੀਂਆਂ ਨੌਕਰੀਆਂ ਦੇਣ ਦੇ ਸੰਜੀਦਾ ਉਪਰਾਲਿਆਂ ਦੀ ਸ਼ਲਾਘਾ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Santosh Kataria, Balachaur

Web Admin

Web Admin

5 Dariya News

ਨਵਾਂਸ਼ਹਿਰ , 10 Apr 2023

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੌੜੀ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਨਵਾਂਸ਼ਹਿਰ ਵਿਖੇ ਮਿ੍ਰਤਕ ਕਰਮਚਾਰੀਆਂ ਦੇ 19 ਆਸ਼ਰਿਤਾਂ ਨੂੰ ਨਿਯੁੱਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆ ਵੀ ਮੌਜੂਦ ਸਨ।ਉਨ੍ਹਾਂ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ 26 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ, ਘਰੇਲੂ ਵਰਤੋਂ ਦੇ 600 ਯੂਨਿਟ ਪ੍ਰਤੀ ਬਿੱਲ ਤੱਕ ਦੇ ਖ਼ਪਤਕਾਰਾਂ ਨੂੰ ਜ਼ੀਰੋ ਬਿੱਲ ਦੀ ਰਿਆਇਤ ਅਤੇ ਉਸ ਤੋਂ ਵੀ ਅੱਗੇ ਪੰਜਾਬ ਪ੍ਰਤੀ ਇਮਾਨਦਾਰਾਨਾ ਪਹੁੰਚ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਦਾ ਮੁਖੀ ਇਮਾਨਦਾਰ ਤੇ ਨੇਕ ਨੀਅਤ ਵਾਲਾ ਹੋਵੇਗਾ ਤਾਂ ਸਮੁੱਚੀ ਮਸ਼ੀਨਰੀ ’ਚ ਇਮਾਨਦਾਰੀ ਆਉਣੀ ਸੁਭਾਵਿਕ ਹੈ।ਡਿਪਟੀ ਸਪੀਕਰ ਨੇ ਕਿਹਾ ਕਿ ਸਾਲ 2022 ਤੋਂ ਬਾਅਦ ਜਿਸ ਆਸ ਤੇ ਉਮੀਦ ਨਾਲ ਲੋਕਾਂ ਨੂੰ ਬਦਲਾਅ ਦੀ ਹਵਾ ਸੋਚੀ ਸੀ, ਪੰਜਾਬ ਸਰਕਾਰ ਉਸ ’ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਡਾ. ਬੀ ਆਰ ਅੰਬੇਦਕਰ ਜੀ ਦੇ ਪਦ ਚਿੰਨ੍ਹਾਂ ’ਤੇ ਚਲਦੀ ਹੋਈ ਡੱਟ ਕੇ ਪਹਿਰਾ ਦੇ ਰਹੀ ਹੈ।

ਉਨ੍ਹਾਂ ਅੱਜ ਦਿੱਤੇ ਨਿਯੁੱਕਤੀ ਪੱਤਰਾਂ ਬਾਰੇ ਬੋਲਦਿਆਂ ਕਿਹਾ ਕਿ 25 ਸਾਲਾਂ ਤੋਂ ਪੱਕੇ ਹੋਣ ਦੀ ਉਡੀਕ ਕਰ ਰਹੇ ਮਿ੍ਰਤਕ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਨੇ ਪਹਿਲੇ ਸਾਲ ’ਚ ਹੀ ਪੱਕੇ ਹੋਣ ਦਾ ਪੱਤਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੀਅਤ ਸਾਫ਼ ਹੋਵੇਗੀ ਤਾਂ ਲੋਕਾਂ ਦੀਆਂ ਆਸਾਂ ਵੀ ਪੂਰੀਆਂ ਹੋਣਗੀਆਂ।

ਸਹਿਕਾਰੀ ਖੰਡ ਮਿੱਲ ਦੇ ਮੌਜੂਦਾ ਸਰਕਾਰ ਬਣਨ ਬਾਅਦ ਇੱਕ ਕਰੋੜ ਰੁਪਏ ਦੇ ਮੁਨਾਫ਼ੇ ’ਚ ਆਉਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਮਿੱਲ ਵੱਲੋਂ ਗੰਨੇ ਦੀ ਮੈਲ 1.70 ਲੱਖ ਪ੍ਰਤੀ ਕੁਇੰਟਲ, ਸ਼ੀਰਾ 940 ਰੁਪਏ, ਆਗ 70 ਦੀ ਥਾਂ 170 ਰੁਪਏ ਪ੍ਰਤੀ ਕੁਇੰਟਲ ਨੂੰ ਵੇਚ ਕੇ ਆਪਣੀ ਵਿੱਤੀ ਸਥਿਤੀ ਨੂੰ ਸੁਧਾਰਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਮਿੱਲ ਵੱਲੋਂ ਆਪਣੀ ਇਮਾਰਤ ’ਚ ਸਥਿਤ ਸਹਿਕਾਰੀ ਬੈਂਕ ਪਾਸੋਂ ਵੀ ਮਾਸਿਕ ਆਮਦਨੀ ਦਾ ਸ੍ਰੋਤ ਬਣਾਇਆ ਗਿਆ ਹੈ ਜੋ ਕਿ ਪਹਿਲਾਂ ਨਹੀਂ ਸੀ। ਉਨ੍ਹਾਂ ਨੇ ਮਿੱਲ ਦੇ ਬੋਰਡ ਆਫ਼ ਡਾਇਰੈਕਟਰਜ਼ ਅਤੇ ਮੈਨੇਜਮੈਂਟ ਨੂੰ ਮਿੱਲ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਲਈ ਢੁਕਵੀਂ ਜ਼ਮੀਨ ਲੱਭਣ ਲਈ ਆਖਿਆ ਤਾਂ ਜੋ ਸਰਕਾਰ ਪੱਧਰ ’ਤੇ ਇਸ ਨੂੰ ਮਨਜੂਰੀ ਦਿਵਾਈ ਜਾ ਸਕੇ।

ਸੀਨੀਅਰ ਆਪ ਆਗੂ ਲਲਿਤ ਮੋਹਨ ਪਾਠਕ ਨੇ ਪੰਜਾਬ ਸਰਕਾਰ ਅਤੇਮਿੱਲ ਦੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਇਨ੍ਹਾਂ ਮਿ੍ਰਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ 25 ਸਾਲ ਬਾਅਦ ਨਿਯੁੱਕਤੀ ਪੱਤਰ ਦੇਣ ਵਿੱਚ ਨਿਭਾਈ ਭੂਮਿਕਾ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਮਿੱਲ ਪ੍ਰਬੰਧਕਾਂ ਨੂੰ ਸੀਜ਼ਨ ਦੀ ਸਮਾਪਤੀ ਬਾਅਦ ਮਿੱਲ ਦੇ ਪਾਵਰ ਪਲਾਂਟ ਨਾਲ ਸਬੰਧਤ ਸੁਆਹ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਦੂਰ ਕਰਕੇ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕਿਹਾ।

ਬੰਗਾ ਤੋਂ ਆਪ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ ਲੋਕਾਂ ਨਾਲ ਕੀਤੇ ਬਹੁਤੇ ਵਾਅਦਿਆਂ/ਗਾਰੰਟੀਆਂ ਨੂੰ ਪਹਿਲੇ ਸਾਲ ’ਚ ਹੀ ਪੂਰਾ ਕਰਕੇ ਸਰਕਾਰ ਦੇ ਅਸਲ ਮਾਅਨਿਆਂ ’ਚ ਲੋਕਾਂ ਦੀ ਸਰਕਾਰ ਹੋਣ ਦਾ ਪ੍ਰਮਾਣ ਦਿੱਤਾ ਗਿਆ ਹੈ।ਮਿੱਲ ਦੇ ਜਨਰਲ ਮੈਨੇਜਰ ਸੁਰਿੰਦਰ ਪਾਲ ਨੇ ਦੱਸਿਆ ਕਿ ਬਹੁਤ ਸਾਲਾਂ ਬਾਅਦ ਮਿੱਲ ਪਹਿਲੀ ਵਾਰ ਆਪਣਾ ਪਿੜਾਈ ਦਾ ਟੀਚਾ ਪੂਰਾ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ 32 ਲੱਖ ਕੁਇੰਟਲ ’ਚੋਂ 31.50 ਲੱਖ ਕੁਇੰਟਲ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿੱਲ ਦਾ ਸੀਜ਼ਨ ਮੁਕੰਮਲ ਹੋਣ ਨੇੜੇ ਹੈ, ਜਿਸ ਤੋਂ ਤੁਰੰਤ ਬਾਅਦ ਪਾਵਰ ਪਲਾਂਟ ਦੇ ਨਵੇਂ ਵੈਟ ਸਕ੍ਰਬਰ ਦੀ ਫਿਟਿੰਗ ਮੁਕੰਮਲ ਕਰਕੇ ਸੁਆਹ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਜਾਵੇਗਾ।

ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਨੇ ਗੰਨੇ ਦੀ ਅਦਾਇਗੀ ਅਤੇ ਮਿੱਲ ਦੇ ਮਿ੍ਰਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਪੱਕੇ ਕਰਨ ਲਈ ਸਰਕਾਰ ਦਾ ਅਤੇ ਮਿੱਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਮਿੱਲ ਦੇ ਡਾਇਰੈਕਟਰ ਚਰਨਜੀਤ ਸਿੰਘ ਨੇ ਸਰਕਾਰ ਦਾ ਧੰਨਵਾਦ ਪ੍ਰਗਟਾਇਆ ਕਿ ਗੰਨੇ ਦੀ ਹੁਣ ਤੱਕ ਕੀਤੀ ਗਈ 92 ਕਰੋੜ ਦੀ ਅਦਾਇਗੀ ’ਚ ਮਿੱਲ ਦੇ 77 ਕਰੋੜ ਦੇ ਨਾਲ ਸਰਕਾਰ ਨੇ 14 ਕਰੋੜ ਦਾ ਯੋਗਦਾਨ ਪਾਇਆ ਹੈ।

ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਤੇ ਕੁਲਜੀਤ ਸਿੰਘ ਸਰਹਾਲ, ਅਸ਼ੋਕ ਕਟਾਰੀਆ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਬਲਵੀਰ ਕਰਨਾਣਾ, ਸਾਬਕਾ ਚੇਅਰਮੈਨ ਖੰਡ ਮਿੱਲ ਚੌ. ਹਰਬੰਸ ਲਾਲ, ਆਪ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਨੀਤ ਰਾਣਾ, ਆਪ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ, ਮਿੱਲ ਦੇ ਡਾਇਰੈਕਟਰਜ਼ ਵਿੱਚ ਚਰਨਜੀਤ ਸਿੰਘ, ਹਰੀਪਾਲ ਸਿੰਘ ਜਾਡਲੀ, ਸਰਤਾਜ ਸਿੰਘ, ਸੋਹਣ ਸਿੰਘ ਉੱਪਲ, ਮੋਹਿੰਦਰ ਸਿੰਘ ਲੰਗੜੋਆ, ਗੁਰਸੇਵਕ ਸਿੰਘ, ਕਸ਼ਮੀਰ ਸਿੰਘ, ਜਗਤਾਰ ਸਿੰਘ, ਸ਼੍ਰੀਮਤੀ ਹਰਿੰਦਰ ਕੌਰ, ਬੀਬੀ ਸੁਰਿੰਦਰ ਕੌਰ ਅਤੇ ਦੋਆਬਾ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਬੁਰਜ, ਹਰਦੀਪ ਸਿੰਘ (ਪ੍ਰਧਾਨ ਮਿੱਲ ਵਰਕਰ ਯੂਨੀਅਨ), ਬਹਾਦਰ ਸਿੰਘ ਕੌਲਗੜ੍ਹ ਮੌਜੂਦ ਸਨ।ਫ਼ੋਟੋ ਕੈਪਸ਼ਨ:

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੌੜੀ, ਐਮ ਐਲ ਏ ਸੰਤੋਸ਼ ਕਟਾਰੀਆ, ਸੀਨੀਅਰ ਆਪ ਆਗੂਆਂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ ਦੀ ਹਾਜ਼ਰੀ ’ਚ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਮਿ੍ਰਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨਿੱਯੁਕਤੀ ਪੱਤਰ ਸੌਂਪਦੇ ਹੋਏ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Santosh Kataria , Balachaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD