Monday, 01 July 2024

 

 

ਖ਼ਾਸ ਖਬਰਾਂ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

 

ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ

ਜ਼ਿਲੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ ਮੀਟਿੰਗ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 12 Apr 2023

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਜ਼ਿਲੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ ਹੋਣ ਦੀ ਸੰਭਾਵਨਾ ਹੈ, ਜਿਸ ਲਈ ਜਿਲਾ ਪ੍ਰਸਾਸ਼ਨ ਤਰਨ ਤਾਰਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 60 ਸਥਾਈ ਸਥਾਪਿਤ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ 6,18,376 ਮੀਟਰਿਕ ਟਨ ਸੀ ਅਤੇ ਇਸ ਵਾਰ ਵੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਏਨੀ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈੱਡ, ਐੱਫ਼. ਸੀ. ਆਈ., ਪਨਗਰੇਨ, ਪਨਸਪ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਬਦਲੇ ਨਿਰਧਾਰਿਤ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ।    

ਉਨਾਂ ਕਿਹਾ ਕਿ ਸਮੂਹ ਐੱਸ. ਡੀ. ਐਮਜ਼ ਆਪਣੀਆਂ ਸਬ-ਡਵੀਜ਼ਨਾਂ ਵਿੱਚ ਨਿੱਜੀ ਤੌਰ ‘ਤੇ ਕਣਕ ਦੀ ਸੁਚਾਰੂ ਖਰੀਦ ਦੀ ਨਿਗਰਾਨੀ ਕਰਨਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।ਇਸ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਵਿੱਚ ਕਣਕ ਦੀ ਖਰੀਦ ਲਈ ਏਜੰਸੀਆਂ ਨੂੰ ਮੰਡੀਆਂ ਦੀ ਵੰਡ ਤੇ ਕੋਟਾ ਨਿਰਧਾਰਿਤ ਕਰ ਦਿੱਤਾ ਗਿਆ ਹੈ ।

ਇਸ ਮੌਕੇ ਜਿਲ੍ਹੇ ਦੀਆਂ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰ ਸ੍ਰੀਮਤੀ ਜਸਜੀਤ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਤਰਨ ਤਾਰਨ, ਸ੍ਰੀ ਗਗਨਦੀਪ ਸਿੰਘ ਜਿਲ੍ਹਾ ਮੈਨੇਜਰ ਪੰਜਾਬ ਵੇਅਰ ਹਾਊਸ, ਸ੍ਰੀ ਗੁਰਪ੍ਰੀਤ ਸਿੰਘ ਜਿਲ੍ਹਾ ਮੈਨੇਜਰ ਮਾਰਕਫੈੱਡ, ਸ੍ਰੀ ਗੁਰਵਿੰਦਰ ਸਿੰਘ ਜਿਲ੍ਹਾ ਮੈਨੇਜਰ ਪਨਸਪ, ਸ੍ਰੀ ਪਰਦੀਪ ਰਾਗਵਨ ਜਿਲਾ ਮੈਨੇਜਰ ਐਫ.ਸੀ.ਆਈ, ਸ੍ਰੀ ਹਰਜੋਤ ਸਿੰਘ ਜਿਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਮਾਰਕਿਟ ਕਮੇਟੀਆਂ ਦੇ ਸੈਕਟਰੀ ਹਾਜ਼ਰ ਸਨ।

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD