Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਨਗਰ ਨਿਗਮ ਕਮਿਸ਼ਨਰ ਨੇ ਇਸ ਵਿੱਤੀ ਸਾਲ ਦੌਰਾਨ ਸਾਰੀਆਂ ਫੋਕਲ ਪੁਆਇੰਟ ਸੜਕਾਂ ਦੇ ਪੁਨਰ ਨਿਰਮਾਣ ਦਾ ਦਿੱਤਾ ਭਰੋਸਾ

 Dr Shena Aggarwal,Municipal Corporation Ludhiana, Kamal Oswal, Sanjeev Arora, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 22 Apr 2023

ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਨਗਰ ਨਿਗਮ ਕਮਿਸ਼ਨਰ ਡਾ. ਸ਼ੀਨਾ ਅਗਰਵਾਲ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਅਤੇ ਨਾਹਰ ਇੰਡਸਟਰੀਅਲ ਇੰਟਰਪ੍ਰਾਈਜਿਜ਼ ਲਿਮਟਿਡ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਕਮਲ ਓਸਵਾਲ ਸਮੇਤ ਪ੍ਰਮੁੱਖ ਉਦਯੋਗਪਤੀਆਂ ਦੇ ਨਾਲ ਫੋਕਲ ਪੁਆਇੰਟ ਵਿਚ ਮੌਜੂਦ ਸੜਕੀ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਲੈਣ ਦੇ ਉਦੇਸ਼ ਨਾਲ ਅੱਜ ਦੌਰਾ ਕੀਤਾ।

ਇਸ ਦੌਰੇ ਦੌਰਾਨ ਕਰੀਬ 33 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਗਈ। ਜਿਨ੍ਹਾਂ ਖੇਤਰਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਸ਼ੇਰਪੁਰ-ਢੰਡਾਰੀ ਰੋਡ, ਆਰਤੀ ਸਟੀਲਜ਼ ਲਿਮਟਿਡ, ਨਾਹਰ ਇੰਡਸਟਰੀਅਲ ਐਂਟਰਪ੍ਰਾਈਜ਼ ਲਿਮਟਿਡ, ਮੋਂਟੇ ਕਾਰਲੋ ਫੈਸ਼ਨਜ਼ ਲਿਮਟਿਡ, ਰੌਕਮੈਨ ਇੰਡਸਟਰੀਜ਼ ਲਿਮਟਿਡ, ਸਾਈਕਲ ਅਤੇ ਸਿਲਾਈ ਮਸ਼ੀਨਾਂ ਲਈ ਆਰ ਐਂਡ ਡੀ ਸੈਂਟਰ, ਕਸਟਮ ਦਫ਼ਤਰ ਅਤੇ ਹੋਰ ਆਸਪਾਸ ਦੇ ਖੇਤਰ ਸ਼ਾਮਲ ਹਨ।

ਇਸ ਤੋਂ ਪਹਿਲਾਂ ਅਰੋੜਾ ਅਤੇ ਨਗਰ ਨਿਗਮ ਕਮਿਸ਼ਨਰ ਵਿਚਕਾਰ ਵਿਸਤ੍ਰਿਤ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਮਲ ਓਸਵਾਲ ਵੀ ਮੌਜੂਦ ਸਨ। ਓਸਵਾਲ ਨੇ ਮੀਟਿੰਗ ਵਿੱਚ ਉਦਯੋਗ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ। ਅਰੋੜਾ ਨੇ ਸੜਕਾਂ ਦੇ ਪੁਨਰ ਨਿਰਮਾਣ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਖੇਤਰਾਂ ਦੀਆਂ ਸੜਕਾਂ ਦੇ ਪੁਨਰ ਨਿਰਮਾਣ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਇਸ ਦੌਰਾਨ ਅਰੋੜਾ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਨਗਰ ਨਿਗਮ ਫੋਕਲ ਪੁਆਇੰਟ ਫੇਜ਼ 1, 2 ਅਤੇ 3 ਵਿੱਚ ਸੜਕਾਂ ਦੇ ਪੁਨਰ ਨਿਰਮਾਣ ਲਈ ਪ੍ਰਸਤਾਵ ਤਿਆਰ ਕਰੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕਾਂ ਦੇ ਪੁਨਰ ਨਿਰਮਾਣ ਲਈ ਐਸਟੀਮੇਟ ਤਿਆਰ ਕਰਨ ਤਾਂ ਜੋ ਇਸ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਜ਼ਿਆਦਾਤਰ ਸੜਕਾਂ ਲੰਬੀ ਉਮਰ ਲਈ ਕੰਕਰੀਟ ਦੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੀਆਂ ਹਦਾਇਤਾਂ ਦੇਣ ਲਈ ਨਗਰ ਨਿਗਮ ਕਮਿਸ਼ਨਰ ਦੀ ਸ਼ਲਾਘਾ ਕੀਤੀ।ਅਰੋੜਾ ਨੇ ਕਿਹਾ, "ਮੈਨੂੰ ਆਸ ਹੈ ਕਿ ਫੋਕਲ ਪੁਆਇੰਟ ਫੇਜ਼ 1, 2 ਅਤੇ 3 ਦੀਆਂ ਸੜਕਾਂ ਆਉਣ ਵਾਲੇ ਸਮੇਂ ਵਿੱਚ ਪੂਰੀ ਤਰ੍ਹਾਂ ਨਾਲ ਮੁਰੰਮਤ ਹੋ ਜਾਣਗੀਆਂ।" ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਹੋਰਨਾਂ ਖੇਤਰਾਂ ਵਿੱਚ ਵੀ ਸੜਕਾਂ ਦੇ ਪੁਨਰ ਨਿਰਮਾਣ ਲਈ ਉਪਰਾਲੇ ਕਰਨਗੇ।

ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਉਦਯੋਗਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਅੱਜ ਦੀ ਮੀਟਿੰਗ ਅਤੇ ਫੋਕਲ ਪੁਆਇੰਟ ਅਤੇ ਇਸ ਦੇ ਆਲੇ-ਦੁਆਲੇ ਦੇ ਦੌਰੇ ਦੇ ਜਲਦੀ ਹੀ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ।ਜ਼ਿਕਰਯੋਗ ਹੈ ਕਿ ਫੋਕਲ ਪੁਆਇੰਟ ਅਤੇ ਆਸ-ਪਾਸ ਦੀਆਂ ਸੜਕਾਂ ਸਾਲਾਂ ਤੋਂ ਤਰਸਯੋਗ ਹਾਲਤ ਵਿੱਚ ਪਈਆਂ ਹਨ। ਸੜਕਾਂ 'ਤੇ ਵੱਡੇ-ਵੱਡੇ ਟੋਏ ਨਜ਼ਰ ਆਉਂਦੇ ਹਨ। ਬਰਸਾਤ ਦੌਰਾਨ ਇੱਥੇ ਬਰਸਾਤੀ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਕਾਰਨ ਇਨ੍ਹਾਂ ਸੜਕਾਂ ਦੇ ਦੋਵੇਂ ਪਾਸੇ ਸਥਿਤ ਸਨਅਤੀ ਇਕਾਈਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਨਅਤ ਦੀਆਂ ਕਈ ਵੱਡੀਆਂ ਸ਼ਖ਼ਸੀਅਤਾਂ ਨੇ ਪਹਿਲ ਕਰਨ ਅਤੇ ਸੜਕਾਂ ਦੇ ਮੁੜ ਨਿਰਮਾਣ ਲਈ ਅਰੋੜਾ ਕੋਲ ਪਹੁੰਚ ਕੀਤੀ ਸੀ। ਉਨ੍ਹਾਂ ਦੀ ਪਹਿਲਕਦਮੀ ਨਾਲ, ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟ ਖੇਤਰ ਵਿੱਚ ਵੱਖ-ਵੱਖ ਸੜਕਾਂ ਦੇ ਪੁਨਰ ਨਿਰਮਾਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀਐਸਆਈਈਸੀ) ਨੂੰ 35 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ। ਕੁਝ ਸੜਕਾਂ ਨਗਰ ਨਿਗਮ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ। ਇਹੀ ਕਾਰਨ ਹੈ ਕਿ ਅੱਜ ਅਰੋੜਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸਬੰਧਤ ਖੇਤਰ ਦਾ ਦੌਰਾ ਕੀਤਾ।

 

Tags: Dr Shena Aggarwal , Municipal Corporation Ludhiana , Kamal Oswal , Sanjeev Arora , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD