Saturday, 29 June 2024

 

 

ਖ਼ਾਸ ਖਬਰਾਂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

 

ਮਲੇਰੀਆ ਦੀ ਰੋਕਥਾਮ ਲਈ ਜਾਗਰੂਕਤਾ ਤੇ ਸਾਵਧਾਨੀ ਜ਼ਰੂਰੀ : ਡਾ. ਨਿਧੀ ਕੁਮੁਦ

ਸਰਕਾਰ ਵਲੋਂ 2024 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨ ਦੇ ਟੀਚੇ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ - ਡਾ. ਨਿਧੀ

Health, World Malaria Day 2023, World Malaria Day, Malaria, Malaria No More India

Web Admin

Web Admin

5 Dariya News

ਗੁਰਦਾਸਪੁਰ , 25 Apr 2023

ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਤੇ ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਸ਼ਵ ਮਲੇਰੀਆ ਦਿਵਸ ਮੌਕੇ ਮਲੇਰੀਆ ਦੀ ਰੋਕਥਾਮ ਲਈ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ 25 ਅਪ੍ਰੈਲ ਦਾ ਦਿਨ ਮਲੇਰੀਆ ਬਾਰੇ ਲੋਕਚੇਤਨਾ ਲਈ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। 

ਇਸ ਸਾਲ ਵਿਸ਼ਵ ਮਲੇਰੀਆ ਦਿਵਸ 2023 ਨੂੰ ‘ਜ਼ੀਰੋ ਮਲੇਰੀਆ’ ਦਾ ਟੀਚਾ ਹਾਸਲ ਕਰਨ ਦਾ ਸਮਾਂ ‘ਨਿਵੇਸ਼ ਕਰੋ, ਰੋਕਥਾਮ ਵਿਚ ਨਵੀਨਤਾ ਲਿਆਓ ਤੇ ਨੀਤੀਆਂ ਨੂੰ, ਲਾਗੂ ਕਰੋ' ਦੀ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2024 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨ ਦਾ ਟੀਚਾ ਹੈ ਪਰ ਇਹ ਟੀਚਾ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।  

ਇਸ ਮੌਕੇ ਓਨ੍ਹਾਂ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਮਲੇਰੀਆ ਵਿਰੁੱਧ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਨੇ ਦੱਸਿਆ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖਾਰ ਹੈ, ਜੋ ਕਿ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ।  ਇਹ ਪਲਾਸਮੋਡੀਅਮ ਦੇ ਤੌਰ 'ਤੇ ਜਾਣੇ ਜਾਂਦੇ ਪਰਜੀਵੀ ਦੇ ਕਾਰਨ ਹੁੰਦਾ ਹੈ, ਜੋ ਪੈਰਾਸਾਈਡ ਹੈ। 

ਇਹ ਚਾਰ ਕਿਸਮਾਂ ਵਿਚ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਰਮੀਆਂ ਤੇ ਬਰਸਾਤਾਂ ਦੇ ਮੌਸਮ ਦੌਰਾਨ ਘਰਾਂ 'ਚ ਮੱਛਰਾਂ ਦੀ ਭਰਮਾਰ ਹੋਣੀ ਸ਼ੁਰੂ ਹੋ ਜਾਂਦੀ ਹੈ। ਡਾ. ਕਲਸੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਆਲੇ ਦੁਆਲੇ ਨਾ ਤਾਂ ਪਾਣੀ ਨੂੰ ਖੜਾ ਹੋਣ ਦੇਣਾ ਚਾਹੀਦਾ ਤੇ ਨਾ ਹੀ ਕੂੜੇ ਦੇ ਢੇਰ ਲੱਗਣ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੱਛਰ ਦਾ ਲਾਰਵਾ ਪੈਦਾ ਹੋਣ‌ ਲਈ ਇਕ ਚੱਮਚ ਪਾਣੀ ਹੀ ਕਾਫੀ ਹੁੰਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਤਾਂ 'ਤੇ ਟਾਇਰ, ਖਾਲੀ ਬਰਤਨ ਅਤੇ ਕਬਾੜ ਆਦਿ ਇਕੱਠਾ ਨਾ ਹੋਣ ਦੇਣ, ਕਿਓਕਿ ਬਰਸਾਤਾਂ ਦੇ ਦਿਨਾਂ ਵਿੱਚ ਇਨ੍ਹਾਂ 'ਚ ਪਾਣੀ ਆਦਿ ਇਕੱਠਾ ਹੋ ਜਾਂਦਾ ਹੈ ਤੇ ਇਹ ਮੱਛਰਾਂ ਦਾ ਲਾਰਵਾ ਪੈਦਾ ਕਰਨ 'ਚ ਸਹਾਈ ਬਣਦਾ ਹੈ। ਉਨ੍ਹਾਂ ਕਿਹਾ ਕਿ ਦਿਨ ਤੇ ਰਾਤ ਵੇਲੇ ਮੱਛਰਾਂ ਦੇ ਝੁੰਡ ਘਰਾਂ 'ਚ ਦਸਤਕ ਦਿੰਦੇ ਹਨ ਤੇ ਸਾਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ। ਦੇਖਣ ਨੂੰ ਭਾਵੇਂ ਇਹ ਛੋਟਾ ਜਿਹਾ ਮੱਛਰ ਹੈ ਪਰ ਇਸ ਨੂੰ ਕਦੇ ਵੀ ਅਣਗੋਲਿਆਂ ਨਾ ਕੀਤਾ ਜਾਵੇ, ਕਿਓ ਕਿ ਇਸ ਨਾਲ ਮਲੇਰੀਆ, ਡੇਂਗੂ, ਚਿਕਨਗੁਨੀਆ ਆਦਿ ਰੋਗਾਂ ਦਾ ਖਤਰਾ ਬਣਿਆ ਰਹਿੰਦਾ ਹੈ।

ਮਲੇਰੀਆ ਦੇ ਲੱਛਣਾਂ ਦਾ ਜ਼ਿਕਰ ਕਰਦਿਆਂ ਸਿਵਲ ਸਰਜਨ ਡਾ. ਹਰਭਜਨ ਰਾਮ ਨੇ ਦੱਸਿਆ ਕਿ ਬੁਖਾਰ ਨਾਲ ਸਿਰ ਦਰਦ, ਉਲਟੀਆਂ, ਠੰਡ ਅਤੇ ਹੱਥਾਂ-ਪੈਰਾਂ 'ਚ ਅਕੇਵਾਂ ਰਹਿਣਾ ਅਤੇ ਕਾਂਬੇ ਨਾਲ ਤੇਜ਼ ਬੁਖਾਰ ਰਹਿਣਾ ਹੈ। ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਸਮੇਂ-ਸਮੇਂ 'ਤੇ ਜਾਗਰੂਕਤਾ ਕੰਪੈਨ ਚਲਾਕੇ ਲੋਕਾਂ ਨੂੰ ਮਲੇਰੀਆ, ਡੇਂਗੂ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣਾ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਹਰ ਸ਼ੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਅਤੇ ਛੱਪੜਾਂ ਆਦਿ 'ਚ ਮੱਛਰਾਂ ਦੇ ਖਾਤਮੇ ਲਈ ਗੰਬੂਜੀਆਂ ਫਿਸ ਪਾਈਆਂ ਜਾਂਦੀਆਂ ਹਨ ਤਾਂ ਕਿ ਇਨ੍ਹਾਂ 'ਚ ਲਾਰਵਾ ਪੈਦਾ ਨਾ ਹੋਵੇ। ਇਸ ਤੋਂ ਇਲਾਵਾ ਅੱਜ ਕਲਾਨੌਰ ਵਿਖੇ ਸਲੱਮ ਏਰੀਆ ਵਿੱਚ ਲੋੜਵੰਦ ਪਰਿਵਾਰਾਂ ਨੂੰ 25 ਮੱਛਰਦਾਨੀਆਂ ਵੰਡੀਆਂ ਗਈਆਂ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਸਿਵਲ ਸਰਜਨ ਡਾ. ਹਰਭਜਨ ਰਾਮ, ਡਾ. ਪ੍ਰਭਜੋਤ ਕੌਰ ਕਲਸੀ ਤੇ ਹੋਰ ਅਧਿਕਾਰੀਆਂ ਵੱਲੋਂ ਮਲੇਰੀਆ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਲੰਡਰ ਜਾਰੀ ਕੀਤਾ ਗਿਆ।

 

Tags: Health , World Malaria Day 2023 , World Malaria Day , Malaria , Malaria No More India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD