Wednesday, 03 July 2024

 

 

ਖ਼ਾਸ ਖਬਰਾਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ

 

ਅੱਠਵੀਂ ਜਮਾਤ ਦੇ ਨਤੀਜੇ ਦੌਰਾਨ ਸਰਕਾਰੀ ਸੈਕੰਡਰੀ ਸਕੂਲ ਰੱਲਾ ਦੀਆਂ ਮੈਰਿਟ ’ਚ ਆਉਣ ਵਾਲੀਆਂ 6 ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

Govt Girls Sec School Ralla, Ralla, Harinder Singh Bhullar, District Education Officer Harinder Singh, 8th Class Result, 8th Class Result Ralla

Web Admin

Web Admin

5 Dariya News

ਮਾਨਸਾ , 09 May 2023

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀ ਜਮਾਤ ਦੇ ਨਤੀਜਿਆਂ ਵਿੱਚ ਆਪਣਾ ਨਾਮ ਮੈਰਿਟ ਸੂਚੀ ਵਿੱਚ ਦਰਜ ਕਰਵਾਉਣ ਵਾਲੀਆਂ ਸਰਕਾਰੀ ਸੈਕੰਡਰੀ ਸਕੂਲ ਰੱਲਾ (ਕੁੜੀਆਂ) ਦੀਆਂ 6 ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਲਈ ਸਕੂਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਿੰਦਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀ ਭੁੱਲਰ ਨੇ ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਜ਼ਿਲੇ ਦੇ ਕੁੱਲ 14 ਵਿਦਿਆਰਥੀ ਮੈਰਿਟ ਵਿੱਚ ਆਏ ਹਨ, ਜਿਨਾਂ ਵਿੱਚੋਂ ਪਿੰਡ ਰੱਲਾ ਦੇ ਸਰਕਾਰੀ ਸੈਕੰਡਰੀ ਸਕੂਲ ਦੀਆਂ 6 ਵਿਦਿਆਰਥਣਾਂ ਨੇ ਮੈਰਿਟ ਵਿੱਚ ਜਗਾ ਹਾਸਿਲ ਕੀਤੀ ਹੈ। 

ਉਨਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਲਈ ਹਮੇਸ਼ਾਂ ਆਪਸੀ ਸਹਿਯੋਗ ਅਤੇ ਤਾਲਮੇਲ ਦੀ ਲੋੜ ਹੁੰਦੀ ਹੈ। ਉਨਾਂ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਭਵਿੱਖ ਵਿੱਚ ਵੀ ਆਪਸੀ ਸਾਂਝ ਨੂੰ ਬਰਕਰਾਰ ਰੱਖਦੇ ਹੋਏ ਮਿਹਨਤ ਕਰਨ ਅਤੇ ਬੁਲੰਦੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਪਿ੍ਰੰਸੀਪਲ ਸ਼੍ਰੀ ਮਦਨ ਲਾਲ ਕਟਾਰੀਆ ਨੇ ਕਿਹਾ ਕਿ ਸਕੂਲ ਦੀਆਂ 6 ਵਿਦਿਆਰਥਣਾਂ ਰਮਨਪ੍ਰੀਤ ਕੌਰ, ਗੁਰਜੋਤ ਕੌਰ, ਨੰਦਨੀ ਕੌਰ, ਗਗਨਪ੍ਰੀਤ ਕੌਰ, ਗੁਰਪ੍ਰੀਤ ਕੌਰ ਅਤੇ ਦਵਿੰਦਰ ਕੌਰ ਨੇ ਅਧਿਆਪਕਾਂ ਦੀ ਮਿਹਨਤ ਅਤੇ ਆਪਣੀ ਲਗਨ ਸਦਕਾ ਸੂਬੇ ਦੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। 

ਉਨਾਂ ਕਿਹਾ ਕਿ ਇਨਾਂ ਵਿਦਿਆਰਥਣਾਂ ਦੇ ਸਨਮਾਨ ਲਈ ਰੱਖੇ ਗਏ ਅਜਿਹੇ ਪ੍ਰੋਗਰਾਮ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾਸ੍ਰੋਤ ਬਣਦੇ ਹਨ ਅਤੇ ਇਨਾਂ ਤੋਂ ਪ੍ਰੇਰਨਾ ਲੈ ਕੇ ਬਾਕੀ ਬੱਚਿਆਂ ਵਿੱਚ ਵੀ ਮਿਹਨਤ ਅਤੇ ਲਗਨ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਦੌਰਾਨ ਮੈਰਿਟਾਂ ਵਿਚ ਆਉਣ ਵਾਲੀਆਂ ਵਿਦਿਆਰਥਣਾਂ ਨੇ ਵੀ ਆਪਣੀ ਖੁਸ਼ੀ ਸਾਰਿਆਂ ਨਾਲ ਸਾਂਝੀ ਕਰਦੇ ਹੋਏ ਵਿਚਾਰ ਪੇਸ਼ ਕੀਤੇ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਕੇ ਆਪਣੇ ਸਕੂਲ, ਪਿੰਡ ਅਤੇ ਜ਼ਿਲੇ ਦਾ ਨਾਮ ਰੌਸ਼ਨ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। 

 ਇਸ ਮੌਕੇ ਉਪ-ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਲਾਭ ਸਿੰਘ ਸਰਾਂ, ਪਿੰਡ ਰੱਲਾ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਮਨਜੀਤ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਰਿਟਾਇਰਡ ਅਧਿਆਪਕ ਬਿੱਕਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੇਜਰ ਸਿੰਘ, ਪੀ.ਟੀ.ਏ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਸੂਬੇਦਾਰ ਮੇਜਰ ਦਰਸ਼ਨ ਸਿੰਘ, ਐਕਸ ਸਰਵਿਸਮੈਨ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ, ਮਨਜਿੰਦਰ ਸਿੰਘ ਲਵਲੀ, ਸੁਰਿੰਦਰ ਕੌਰ ਸਮਾਜ ਸੇਵੀ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਤੋਂ ਇਲਾਵਾ ਹੋਰ ਵੀ ਵਿਅਕਤੀ ਮੌਜੂਦ ਸਨ।

 

Tags: Govt Girls Sec School Ralla , Ralla , Harinder Singh Bhullar , District Education Officer Harinder Singh , 8th Class Result , 8th Class Result Ralla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD