Saturday, 29 June 2024

 

 

ਖ਼ਾਸ ਖਬਰਾਂ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ

 

ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਨਰਸ ਦਿਵਸ ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ

ਨਰਸਾਂ ਸਾਡੀ ਸਿਹਤ ਸੰਭਾਲ ਪ੍ਰਣਾਲੀ ਦਾ ਅਨਿੱਖੜਵਾਂ ਅੰਗ

Health, Firozpur, International Nurse Day

Web Admin

Web Admin

5 Dariya News

ਫਿਰੋਜ਼ਪੁਰ , 12 May 2023

ਨਰਸਾਂ ਸਾਡੀ ਸਿਹਤ ਸੰਭਾਲ ਪ੍ਰਣਾਲੀ ਦਾ ਇੱਕ ਅਨਿੱਖੜਵਾਂ ਅੰਗ ਹਨ, ਅਤੇ ਉਹ ਸਾਡੇ ਸਮਾਜ ਵਿੱਚ ਸਿਹਤ ਸੰਭਾਲ ਸਬੰਧੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਨਰਸਾਂ ਦਾ ਸਮੁੱਚੇ ਸਿਹਤ ਸਿਸਟਮ ਵਿੱਚ ਵੱਡਮੁੱਲਾ ਅਤੇ ਅਹਿਮ ਯੋਗਦਾਨ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਸਿਹਤ ਸਿਸਟਮ ਵਿੱਚ ਨਰਸਾਂ ਦੇ ਯੋਗਦਾਨ ਸਬੰਧੀ ਚਰਚਾ ਕਰਦਿਆਂ ਕੀਤਾ।

ਇਸ ਮੌਕੇ ਥੀਮ 'ਸਾਡੀਆਂ ਨਰਸਾਂ, ਸਾਡਾ ਭਵਿੱਖ' ਬਾਰੇ ਗੱਲ ਕਰਦਿਆਂ ਡਾ. ਮੀਨਾਕਸ਼ੀ ਨੇ ਕਿਹਾ ਕਿ ਨਰਸਾਂ ਵੱਲੋਂ ਸਿਹਤ ਅਤੇ ਪਬਲਿਕ ਹੈਲਥ ਖੇਤਰ ਵਿੱਚ ਦਿੱਤਾ ਜਾਂਦਾ ਅਹਿਮ ਯੋਗਦਾਨ ਸਾਡੇ ਭਵਿੱਖ ਨੂੰ ਸਿਹਤਮੰਦ ਅਤੇ ਸੁਰੱਖਿਅਤ ਰੱਖਣ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਸਿਸਟਮ ਵਿੱਚ ਨਰਸਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਨਰਸਾਂ ਦੀ ਸੇਵਾ ਭਾਵਨਾ ਦੇ ਜਜ਼ਬੇ ਅਤੇ ਨਰਸਿੰਗ ਦੇ ਖੇਤਰ ਵਿੱਚ ਕੀਤੀ ਜਾਂਦੀ ਸਖਤ ਮਿਹਨਤ ਨੂੰ ਸਲਾਮ ਕੀਤਾ ਜਾਂਦਾ ਹੈ।

ਅਜਿਹੀ ਹੀ ਸੰਖੇਪ ਗਤੀਵਿਧੀ ਅਰਬਨ ਪੀ.ਐਚ.ਸੀ. ਬਸਤੀ ਟੈਂਕਾਂ ਵਾਲੀ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਸਮੂਹ ਸਟਾਫ ਵਲੋਂ ਨਰਸਾਂ ਵੱਲੋਂ ਸਮਾਜ ਦੀ ਸਿਹਤ ਸੁਰੱਖਿਆ ਵਿੱਚ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ।ਅਜਿਹਾ ਹੀ ਇੱਕ ਸਾਦਾ ਸਮਾਰੋਹ ਸੀ.ਐਚ.ਸੀ. ਮੱਖੂ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਜ਼ ਗੋਰਾਇਆ ਵੱਲੋਂ ਵਧੀਆ ਕਾਰਗੁਜਾਰੀ ਵਾਲੇ ਨਰਸਿੰਗ ਸਟਾਫ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਵੀ ਕੀਤਾ ਗਿਆ। 

ਡਾ. ਗੁਰਮੇਜ਼ ਗੋਰਾਇਆ ਨੇ ਨਰਸਿੰਗ ਸਟਾਫ ਨੂੰ ਸਿਹਤ ਵਿਭਾਗ ਦੀ ਅਹਿਮ ਕੜੀ ਦੱਸਦਿਆਂ ਨਰਸਿੰਗ ਸਟਾਫ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ।ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ ਵੱਲੋਂ ਸੰਯੋਜਿਤ ਗਤੀਵਿਧੀ ਮੌਕੇ ਸਟਾਫ ਨਰਸ ਸੋਨੂੰ ਸ਼ਰਮਾ, ਸੁਖਬੀਰ ਕੌਰ, ਏ.ਐਨ.ਐਮ. ਬਲਵਿੰਦਰ ਕੌਰ, ਰਾਜਿੰਦਰ ਕੌਰ, ਰਣਜੀਤ ਕੌਰ ਅਤੇ ਫਾਰਮਾਸਿਸਟ ਪਰਮਪਾਲ ਕੌਰ ਆਦਿ ਹਾਜਰ ਸਨ।

 

Tags: Health , Firozpur , International Nurse Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD