Friday, 05 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ

 

‘ਸਰਕਾਰ ਤੁਹਾਡੇ ਦੁਆਰ’ -ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਕਰਮਬੀਰ ਸਿੰਘ ਘੁੰਮਣ ਅਤੇ ਕੋਮਲ ਮਿੱਤਲ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਕੰਢੀ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

DC Hoshiarpur, Deputy Commissioner Hoshiarpur, Komal Mittal, Hoshiarpur, Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 13 Jun 2023

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਬ-ਡਵੀਜ਼ਨ ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। 

ਇਸ ਦੌਰਾਨ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਕੰਢੀ ਖੇਤਰ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਡੀ. ਐਸ. ਪੀ ਦਸੂਹਾ ਬਲਬੀਰ ਸਿੰਘ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ, ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਲੜੀ ਵਿਚ  ਅੱਜ ਦਸੂਹਾ ਹਲਕੇ ਦੇ ਪਿੰਡ ਤੇਲੀਚੱਕ ਵਿਖੇ ਲਗਾਏ ਗਏ ਇਸ ਕੈਂਪ ਵਿਚ ਕੰਢੀ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ  ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਤ ਵਿਭਾਗਾਂ ਵਲੋਂ ਹੱਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰ ਦੇ ਨੇੜੇ ਹੀ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਭਲਾਈ, ਖੁਰਾਕ ਤੇ ਸਿਵਲ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟ੍ਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕੀਤੀ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD