Saturday, 29 June 2024

 

 

ਖ਼ਾਸ ਖਬਰਾਂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

 

ਨਵ-ਨਿਯੁਕਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਹਸਪਤਾਲ ਵਿਚਲੇ ਮੈਡੀਕਲ ਪ੍ਰਬੰਧਾਂ ਤੇ ਸਾਫ਼-ਸਫ਼ਾਈ ਦਾ ਨਿਰੀਖਣ

Civil Surgeon Dr. Mahesh Kumar Ahuja, SAS Nagar, Dr Girish Dogra, Dr. Vijay Bhagat, Dr. Parminder Singh, S.A.S Nagar Mohali

Web Admin

Web Admin

5 Dariya News

ਐਸ.ਏ.ਐਸ.ਨਗਰ , 19 Jun 2023

ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਮੈਡੀਕਲ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਸਿਵਲ ਸਰਜਨ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ ਵਿਚ ਜਾ ਕੇ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਜਾਂਚ ਕੀਤੀ। ਉਨ੍ਹਾਂ ਐਮਰਜੈਂਸੀ ਵਾਰਡ ਸਮੇਤ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। 

ਉਨ੍ਹਾਂ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਜਾਣਿਆl ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। 

ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਡਾ. ਪਰਮਿੰਦਰ ਸਿੰਘ ਆਦਿ ਮੌਜੂਦ ਸਨ l

 

Tags: Civil Surgeon Dr. Mahesh Kumar Ahuja , SAS Nagar , Dr Girish Dogra , Dr. Vijay Bhagat , Dr. Parminder Singh , S.A.S Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD