Sunday, 30 June 2024

 

 

ਖ਼ਾਸ ਖਬਰਾਂ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

 

ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Vijay Kumar Janjua

Web Admin

Web Admin

5 Dariya News

ਚੰਡੀਗੜ , 01 Jul 2023

1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।

ਅੱਜ ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਹਾਜ਼ਰ ਸੀਨੀਅਰ ਅਧਿਕਾਰੀਆਂ ਵਿੱਚ ਡੀ.ਕੇ.ਤਿਵਾੜੀ, ਕੁਮਾਰ ਰਾਹੁਲ, ਮਾਲਵਿੰਦਰ ਸਿੰਘ ਜੱਗੀ, ਵਿਪੁਲ ਉਜਵਲ, ਰਾਮਵੀਰ, ਸੋਨਾਲੀ ਗਿਰਿ, ਈਸ਼ਾ ਕਾਲੀਆ, ਗੌਰੀ ਪਰਾਸ਼ਰ ਜੋਸ਼ੀ, ਪੁਨੀਤ ਗੋਇਲ, ਭੁਪਿੰਦਰ ਸਿੰਘ, ਨੀਰੂ ਕਤਿਆਲ ਗੁਪਤਾ ਤੇ ਸੁਖਜੀਤ ਪਾਲ ਸਿੰਘ ਵੀ ਸ਼ਾਮਲ ਸਨ। ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ, ਸਿੱਖਿਆ ਤੇ ਸੂਬੇ ਦੇ ਸਰਵਪੱਖੀ ਵਿਕਾਸ ਉਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ ਹੋਵੇਗੀ। 

ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਲਗਨ, ਮਿਹਨਤ, ਦਿਆਨਤਦਾਰੀ ਅਤੇ ਦਿ੍ਰੜਤਾ ਨਾਲ ਨਿਭਾਉਦੇ ਹੋਏ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨ ’ਤੇ ਜ਼ੋਰ ਦੇਣਗੇ। ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਦੇਸ਼ ਦੇ ਅੰਨ ਭੰਡਾਰ ਭਰਨ ਵਾਲਾ ਹੈ ਜਿਸ ਦੀ ਦੇਸ਼ ਵਿੱਚ ਅਹਿਮ ਭੂਮਿਕਾ ਹੈ। 

ਉਹ ਸਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਨਾਲ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਨਾਲ ਲੈ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਸ਼ਿਸ਼ਾਂ ਕਰਨਗੇ। ਮੁੱਖ ਸਕੱਤਰ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਉਤੇ ਲੋਕਾਂ ਦੇ ਸੁਝਾਵਾਂ ਨੂੰ ਨਾਲ ਲੈ ਕੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਬਿਹਤਰ ਨਾਗਰਿਕ ਸੇਵਾਵਾਂ ਨੂੰ ਲਾਗੂ ਕਰਨ ਉਤੇ ਧਿਆਨ ਦੇਣਗੇ ਤਾਂ ਜੋ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਪੂਰਾ ਲਾਭ ਮਿਲ ਸਕੇ। 

ਇਸੇ ਤਰ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਫੌਰੀ ਹੱਲ ’ਤੇ ਜ਼ੋਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਵਰਮਾ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। 

ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ ਨੇ 1993 ਵਿੱਚ ਯੂ.ਪੀ.ਐਸ.ਸੀ. ਦੀ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵਾਂ ਸਥਾਨ ਹਾਸਲ ਕੀਤਾ ਸੀ। ਸ੍ਰੀ ਵਰਮਾ ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ,  ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 

ਉਸ ਤੋਂ ਪਹਿਲਾਂ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤਾਂ, ਆਬਕਾਰੀ ਤੇ ਕਰ ਅਤੇ ਮਾਲ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਨਵੀਂ ਪਹਿਲ ਕਰਦਿਆਂ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਵਜੋਂ ਲੋਕਾਂ ਲਈ ਕਰ ਭਰਨ ਦੀ ਪ੍ਰਕਿਰਿਆ ਸਰਲ ਬਣਾਉਦਿਆਂ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। 

ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਦੇ ਅਹੁਦੇ ਉਤੇ ਰਹਿੰਦਿਆਂ ਪਿੰਡਾਂ ਲਈ ਅਹਿਮ ਸਕੀਮ ਮਗਨਰੇਗਾ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕੀਤਾ ਅਤੇ 1000 ਤੋਂ ਵੱਧ ਪਿੰਡਾਂ ਵਿੱਚ ਸਿਹਤਮੰਦ ਮਾਹੌਲ ਸਿਰਜਦਿਆਂ ਖੇਡ ਮੈਦਾਨ ਤੇ ਖੇਡ ਪਾਰਕ ਬਣਾਏ। ਹੈਡਕੁਆਟਰ ਵਿਖੇ ਵੱਖ-ਵੱਖ ਸੇਵਾਵਾਂ ਨਿਭਾਉਣ ਤੋਂ ਪਹਿਲਾਂ ਫੀਲਡ ਪੋਸਟਿੰਗ ਦੌਰਾਨ ਸ੍ਰੀ ਵਰਮਾ ਨੇ ਬਠਿੰਡਾ, ਲੁਧਿਆਣਾ ਤੇ ਜਲੰਧਰ ਜਿਹੇ ਅਹਿਮ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਈਆਂ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Vijay Kumar Janjua

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD