Saturday, 29 June 2024

 

 

ਖ਼ਾਸ ਖਬਰਾਂ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

 

ਓ.ਆਰ.ਐਸ.ਅਤੇ ਜਿੰਕ ਹੈ ਦਸਤ ਰੋਗ ਦਾ ਸਹੀ ਇਲਾਜ : ਸਿਵਲ ਸਰਜਨ ਡਾ : ਰਾਜਿੰਦਰ ਪਾਲ

ਜ਼ਿਲ੍ਹੇ ਅੰਦਰ ਹੋਈ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ

Firozpur, Health, Civil Surgeon Dr. Rajinder Pal

Web Admin

Web Admin

5 Dariya News

ਫਿਰੋਜ਼ਪੁਰ , 05 Jul 2023

ਦਸਤ ਰੋਗ ਜਾਨਲੇਵਾ ਹੋ ਸਕਦਾ ਹੈ ਇਸ ਨੂੰ ਨਜ਼ਰਅੰਦਾਜ਼ ਨਹੀ ਕਰਨਾ ਚਾਹੀਦਾ,ਇਹ ਬਾਲ ਮੌਤਾਂ ਦੇ ਪ੍ਰਮੁਖ ਕਾਰਨਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਸਹੀ ਇਲਾਜ਼ ਓ.ਆਰ.ਐਸ ਦਾ ਘੋਲ ਅਤੇ ਜ਼ਿੰਕ ਦੀਆਂ ਗੋਲੀਆਂ ਹਨ।ਇਸ ਨਾਲ ਬੱਚੇ ਵਿੱਚ ਊਰਜਾ ਅਤੇ ਤਾਕਤ ਮੁੜ ਬਣੀ ਰਹਿੰਦੀ ਹੈ।ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ : ਰਾਜਿੰਦਰ ਪਾਲ ਨੇ ਜ਼ਿਲੇ ਅੰਦਰ ਇੰਟੈਸੀਫਾਇਡ ਡਾਇਰੀਆ ਕੰਟਰੋਲ ਪੰਦਰਵਾੜੇ ਦੀ ਸ਼ੁਰੂਆਤ ਮੌਕੇ ਇੱਕ ਸਿਹਤ ਜਾਗਰੂਕਤਾ ਸੁਨੇਹਾ ਜਾਰੀ ਕਰਨ ਮੌਕੇ ਕੀਤਾ।

ਸਿਵਲ ਸਰਜਨ ਡਾ. ਰਾਜਿੰਦਰ ਪਾਲ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਮੂਹ ਸਿਹਤ ਸੰਸਥਾਵਾਂ ਵਿਖੇ ਓ.ਆਰ.ਐਸ ਅਤੇ ਜ਼ਿੰਕ ਕੌਰਨਰ ਸਥਾਪਿਤ ਕੀਤੇ ਗਏ ਹਨ। ਇਸ ਸਮੇਂ ਦੌਰਾਨ ਸਿਹਤ ਕਰਮਚਾਰੀਆਂ ਅਤੇ ਆਸ਼ਾ ਕਾਰਜਕਰਤਾਵਾਂ ਵੱਲੋਂ ਆਮ ਲੋਕਾਂ ਨੂੰ ਦਸਤ ਰੋਗਾਂ ਤੋਂ ਬਚਾਅ, ਹੱਥਾਂ ਦੀ ਅਤੇ ਆਮ ਸਾਫ ਸਫਾਈ ਬਾਰੇ ਜਾਗਰੂਕ ਕੀਤਾ ਜਾਵੇਗਾ। ਲੋਕਾਂ ਨੂੰ ਸਾਫ ਸੁਥਰੇ ਅਤੇ ਤਾਜ਼ੇ ਭੋਜਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਵੇਗਾ। 

ਦਸਤ ਰੋਗ ਦੀ ਪਛਾਣ ਸਬੰਧੀ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਜੇਕਰ ਬੱਚਾ ਦੋ ਮਹੀਨੇ ਤੋਂ ਛੋਟਾ ਹੈ ਅਤੇ ਪਤਲਾ ਪਾਖਾਣਾ ਕਰ ਰਿਹਾ ਹੈ,ਜੇਕਰ ਬੱਚਾ ਦੋ ਮਹੀਨੇ ਤੋਂ ਪੰਜ ਸਾਲ ਤੱਕ ਦਾ ਹੈ ਅਤੇ 24 ਘੰਟੇ ਵਿੱਚ 3 ਜਾਂ ਇਸ ਤੋਂ ਵੱਧ ਵਾਰ ਪਤਲਾ/ਪਾਣੀ ਵਰਗਾ ਪਾਖਾਣਾ ਕਰਦਾ ਹੈ ਤਾਂ ਇਹਨਾਂ ਸਥਿਤੀਆਂ ਨੂੰ ਦਸਤ ਰੋਗ ਕਿਹਾ ਜਾਂਦਾ ਹੈ।ਅਜਿਹੀ ਸਥਿਤੀ ਵਿੱਚ ਨੇੜੇ ਦੇ ਸਿਹਤ ਕਰਮਚਾਰੀ/ਆਸ਼ਾ ਨਾਲ ਸੰਪਰਕ ਕਰਕੇ ਓ.ਆਰ.ਐਸ ਅਤੇ ਜ਼ਿੰਕ ਦੀਆਂ ਗੋਲੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। 

ਜੇਕਰ ਬੱਚੇ ਨੂੰ ਬੁਖਾਰ ਹੈ,ਜੇ ਟੱਟੀ ਵਿੱਚ ਖੂਣ ਆ ਰਿਹਾ ਹੋਵੇ,ਜੇ ਬੱਚਾ ਪਾਣੀ ਜਾਂ ਮਾਂ ਦਾ ਦੁੱਧ ਨਾ ਪੀ ਸਕਦਾ ਹੋਵੇ ਅਤੇ ਬਾਹਰ ਕੱਢ ਦਿੰਦਾ ਹੋਵੇ, ਜੇ 8 ਘੰਟੇ ਤੱਕ ਪੇਸ਼ਾਬ ਨਾ ਕਰ ਸਕੇ ਅਤੇ ਇੱਕ ਘੰਟੇ ਵਿੱਚ ਕਈ ਵਾਰ ਪਾਖਾਣਾ ਕਰਦਾ ਹੋਵੇ ਤਾਂ ਇਹਨਾਂ ਸਥਿਤੀਆਂ ਵਿੱਚ ਬੱਚੇ ਨੇੜੇ ਦੇ ਹਸਪਤਾਲ ਵਿੱਚ ਲੈਕੇ ਜਾਣਾ ਬਹੁਤ ਜਰੂਰੀ ਹੋ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਸਤ ਰੋਗਾਂ ਤੋਂ ਬਚਾਅ ਲਈ ਖਾਣਾ ਬਨਾਉਣ ਤੋਂ ਪਹਿਲਾਂ, ਖਾਣਾ ਖਾਣ ਤੋਂ ਪਹਿਲਾਂ ਅਤੇ ਪਾਖਾਣਾ ਜਾਣ ਤੋਂ ਬਾਅਦ ਸਾਬਣ ਨਾਲ ਸਹੀ ਤਰੀਕੇ ਨਾਲ ਹੱਥਾਂ ਨੂੰ ਸਾਫ ਕਰਨਾ ਬਹੁਤ ਅਹਿਮ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ:ਸੁਸ਼ਮਾਂ ਠੱਕਰ, ਜ਼ਿਲਾ ਟੀਕਾਕਰਨ ਅਧਿਕਾਰੀ ਡਾ:ਮੀਨਾਕਸ਼ੀ ਅਬਰੋਲ, ਜ਼ਿਲਾ ਐਪੀਡੀਮਾਲੋਜਿਸਟ ਡਾ:ਸ਼ਮਿੰਦਰਪਾਲ ਕੌਰ, ਮਾਸ ਮੀਡੀਆ ਅਫਸਰ ਰੰਜੀਵ, ਸਟੈਨੋ ਵਿਕਾਸ ਕਾਲੜਾ, ਸੀਨੀਅਰ ਸਹਾਇਕ ਵਿਪਿਨ ਸ਼ਰਮਾਂ, ਜ਼ਿਲਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ, ਜ਼ਿਲਾ ਮਾਨੀਟਰਿੰਗ ਅਤੇ ਈਵੈਲੁਏਸ਼ਨ ਅਫਸਰ ਦੀਪਕ ਅਤੇ ਡਾਟਾ ਮੈਨੇਜਰ ਪੂਜਾ ਆਦਿ ਹਾਜ਼ਿਰ ਸਨ। 

 

Tags: Firozpur , Health , Civil Surgeon Dr. Rajinder Pal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD