Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਹੁਸ਼ਿਆਰਪੁਰ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਅਸਲੇ ਤੇ ਕਾਰ ਸਮੇਤ ਕਾਬੂ

ਡੀ. ਆਈ. ਜੀ ਜਲੰਧਰ ਰੇਂਜ ਸਵਪਨ ਸ਼ਰਮਾ ਅਤੇ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 09 Jul 2023

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਸੰਕਲਪ ਤਹਿਤ ਹੁਸ਼ਿਆਰਪੁਰ ਪੁਲਿਸ ਦੀ ਵਿਸ਼ੇਸ਼ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਅਸਲੇ ਅਤੇ ਕਾਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। 

ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ ਸਵਪਨ ਸ਼ਰਮਾ ਨੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੀ ਮੌਜੂਦਗੀ ਵਿਚ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਕੀਤੀ ਗਈ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚ ਮਨਰਾਜ ਰਾਜ ਪੁੱਤਰ ਰਣਵੀਰ ਸਿੰਘ ਵਾਸੀ ਚੱਬੇਵਾਲ, ਨਵਜੋਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਜਿਆਣ, ਥਾਣਾ ਚੱਬੇਵਾਲ ਅਤੇ ਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਿਆਣ ਥਾਣਾ ਚੱਬੇਵਾਲ ਸ਼ਾਮਲ ਹਨ। 

ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਥਾਣਾ ਚੱਬੇਵਾਲ ਵਿਚ 7 ਜੂਨ 2023, ਥਾਣਾ ਹਰਿਆਣਾ ਵਿਚ 4 ਜੁਲਾਈ 2023, ਥਾਣਾ ਚੱਬੇਵਾਲ ਵਿਚ 8 ਜੁਲਾਈ 2023 ਅਤੇ ਥਾਣਾ ਚੱਬੇਵਾਲ ਵਿਚ ਹੀ 9 ਜੁਲਾਈ 2023 ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਮੁਲਜ਼ਮ ਮਨਰਾਜ ਖਿਲਾਫ਼ ਅੰਮ੍ਰਿਤਸਰ ਵਿਖੇ 14 ਨਵੰਬਰ 2022 ਅਤੇ 22 ਮਈ 2023 ਨੂੰ ਐਨ. ਡੀ. ਪੀ. ਐਸ ਐਕਟ ਤਹਿਤ ਪਹਿਲਾਂ ਤੋਂ ਹੀ ਦੋ ਮਾਮਲੇ ਦਰਜ ਹਨ। 

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 7.65 ਐਮ. ਐਮ ਦੇ ਤਿੰਨ ਪਿਸਤੌਲ, 19 ਰੌਂਦ ਅਤੇ ਕਾਲੇ ਰੰਗ ਦੀ ਇਕ ਸਕਾਰਪੀਓ ਕਾਰ ਬਰਾਮਦ ਕੀਤੀ ਗਈ ਹੈ।ਡੀ. ਆਈ. ਜੀ ਨੇ ਦੱਸਿਆ ਕਿ ਦੱਸਿਆ ਕਿ ਇਹ ਗਿਰੋਹ ਅਮਰੀਕਾ ਰਹਿੰਦੇ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਬਲਦੇਵ ਸਿੰਘ ਵਾਸੀ ਚੱਬੇਵਾਲ, ਜੋ ਕਿ ਪੁਲਿਸ ਨੂੰ ਕਰੀਬ 18 ਵੱਖ-ਵੱਖ ਮੁਕੱਦਮਿਆਂ ਵਿਚ ਲੋੜੀਂਦਾ ਹੈ, ਦੇ ਨਿਰਦੇਸ਼ਾਂ ’ਤੇ ਫਿਰੌਤੀ ਮੰਗਣ ਦਾ ਧੰਦਾ ਕਰਦਾ ਹੈ। 

ਇਸ ਨੇ 7 ਜੂਨ 2023 ਨੂੰ ਆਪਣੇ ਸਾਥੀਆਂ ਨਾਲ ਮਿਲ ਕੇ ਕਸਬਾ ਚੱਬੇਵਾਲ ਵਿਚ ਸਥਿਤ ਇਕ ਦੁਕਾਨ ਤੋਂ ਫਿਰੌਤੀ ਲਈ ਫਾਇਰਿੰਗ ਕੀਤੀ ਸੀ, ਜਿਸ ’ਤੇ ਦੋਸ਼ੀਆਂ ਖਿਲਾਫ਼ ਥਾਣਾ ਚੱਬੇਵਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਵੱਲੋਂ ਬੜੇ ਹੀ ਥੋੜ੍ਹੇ ਸਮੇਂ ਵਿਚ ਇਸ ਗਿਰੋਹ ਨੂੰ ਟਰੇਸ ਕਰਕੇ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਸੀ। 

ਇਸੇ ਗਿਰੋਹ ਦੇ ਮੈਂਬਰਾਂ ਵੱਲੋਂ 3 ਜੁਲਾਈ 2023 ਨੂੰ ਕਸਬਾ ਹਰਿਆਣਾ ਦੇ ਘਾਸੀਪੁਰ ਦੇ ਵਿਸ਼ਾਲ ਫਿਊਲ ਕੇਅਰ ਪੈਟਰੋਲ ਪੰਪ ਦੇ ਕਰਿੰਦੇ ’ਤੇ ਗੋਲੀਆਂ ਚਲਾ ਕੇ ਲੁੱਟ-ਖੋਹ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਨੀਅਤ ਨਾਲ ਉਸ ਨੂੰ ਜ਼ਖਮੀ ਕੀਤਾ ਸੀ। ਇਸ ਉਪਰੰਤ 4 ਜੁਲਾਈ 2023 ਨੂੰ ਕਸਬਾ ਮਾਹਿਲਪੁਰ ਵਿਚ ਸਥਿਤ ਚਾਹਤ ਪੈਟਰੋਲ ਪੰਪ ਜੈਜੋਂ ਰੋਡ ’ਤੇ ਗੋਲੀਆਂ ਚਲਾ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ, ਜਿਸ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਉਪਰੋਕਤ ਵਾਰਦਾਤਾਂ ਕਰਨ ’ਤੇ ਥਾਣਾ ਹਰਿਆਣਾ ਅਤੇ ਮਾਹਿਲਪੁਰ ਵਿਖੇ ਮੁਕੱਦਮੇ ਦਰਜ ਕੀਤੇ ਗਏ। 

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਬਲਵਿੰਦਰ ਸਿੰਘ ਉਰਫ਼ ਬਿੰਦਰ ਨੂੰ ਫਿਰੌਤੀ ਦੀ ਰਕਮ ਨਾ ਮਿਲਣ ’ਤੇ ਉਸ ਦੇ ਸਾਥੀਆਂ ਨੇ ਇਕ ਘਰ ਦੇ ਬਾਹਰ ਡਰਾਉਣ ਲਈ ਦੁਬਾਰਾ ਗੋਲੀਆਂ ਚਲਾਈਆਂ, ਜਿਸ ’ਤੇ ਥਾਣਾ ਚੱਬੇਵਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲਿਸ ਕਪਤਾਨ ਤਫਤੀਸ਼ ਸਰਬਜੀਤ ਸਿੰਘ ਬਾਹੀਆ, ਉੱਪ ਪੁਲਿਸ ਕਪਤਾਨ ਤਫਤੀਸ਼ ਪਰਮਿੰਦਰ ਸਿੰਘ ਮੰਡ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ. ਆਈ. ਏ ਸਟਾਫ਼ ਹੁਸ਼ਿਆਰਪੁਰ ਦੇ ਅਧੀਨ ਇਕ ਵਿਸ਼ੇਸ਼ ਟੀਮ ਦਾ ਗਠਨ ਕਰਕੇ ਉਪਰੋਕਤ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਟਰੇਸ ਕਰਨ ਸਬੰਧੀ ਹੁਕਮ ਕੀਤਾ ਗਿਆ। 

ਇਸ ’ਤੇ 8 ਜੁਲਾਈ 2023 ਨੂੰ ਇਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ. ਆਈ. ਏ ਸਟਾਫ ਹੁਸ਼ਿਆਰਪੁਰ ਨੂੰ ਗੁਪਤ ਸੂਚਨਾ ਮਿਲੀ ਕਿ ਮਨਰਾਜ ਰਾਜ ਪੁੱਤਰ ਰਣਵੀਰ ਸਿੰਘ ਵਾਸੀ ਚੱਬੇਵਾਲ, ਨਵਜੋਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਜਿਆਣ ਅਤੇ ਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਿਆਣ, ਜੋ ਕਿ ਬਲਵਿੰਦਰ ਸਿੰਘ ਉਰਫ ਬਿੰਦਰ ਨਾਲ ਗਰੁੱਪ ਬਣਾ ਕੇ ਸਾਜਿਸ਼ ਰਚ ਕੇ ਲੁੱਟ-ਖੋਹ ਅਤੇ ਵੱਡੇ ਕਾਰੋਬਾਰੀਆਂ ਪਾਸੋਂ ਧਮਕੀ ਦੇ ਕੇ ਅਤੇ ਉਨ੍ਹਾਂ ਨੂੰ ਡਰਾਉਣ ਲਈ ਉਨ੍ਹਾਂ ਦੇ ਕਾਰੋਬਾਰੀ ਦਫ਼ਤਰਾਂ ਅਤੇ ਘਰਾਂ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕਰਕੇ ਫਿਰੌਤੀ ਦੀਆਂ ਵਾਰਦਾਤਾਂ ਕਰਦੇ ਹਨ ਅਤੇ ਲੁਕ-ਛਿਪ ਕੇ ਰਹਿੰਦੇ ਹਨ, ਜੋ ਅਕਸਰ ਸੰਦੀਪ ਸਿਘ ਉਰਫ਼ ਭੀਮਾ ਪੁੱਤਰ ਬਲੀ ਸਿੰਘ ਵਾਸੀ ਭੀਲੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਘਰ ਆਉਂਦੇ ਰਹਿੰਦੇ ਹਨ ਅਤੇ ਅੱਜ ਵੀ ਸੰਦੀਪ ਸਿੰਘ ਉਰਫ਼ ਭੀਮਾ ਦੇ ਘਰ ਆ ਸਕਦੇ ਹਨ। 

ਇਹ ਪਤਾ ਲੱਗਾ ਕਿ ਇਨ੍ਹਾਂ ਨੇ ਆਪਣੀ ਦੁਸ਼ਮਣੀ ਕੱਢਣ ਲਈ ਆਪਣੇ ਸਾਥੀਆਂ ਰਾਹੀਂ ਸੰਦੀਪ ਸਿੰਘ ਉਰਫ਼ ਭੀਮੇ ਦਾ ਨੁਕਸਾਨ ਕਰਨਾ ਹੈ। ਇਸ ’ਤੇ ਪੁਲਿਸ ਕਪਤਾਨ ਤਫਤੀਸ਼ ਸਰਬਜੀਤ ਸਿੰਘ ਬਾਹੀਆ ਦੀ ਨਿਗਰਾਨੀ ਨੇ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ. ਆਈ. ਏ ਸਟਾਫ ਹੁਸ਼ਿਆਰਪਰ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਅਤੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਥਾਣਾ ਚੱਬੇਵਾਲ ਦੇ ਇਲਾਕੇ ਵਿਚ ਖੁਫ਼ੀਆ ਤੌਰ ’ਤੇ ਘੇਰਾਬੰਦੀ ਕੀਤੀ ਗਈ। 

ਇਸ ਦੌਰਾਨ ਸੀ. ਆਈ. ਏ ਸਟਾਫ ਦੀ ਵਿਸ਼ੇਸ਼ ਟੀਮ ਦੇ ਕੁਝ ਕਰਮਚਾਰੀ ਸਿਵਲ ਵਰਦੀ ਵਿਚ ਅਤੇ ਕੁਝ ਕਰਮਚਾਰੀ ਵਰਦੀ ਵਿਚ ਸੰਦੀਪ ਸਿੰਘ ਉਰਫ਼ ਭੀਮਾ ਦੇ ਘਰ ਦੀ ਘੇਰਾਬੰਦੀ ਕਰਕੇ ਦੋਸ਼ੀਆਂ ਦੀ ਉਡੀਕ ਕਰਨ ਲੱਗੇ। ਕਰੀਬ 12 ਵਜੇ ਕਾਲੇ ਰੰਗ ਦੀ ਸਕਾਰਪੀਓ ਕਾਰ ਭੀਮਾ ਦੇ ਘਰ ਦੇ ਬਾਹਰ ਆ ਕੇ ਰੁਕੀ, ਜਿਸ ਵਿਚੋਂ ਤਿੰਨ ਨੌਜਵਾਨ ਉਤਰ ਕੇ ਭੀਮਾ ਦੇ ਰਿਹਾਇਸ਼ੀ ਕਮਰੇ ਵੱਲ ਆਏ। 

ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਿਵੇਂ ਹੀ ਪੁਲਿਸ ਪਾਰਟੀ ਕਮਰੇ ਤੋਂ ਬਾਹਰ ਨਿਕਲਣ ਲੱਗੀ ਤਾਂ ਮਨਰਾਜ ਸਿੰਘ ਅਤੇ ਉਸ ਦੇ ਸਾਥੀਆਂ ਨੇ ਇਕਦਮ ਆਪਣੇ-ਆਪਣੇ ਪਿਸਤੌਲ ਬਾਹਰ ਕੱਢ ਲਏ। ਇਸ ’ਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਥਿਆਰ ਹੇਠਾਂ ਸੁੱਟ ਕੇ ਆਪਣੇ ਆਪ ਨੂੰ ਪੁਲਿਸ ਹਵਾਲੇ ਕਰਨ ਲਈ ਕਿਹਾ ਪਰੰਤੂ ਉਨ੍ਹਾਂ ਨੇ ਪੁਲਿਸ ਪਾਰਟੀ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। 

ਇਸ ’ਤੇ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਵਿਚ ਪਹਿਲਾਂ ਹਵਾਈ ਫਾਇਰ ਕੀਤਾ ਪਰੰਤੂ ਉਨ੍ਹਾਂ ਵੱਲੋਂ ਸਿੱਧੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ’ਤੇ ਪੁਲਿਸ ਪਾਰਟੀ ਨੇ ਆਪਣਾ ਬਚਾਅ ਕਰਨ ਲਈ ਫਾਇਰ ਕੀਤੇ। ਇਸ ਨਾਲ ਮਨਰਾਜ ਸਿੰਘ ਅਤੇ ਉਸ ਦੇ ਸਾਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਪਾਰਟੀ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਵਰਤੋਂ ਵਿਚ ਲਿਆਂਦੇ ਪਿਸਤੌਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਅਤੇ ਥਾਣਾ ਚੱਬੇਵਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ।

ਡੀ. ਆਈ. ਜੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ’ਤੇ ਉਨ੍ਹਾਂ ਮੰਨਿਆਂ ਕਿ ਉਨ੍ਹਾਂ ਵੱਲੋਂ ਉਪਰੋਕਤ ਸਾਰੀਆਂ ਵਾਰਦਾਤਾਂ ਬਲਵਿੰਦਰ ਸਿੰਘ ਉਰਫ਼ ਬਿੰਦਰ ਦੇ ਕਹਿਣ ’ਤੇ ਆਪਣੇ ਵੱਖ-ਵੱਖ ਸਾਥੀਆਂ ਨਾਲ ਮਲ ਕੇ ਦਹਿਸ਼ਤ ਫੈਲਾਅ ਕੇ ਡਰ ਦਾ ਮਾਂਹੌਲ ਪੈਦਾ ਕਰਨ ਲਈ ਅਤੇ ਵੱਡੀਆਂ ਫਿਰੌਤੀਆਂ ਹਾਸਲ ਕਰਨ ਲਈ ਕੀਤੀਆਂ ਹਨ। ਜ਼ਖ਼ਮੀ ਮੁਲਜ਼ਮਾਂ ਮਨਰਾਜ ਰਾਜ ਅਤੇ ਨਵਜੋਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ ਹੈ ਜੋ ਜ਼ੇਰੇ ਇਲਾਜ ਹਨ। 

ਉਨ੍ਹਾਂ ਦੇ ਠੀਕ ਹੋਣ ਉਪਰੰਤ ਉਨਾਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ. ਆਈ. ਜੀ ਸਵਪਨ ਸ਼ਰਮਾ ਨੇ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਅਤੇ ਜ਼ੁਰਮ ਨੂੰ ਠੱਲ ਪਾਈ ਗਈ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD