Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਤੇ ਚਿਨਾਰ ਬਾਗ ਦੇ ਅੰਦਰ ਪਾਣੀ 'ਚ ਜਾ ਕੇ ਲੋਕਾਂ ਦੀ ਮੁਸ਼ਕਿਲ ਦਾ ਨੇੜਿਓਂ ਲਿਆ ਜਾਇਜ਼ਾ

ਕਿਹਾ, 'ਨਵੇਂ ਬੱਸ ਅੱਡੇ ਵਿਖੇ ਹੰਗਾਮੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਆਰਜ਼ੀ ਹਸਪਤਾਲ'

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 11 Jul 2023

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫੇਜ-1 ਅਤੇ ਚਿਨਾਰ ਬਾਗ ਦੇ ਅੰਦਰ ਜਾਕੇ ਇੱਥੇ ਆਏ ਪਾਣੀ ਕਰਕੇ ਪੈਦਾ ਹੋਏ ਹਾਲਾਤ ਨਾਲ ਜੂਝ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨੇੜਿਓਂ ਜਾਇਜ਼ਾ ਲਿਆ। ਸਿਹਤ ਮੰਤਰੀ ਦੇ ਨਾਲ ਟ੍ਰੈਕਟਰ ਟਰਾਲੀ ਉਪਰ ਦੁੱਧ, ਪੀਣ ਵਾਲਾ ਪਾਣੀ, ਬਿਸਕੁਟ, ਬਰੈਡ ਤੇ ਹੋਰ ਸੁੱਕਾ ਰਾਸ਼ਨ ਆਦਿ ਲੈਕੇ ਗਏ ਵਲੰਟੀਅਰ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ ਵੀ ਮੌਜੂਦ ਵੀ ਮੌਜੂਦ ਸਨ। 

ਉਨ੍ਹਾਂ ਨੇ ਇਹ ਰਾਸ਼ਨ ਸਮੱਗਰੀ ਇੱਥੇ ਸੇਵਾ ਕਰ ਰਹੇ ਵਲੰਟੀਅਰਾਂ ਨੂੰ ਸੌਂਪੀ ਅਤੇ ਕਿਹਾ ਕਿ ਰਾਸ਼ਨ-ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅਰਬਨ ਅਸਟੇਟ ਵਿਖੇ ਡੂੰਘੇ ਪਾਣੀ ਦੇ ਵਿੱਚ ਉਤਰਦਿਆਂ ਡਾ. ਬਲਬੀਰ ਸਿੰਘ ਨੇ ਇੱਥੇ ਪਹਿਲਾਂ ਤੋਂ ਹੀ ਲੋਕਾਂ ਦੀ ਮਦਦ ਲਈ ਸੇਵਾ ਨਿਭਾ ਰਹੇ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਮੈਂਬਰਾਂ, ਖਾਸ ਕਰਕੇ ਨੌਜਵਾਨਾਂ ਸਮੇਤ ਭਾਰਤੀ ਫ਼ੌਜ, ਜ਼ਿਲ੍ਹਾ ਪ੍ਰਸ਼ਾਸਨ, ਬਲਤੇਜ ਪੰਨੂ ਅਤੇ ਖ਼ਾਲਸਾ ਏਡ ਦੇ ਵਲੰਟੀਅਰਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ।

ਸਿਹਤ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਇਸ ਸੰਕਟ ਦੀ ਘੜੀ ਵਿੱਚ ਹਰ ਪੱਖੋਂ ਮਦਦ ਕਰਨ ਲਈ ਵਚਨਬੱਧ ਹੈ। ਜਦੋਂਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੀ 24 ਘੰਟੇ ਪੂਰੀ ਮਿਹਨਤ ਨਾਲ ਲੋਕਾਂ ਨੂੰ ਰਾਹਤ ਪਹੁੰਚਾਉਣ ਸਮੇਤ ਪਾਣੀ ਦੀ ਨਿਕਾਸੀ ਲਈ ਯਤਨਸ਼ੀਲ ਹਨ।

 ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ 24 ਘੰਟੇ ਮੁਢਲੀ ਮੈਡੀਕਲ ਸਿਹਤ ਸੇਵਾ ਪ੍ਰਦਾਨ ਕਰਨ ਲਈ ਨਵੇਂ ਬੱਸ ਅੱਡੇ ਦੀ ਪਹਿਲੀ ਮੰਜ਼ਿਲ ਉਤੇ ਆਰਜੀ ਹਸਪਤਾਲ ਬਣਾ ਦਿੱਤਾ ਗਿਆ ਹੈ। ਇੱਥੇ ਐਂਬੂਲੈਂਸ, ਐਮਰਜੈਂਸੀ ਮੈਡੀਕਲ ਸੇਵਾ ਤੇ ਦਵਾਈਆਂ ਉਪਲਬੱਧ ਹਨ ਅਤੇ ਮਰੀਜ ਨੂੰ ਇੱਥੇ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਅੱਗੇ ਮਾਤਾ ਕੌਸ਼ੱਲਿਆ ਜਾਂ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੁਦਰਤੀ ਆਫ਼ਤ ਦਾ ਸਾਹਮਣਾ ਮਿਲਕੇ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਇਸ ਤੋਂ ਪਹਿਲਾਂ ਗੋਬਿੰਗ ਬਾਗ, ਫਰੈਂਡਜ ਇਨਕਲੇਵ, ਕੋਹਿਨੂਰ ਵੈਲੀ, ਦਾ ਦੌਰਾ ਕੀਤਾ ਅਤੇ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ, ਕਿਉਂਕਿ ਅੱਜ ਕੈਚਮੈਂਟ ਖੇਤਰ ਤੇ ਪਟਿਆਲਾ ਵਿੱਚ ਬਾਰਸ਼ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਬਿਮਾਰਾਂ, ਬਜ਼ੁਰਗਾਂ, ਬੱਚਿਆਂ, ਔਰਤਾਂ ਤੇ ਲੋੜਵੰਦਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਜਦਕਿ ਜੋ ਪਿੱਛੇ ਰਹਿ ਗਏ ਹਨ, ਉਨ੍ਹਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਇਸ ਮੌਕੇ ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਭਾਰਤੀ ਫ਼ੌਜ ਦੇ ਕਰਨਲ ਏ.ਕੇ. ਸਿੰਘ, ਏ.ਡੀ.ਸੀ. ਸ਼ਹਿਰੀ ਵਿਕਾਸ ਗੁਰਪ੍ਰੀਤ ਸਿੰਘ ਥਿੰਦ ਸਮੇਤ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ ਤੇ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨਾਲ ਰਾਹਤ ਪ੍ਰਬੰਧਾਂ ਬਾਰੇ ਗੱਲਬਾਤ ਕਰਕੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।

ਸਿਹਤ ਮੰਤਰੀ ਨੇ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾ ਹੀ ਅਫ਼ਵਾਹਾਂ ਉਪਰ ਯਕੀਨ ਅਤੇ ਮਦਦ ਲਈ 0175-2350550 'ਤੇ ਜਾਂ ਆਪਣੇ ਵਿਧਾਇਕਾਂ ਨਾਲ ਵੀ ਸੰਪਰਕ ਕਰ ਸਕਦੇ ਹਨ, ਕਿਉਂਕਿ ਜ਼ਿਲ੍ਹੇ ਦੇ ਸਮੁੱਚੇ ਵਿਧਾਇਕ ਅਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ, ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਇਸ ਵੇਲੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD