Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ

ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Ranbir Singh Bhullar, Rajnish Dahiya, Fauja Singh Sarari, Naresh Kataria, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫ਼ਿਰੋਜ਼ਪੁਰ , 14 Jul 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ 'ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ 'ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਕਮਿਸ਼ਨਰ ਫਿਰੋਜ਼ਪੁਰ ਡਵੀਜਨ ਸ੍ਰੀ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀਆਈਜੀ ਸ. ਰਣਜੀਤ ਸਿੰਘ ਢਿੱਲੋਂ, ਐਸਐਸਪੀ ਸ. ਭੁਪਿੰਦਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਸ. ਚੰਦ ਸਿੰਘ ਗਿੱਲ, ਐਸਡੀਐਮ ਸ. ਗਗਨਦੀਪ ਸਿੰਘ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ranbir Singh Bhullar , Rajnish Dahiya , Fauja Singh Sarari , Naresh Kataria , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD