Tuesday, 02 July 2024

 

 

ਖ਼ਾਸ ਖਬਰਾਂ ਰੂਪੀ ਗਿੱਲ ਜੋ "ਬੀਬੀ ਰਜਨੀ" ਜੀ ਦਾ ਕਿਰਦਾਰ ਨਿਭਾ ਰਹੀ ਹੈ, ਟੀਜ਼ਰ ਰਿਲੀਜ਼ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਨਤਮਸਤਕ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ : ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦਿੱਤਾ ਆਪਣਾ ਪਹਿਲਾ ਭਾਸ਼ਣ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

 

ਆਈ.ਪੀ.ਐਸ ਡਾ. ਅਖਿਲ ਚੌਧਰੀ ਨੇ ਐਸ.ਐਸ.ਪੀ ਨਵਾਂਸ਼ਹਿਰ ਦਾ ਸੰਭਾਲਿਆ ਚਾਰਜ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲ੍ਹਾ ਵਿਖੇ ਉਨ੍ਹਾਂ ਦੇ ਬੁੱਤ ‘ਤੇ ਕੀਤੇ ਸ਼ਰਧਾ ਸੁਮਨ ਭੇਟ

Punjab Admin, Dr. Akhil Chaudhari, Senior Superintendent of Police, SSP Nawanshahr, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 18 Jul 2023

ਡਾ. ਅਖਿਲ ਚੌਧਰੀ ਆਈ.ਪੀ.ਐਸ ਨੇ ਆਪਣੇ ਦਫ਼ਤਰ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲ੍ਹਾ ਵਿਖੇ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾ ਸੁਮਨ ਭੇਟ ਕੀਤੇ। ਉਨ੍ਹਾਂ ਨੇ 2008 ਵਿੱਚ ਰੋਹਤਕ (ਹਰਿਆਣਾ)ਤੋਂ ਐਮ.ਡੀ.ਯੂ ਤੋਂ ਐਮ.ਬੀ.ਬੀ.ਐਸ ਕਰਕੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਵੱਖ-ਵੱਖ ਵਿਭਾਗਾਂ (ਐਂਮਰਜੈਂਸੀ ਮੈਡੀਸਨ, ਪੀਡੀਆਟ੍ਰਿਕਸ, ਦਿਲ ਦੀ ਦੇਖ-ਭਾਲ ਆਦਿ) ਵਿੱਚ ਦੋ ਸਾਲ ਰੈਜੀਡੈਂਟਸ਼ਿਪ ਕੀਤੀ। 

ਉਹ 2012 ਵਿੱਚ ਏ.ਸੀ.ਪੀ (ਸਹਾਇਕ ਪੁਲਿਸ ਸੁਪਰਡੰਟ, ਪੰਜਾਬ ਕਾਡਰ) ਵਜੋਂ ਭਾਰਤੀ ਪੁਲਿਸ ਸੇਵਾ ਵਿਖੇ ਸ਼ਾਮਿਲ ਹੋਏ। ਇਸ ਤੋਂ ਬਾਅਦ ਉਹ ਵੱਖ-ਵੱਖ ਅਹੁੱਦਿਆਂ ‘ਤੇ ਤਾਇਨਾਤ ਰਹੇ।    

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਹੈ ਅਤੇ ਜ਼ਿਲ੍ਹੇ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਕੰਮ ਨੂੰ ਸਖ਼ਤੀ ਦੇ ਨਾਲ ਨਿਪਟਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਜਾਂ ਤਸਕਰੀ ‘ਤੇ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰਦੇ ਹੋਏ ਨਸ਼ਾ ਖੋਰੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਉਹ ਅਧਿਕਾਰੀ ਤੇ ਕਰਮਚਾਰੀਆਂ ਨਾਲ ਇਕ ਟੀਮ ਵਾਂਗ ਕੰਮ ਕਰਨਗੇ ਅਤੇ ਉਨ੍ਹਾਂ ਦੀ ਮੁੱਖ ਤਰਜ਼ੀਹ ਮੁਢਲੀ ਅਤੇ ਪ੍ਰੋਐਕਟਿਵ ਪੋਲਿਸਿੰਗ, ਜ਼ੁਰਮਾਂ ਦੀ ਰੋਕਥਾਮ, ਐਂਟੀ ਡਰੱਗ ਫਰੰਟ ‘ਤੇ ਕਾਰਵਾਈ, ਪੁਲਿਸ ਪਬਲਿਕ ਸਾਂਝ ਤੇ ਆਪਸੀ ਵਿਸ਼ਵਾਸ਼ ਵਧਾਉਣਾ, ਔਰਤਾਂ ਦੀ ਸੁਰੱਖਿਆ, ਹਾਈਵੇ ਸਕਿਉਰਟੀ ਅਤੇ ਰਾਤ ਸਮੇਂ ਪਬਲਿਕ ਸੁਰੱਖਿਆ ਵਧਾਉਣਾ ਰਹੇਗਾ।

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੁਲਿਸ ਦਫ਼ਤਰ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ‘ਤੇ ਐਸ.ਪੀ. ਐਡਕੁਆਰਟਰ ਗੁਰਮੀਤ ਕੌਰ, ਐਸ.ਪੀ.ਡੀ. ਡਾ. ਮੁਕੇਸ਼ ਕੁਮਾਰ, ਡੀ.ਐਸ.ਪੀ ਸੁਰਿੰਦਰ ਚੰਦ, ਡੀ.ਐਸ.ਪੀ. ਲਖਵੀਰ ਸਿੰਘ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। 

 

Tags: Punjab Admin , Dr. Akhil Chaudhari , Senior Superintendent of Police , SSP Nawanshahr , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD