Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਯਤਨਾਂ ਸਦਕਾ ਪੀ ਐਸ ਪੀ ਸੀ ਐਲ ਤੋਂ ਕਰੋੜਾਂ ਰੁਪਏ ਦੀ ਬਕਾਇਆ ਰਕਮ ਨਗਰ ਨਿਗਮ ਨੂੰ ਮਿਲਣ ਦੀ ਆਸ ਬੱਝੀ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 19 Jul 2023

ਬਿਜਲੀ ਵਿਭਾਗ ਪੀ ਐਸ ਪੀ ਸੀ ਐਲ ਵੱਲੋਂ ਮੋਹਾਲੀ ਨਗਰ ਨਿਗਮ ਨੂੰ ਬਿਜਲੀ ਦੇ ਬਿੱਲਾਂ ਉੱਤੇ 2% ਸਰ ਚਾਰ ਦੀ ਰਕਮ ਅਦਾ ਨਾ ਕੀਤੇ ਜਾਣ ਦੇ ਖਿਲਾਫ਼ ਡਿਪਟੀ ਮੇਅਰ ਮੋਹਾਲੀ ਨਗਰ ਨਿਗਮ ਕੁਲਜੀਤ ਸਿੰਘ ਬੇਦੀ ਵੱਲੋਂ ਹਾਈ ਕੋਰਟ ਵਿੱਚ ਪਾਏ ਗਏ ਕੇਸ ਦਾ ਨਿਪਟਾਰਾ ਹੋਣ ਤੋਂ ਬਾਅਦ ਕਰੋੜਾਂ ਰੁਪਏ ਦੀ ਰਕਮ ਨਗਰ ਨਿਗਮ ਨੂੰ ਮਿਲਣ ਦੀ ਆਸ ਬੱਝ ਗਈ ਹੈ। 2017 ਤੋਂ ਲੈ ਕੇ ਪਿਛਲੇ ਛੇ ਸਾਲਾਂ ਦਾ ਬਿਜਲੀ ਦੇ ਬਿੱਲਾਂ ਉੱਤੇ 2% ਸਰਚਾਰਜ, ਜੋ ਕਿ ਬਿਜਲੀ ਵਿਭਾਗ ਵੱਲੋਂ ਮੋਹਾਲੀ ਨਗਰ ਨਿਗਮ ਨੂੰ ਅਦਾ ਕੀਤਾ ਜਾਣਾ ਸੀ, ਨਹੀਂ ਦਿੱਤਾ ਗਿਆ। 

ਇਹ ਰਕਮ ਕਰੋੜ ਰੁਪਏ ਦੇ ਵਿੱਚ ਬਣਦੀ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੋਹਾਲੀ ਨਗਰ ਨਿਗਮ ਦੀ ਨਵੀਂ ਟੀਮ ਬਣਨ ਉਪਰੰਤ ਸਾਬਕਾ ਸਿਹਤ ਮੰਤਰੀ ਦੇ ਉਪਰਾਲਿਆਂ ਸਦਕਾ ਪੀਐਸਪੀਸੀਐਲ ਤੋਂ 10 ਤੋਂ 15 ਕਰੋੜ ਰੁਪਏ ਦੀ ਰਕਮ ਬਿਜਲੀ ਦੇ ਸਰਚਾਰਜ ਦੇ ਰੂਪ ਵਿੱਚ ਮਿਲੀ ਸੀ। ਉਨ੍ਹਾਂ ਕਿਹਾ ਕਿ 2017 ਤੋਂ ਬਿਜਲੀ ਵਿਭਾਗ ਵੱਲੋਂ ਨਗਰ ਨਿਗਮ ਨੂੰ ਇਹ ਸਰਚਾਰਜ  ਅਦਾ ਨਹੀਂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਉਹਨਾਂ ਨੇ ਸੂਚਨਾ ਦੇ ਅਧਿਕਾਰ ਤਹਿਤ ਬਿਜਲੀ ਵਿਭਾਗ ਤੋਂ ਜਾਣਕਾਰੀ ਵੀ ਮੰਗੀ ਅਤੇ ਕਈ ਪੱਤਰ ਵੀ ਬਿਜਲੀ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਲਿਖੇ ਪਰ ਕੋਈ ਤਸੱਲੀ ਬਖ਼ਸ਼ ਜਵਾਬ ਉਹਨਾਂ ਨੂੰ ਨਾ ਮਿਲਿਆ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਦੀ ਵਿੱਤੀ ਹਾਲਤ ਇਸ ਸਮੇਂ ਕਮਜ਼ੋਰ ਹੋ ਚੁੱਕੀ ਹੈ ਅਤੇ ਉਸ ਕੋਲ ਆਮਦਨ ਦੇ ਕੋਈ ਵਾਧੂ ਸਰੋਤ ਵੀ ਨਹੀਂ ਹਨ। 

ਦੂਜੇ ਪਾਸੇ ਪੀ ਐਸ ਪੀ ਸੀ ਐਲ ਨਗਰ ਨਿਗਮ ਦੇ ਕਰੋੜਾਂ ਰੁਪਏ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਵਿੱਤੀ ਹਾਲਤ ਡਾਵਾਂ ਡੋਲ ਹੋਣ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਚਲਦੇ ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਿਸ ਵਿੱਚ ਸਰਚਾਰਜ ਦੀ ਇਹ ਰਕਮ ਅਦਾ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਚਿਤਾਵਨੀ ਦਿੱਤੀ ਗਈ ਸੀ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਨੇ ਵੀ ਆਪਣੇ ਵਿਭਾਗ ਦੇ ਸਕੱਤਰ ਅਤੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਪੀਐਸਪੀਸੀਐਲ ਤੋਂ ਸਰਚਾਰਜ ਦੀ ਇਹ ਰਕਮ ਦਿਵਾਉਣ ਦੀ ਬੇਨਤੀ ਕੀਤੀ ਸੀ। ਉਹਨਾਂ ਕਿਹਾ ਕਿ ਜਦੋਂ ਪੀ.ਐਸ.ਪੀ.ਸੀ.ਐਲ ਉੱਤੇ ਇਨ੍ਹਾਂ ਬੇਨਤੀਆਂ ਦਾ ਕੋਈ ਅਸਰ ਨਾ ਹੋਇਆ ਤਾਂ ਉਹਨਾਂ ਨੇ ਮਜਬੂਰ ਹੋ ਕੇ  ਆਪਣੇ ਵਕੀਲਾਂ ਦਾ ਜੀਵਨ ਸਿੰਘ ਅਤੇ ਰਿਸ਼ਮ ਰਾਗ ਸਿੰਘ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ ਅਤੇ ਜਨ ਹਿਤ ਪਟੀਸ਼ਨ ਦਾਇਰ ਕੀਤੀ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਅਦਾਲਤ ਵਿੱਚ ਸਰਕਾਰ ਦੇ ਵਕੀਲ ਨੇ ਕਿਹਾ ਕਿ ਇਹ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਇਸ ਉੱਤੇ ਫੌਰੀ ਤੌਰ ਤੇ ਕਾਰਵਾਈ ਕੀਤੀ ਜਾਣੀ ਹੈ। ਹਾਈ ਕੋਰਟ ਦੇ ਮਾਣਯੋਗ ਜੱਜਾਂ ਨੇ ਕਿਹਾ ਕਿ ਹਾਲਾਂਕਿ ਡਿਪਟੀ ਮੇਅਰ ਵਲੋਂ ਅਜਿਹਾ ਕੇਸ ਪਾਉਣਾ ਯੋਗ ਨਹੀਂ ਹੈ ਕਿਉਂਕਿ ਇਹ ਸਰਕਾਰ ਦੇ ਦੋ ਵਿਭਾਗਾਂ ਦਾ ਮਾਮਲਾ ਹੈ ਪਰ ਇਸ ਮਾਮਲੇ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਵੀ ਸਕੱਤਰ ਪੱਧਰ ਤੇ ਪੱਤਰ ਲਿਖੇ ਗਏ ਹਨ। 

ਬਹਿਰਹਾਲ ਇਸ ਮਾਮਲੇ ਵਿੱਚ ਸਰਕਾਰੀ ਵਕੀਲ ਵੱਲੋਂ ਦਿੱਤੇ ਜਵਾਬ ਤੋਂ ਸੰਤੁਸ਼ਟ ਹੋ ਕੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਜਨ ਹਿਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਕੁਲਜੀਤ ਸਿੰਘ ਬੇਦੀ ਨੇ ਇਸ ਪਟੀਸ਼ਨ ਤੇ ਨਿਪਟਾਰੇ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਛੇਤੀ ਹੀ ਨਗਰ ਨਿਗਮ ਨੂੰ ਸਰਚਾਰਜ ਦੇ ਪੈਸੇ ਅਦਾ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਉਹ ਪਹਿਲਾਂ ਵੀ ਸ਼ਹਿਰ ਦੇ ਮਾਮਲਿਆਂ ਵਿੱਚ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਚੁੱਕੇ ਹਨ ਅਤੇ ਅੱਗੇ ਵੀ ਜਨ ਹਿਤ ਦੇ ਮਾਮਲੇ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD