Monday, 24 June 2024

 

 

ਖ਼ਾਸ ਖਬਰਾਂ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

 

ਮੁੱਖ ਮੰਤਰੀ ਭਗਵੰਤ ਮਾਨ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਨਤਮਸਤਕ ਹੋ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,  Hans Raj Hans, Inderjit Kaur Mann, Jasvir Singh Raja, Nakodar, Jalandhar, Bapu Lal Badshah Ji

Web Admin

Web Admin

5 Dariya News

ਨਕੋਦਰ (ਜਲੰਧਰ) , 19 Jul 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ।ਇਸ ਮੌਕੇ 'ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ।ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਵਿੱਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਿਸ਼ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਯਤਨ ਕਰ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿੱਚ ਸਾਂਝ ਪਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਔਖੇ ਹਾਲਾਤਾਂ ਵਿੱਚ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਮੌਜੂਦਾ ਔਖੇ ਸਮੇਂ ਨੂੰ ਵੀ ਥੋੜ੍ਹੇ ਸਮੇਂ ਵਿੱਚ ਹੀ ਪਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਕਾਲ ਪੁਰਖ ਦੀ ਮੇਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਮਝਦਾਰੀ ਨਾਲ ਅਤੇ ਲੋਕ ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ  ਫੈਸਲੇ ਲੈ ਰਹੀ ਹੈ ਅਤੇ ਸੂਬੇ ਨੂੰ ਵਿਕਾਸ ਦੀ ਉੱਚ ਲੀਹ 'ਤੇ ਲਿਆ ਰਹੀ ਹੈ।  ਭਗਵੰਤ ਮਾਨ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਿੱਟੀ ਵਿੱਚ ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਵੀ ਕਿਸੇ ਵੀ ਹਾਲਤ ਵਿੱਚ ਨਹੀਂ ਡਿੱਗਦੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ 'ਤੇ ਬਹਾਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਦੇ ਨਤੀਜੇ ਆਉਣੇ ਸ਼ੁਰੂ ਕਰ ਦਿੱਤੇ ਹਨ।  ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਹੁਲਾਰਾ ਦੇਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਤੇ ਹੋਰਨਾਂ ਨੇ ਵੀ ਲੰਗਰ ਛਕਿਆ।  ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਦਰਬਾਰ ਕਮੇਟੀ ਵੱਲੋਂ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੇ ਵੀ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਭੇਟ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hans Raj Hans , Inderjit Kaur Mann , Jasvir Singh Raja , Nakodar , Jalandhar , Bapu Lal Badshah Ji

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD