Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਪੈਸੇ ਬਰਾਮਦ ; ਮੁੱਖ ਸਾਜ਼ਿਸ਼ਕਰਤਾ ਨੂੰ ਵੀ ਕੀਤਾ ਗ੍ਰਿਫਤਾਰ

Punjab Admin, Dr. Ravinder Pal Kaur, Director Health Services, FW, Punjab Health and Family Welfare Department, Illegal Sex Determination Racket, Sunam

Web Admin

Web Admin

5 Dariya News

ਸੁਨਾਮ , 20 Jul 2023

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਟੈਸਟ ਲਈ ਦੋਸ਼ੀ ਨੂੰ ਅਦਾ ਕੀਤੇ 35000 ਰੁਪਏ ਵੀ ਬਰਾਮਦ ਕੀਤੇ ਗਏ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ: ਰਵਿੰਦਰਪਾਲ ਕੌਰ ਨੇ ਦੱਸਿਆ ਕਿ ਬਰਨਾਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨੇ ਸਿਹਤ ਵਿਭਾਗ ਦੀ ਇੱਕ ਸਾਂਝੀ ਟੀਮ ਬਣਾਈ , ਜਿਸ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਬਰਨਾਲਾ ਡਾ: ਪਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਡਾ. ਗੁਰਮਿੰਦਰ ਔਜਲਾ,  ਗਾਇਨੀਕੋਲੋਜਿਸਟ ਡਾ: ਆਂਚਲ ਕਸ਼ਯਪ, ਰੇਡੀਓਲੋਜਿਸਟ ਸਿਵਲ ਹਸਪਤਾਲ ਬਰਨਾਲਾ ਡਾ: ਸ਼ਿਖਾ, ਪੀਐਨਡੀਟੀ ਕੋਆਰਡੀਨੇਟਰ ਗੁਰਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸੰਗਰੂਰ ਡਾ: ਇੰਦਰਜੀਤ ਸਿੰਗਲਾ, ਡਾ: ਅਮਨਪ੍ਰੀਤ ਕੌਰ ਅਤੇ ਪੀਐਨਡੀਟੀ ਕੋਆਰਡੀਨੇਟਰ ਹਰਪ੍ਰੀਤ ਸਿੰਘ ਸ਼ਾਮਲ ਹਨ, ਨੇ ਛਾਪੇਮਾਰੀ ਕੀਤੀ।

ਸਿਹਤ ਵਿਭਾਗ ਦੀ ਟੀਮ ਨੇ ਇੱਕ ਗਰਭਵਤੀ ਮਰੀਜ਼ ਨੂੰ ਭਰੂਣ ਦੇ ਲਿੰਗ ਦਾ ਪਤਾ ਕਰਨ ਲਈ ਇੱਕ ਵਿਅਕਤੀ ਕੋਲ  ਭੇਜਿਆ । ਟੈਸਟ ਕਰਵਾਉਣ ਲਈ ਮਰੀਜ਼ ਨੂੰ ਸੁਨਾਮ ਦੇ ਇਕ ਘਰ ਬੁਲਾਇਆ ਗਿਆ  ਅਤੇ ਦੋਸ਼ੀ  ਨੇ ਉਸ ਕੋਲੋਂ 35,000 ਰੁਪਏ ਦੀ ਰਕਮ ਵਸੂਲੀ  ।

ਜਿਵੇਂ ਹੀ ਮੁਲਜ਼ਮ ਨੇ ਜਾਂਚ ਸ਼ੁਰੂ ਕੀਤੀ ਤਾਂ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ 53 ਸਾਲਾ ਪੁਰਸ਼ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਡਾ: ਰਵਿੰਦਰਪਾਲ ਕੌਰ ਨੇ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੇਧ ’ਤੇ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਅਤੇ ਸਹਾਇਕ ਡਾਇਰੈਕਟਰ ਡਾ.ਵਿਨੀਤ ਨਾਗਪਾਲ, ਜਿਨ੍ਹਾਂ ਨੇ ਸੂਬੇ ਭਰ ਤੋਂ ਇਸ ਛਾਪੇਮਾਰੀ ਲੲਂ ਤਾਲਮੇਲ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਵਿਅਕਤੀ ਦੀ ਆਸ-ਪਾਸ ਦੇ ਰਾਜਾਂ ਵਿੱਚ ਵੀ ਭਾਲ ਕੀਤੀ ਜਾ ਰਹੀ ਸੀ, ਇਸ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਸਖ਼ਤ ਨਿਰਦੇਸ਼ਾਂ ਤਹਿਤ ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦੇ ਸਿਹਤ ਅਧਿਕਾਰੀਆਂ ਦੀ ਸਾਂਝੀ ਟੀਮ  ਛਾਪੇਮਾਰੀ  ਲਈ ਗਠਿਤ ਕੀਤੀ ਗਈ ਸੀ। ਇਸ ਸਾਂਝੀ ਛਾਪੇਮਾਰੀ ਵਿੱਚ ਡਾ: ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਪੁਲਿਸ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ।

ਇਸ ਛਾਪੇਮਾਰੀ ਵਿੱਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ, ਲਿੰਗ ਟੈਸਟ ਲਈ ਮੁਲਜ਼ਮਾਂ ਨੂੰ ਅਦਾ ਕੀਤੇ ਗਏ 35000 ਰੁਪਏ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 2,49000/- ਰੁਪਏ ਦੀ ਹੋਰ ਰਾਸ਼ੀ ਅਤੇ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਯੰਤਰ ਅਤੇ ਦਵਾਈਆਂ ਵੀ ਮੌਕੇ ’ਤੇ ਬਰਾਮਦ ਕੀਤੀਆਂ ਗਈਆਂ। 

ਛਾਪੇਮਾਰੀ ਕਰ ਰਹੀ ਹੈਲਥ ਟੀਮ ਦੇ ਨਾਲ ਗਈ ਪਲਸ ਟੀਮ ਨੇ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਆਪਣੇ ਘਰ ’ਚ ਗੈਰ-ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਵਾਲੀ ਇਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਪੀਸੀ ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Punjab Admin , Dr. Ravinder Pal Kaur , Director Health Services , FW , Punjab Health and Family Welfare Department , Illegal Sex Determination Racket , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD