Friday, 05 July 2024

 

 

ਖ਼ਾਸ ਖਬਰਾਂ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ

 

ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ - ਡਾ ਦਵਿੰਦਰਜੀਤ ਕੌਰ

ਸਿਵਲ ਸਰਜਨ ਵੱਲੋਂ ਖਮਾਣੋਂ ਹਸਪਤਾਲ ਦੀ ਅਚਨਚੇਤ ਚੈਕਿੰਗ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 25 Jul 2023

ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਤੇ ਇਹ ਸੇਵਾਵਾਂ ਜਿਲੇ ਦੇ ਸਿਹਤ ਸੈਂਟਰਾਂ ਉੱਪਰ ਮੁਫ਼ਤ ਉਪਲਬਧ ਕਰਵਾਈਆ ਜਾ ਰਹੀਆਂ, ਹਨ ਅਤੇ ਲੋਕਾਂ ਨੂੰ ਇੰਨਾ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ , ਡਾ ਦਵਿੰਦਰਜੀਤ ਕੌਰ ਨੇ ਅੱਜ ਖਮਾਣੋਂ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਕੀਤਾ । 

ਇਸ ਚੈਕਿੰਗ  ਦੌਰਾਨ ਉਨ੍ਹਾਂ ਨੇ ਸਮੂਹ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਅਤੇ ਸੀ.ਐਚ.ਸੀ ਖਮਾਣੋਂ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉਨ੍ਹਾਂ ਹਸਪਤਾਲ ਦੇ ਗਾਈਨੀ ਵਾਰਡ, ਐਮਰਜੈਸੀ ਵਾਰਡ, ਜੱਚਾ ਬੱਚਾ ਵਾਰਡ, ਲੈਬਾਰਟਰਰੀ, ਐਕਸਰੇ, ਫਾਰਮੇਸੀ , ਓ.ਪੀ.ਡੀ ਆਦਿ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਦਾਖਲ ਮਰੀਜ਼ਾ ਦਾ ਹਾਲ ਚਾਲ ਪੁੱਛਿਆ । 

ਇਸ ਪੁੱਛ ਗਿੱਛ ਦੌਰਾਨ ਉਹਨਾਂ ਨੇ ਵਾਰਡ ਵਿੱਚ ਦਾਖਲ ਗਰਭਵਤੀ ਔਰਤ ਅਤੇ ਜਣੇਪੇ ਤੋਂ ਬਾਅਦ ਵਾਲੀਆਂ ਔਰਤਾਂ ਤੋ ਉਨ੍ਹਾਂ ਨੂੰ ਹਸਪਤਾਲ ਵਿਚੋਂ ਦਿਤੀਆਂ ਗਈਆਂ ਸਿਹਤ ਸਹੂਲਤਾਂ ਬਾਰੇ ਡੂੰਘਾਈ ਵਿੱਚ ਪੁੱਛ ਗਿੱਛ ਕੀਤੀ ਤੇ ਇਸ ਸਬੰਧੀ ਉਹਨਾਂ ਦਾ ਰਿਕਾਰਡ ਵੀ ਦੇਖਿਆ ਗਿਆ। ਇਸ ਮੌਕੇ ਤੇ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ   ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ । 

ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾ ਨੂੰ ਲੋੜੀਦੀਆਂ ਸਿਹਤ ਸੇਵਾਵਾਂ ਮੁਹੱਇਆ ਕਰਾਉਣ ਵਿਚ ਕੋਈ ਕੁਤਾਹੀ ਨਾ ਵਰਤਣ ਤੇ ਸਾਰੇ ਮਰੀਜਾਂ ਨਾਲ ਚੰਗਾ ਵਿਵਹਾਰ ਕਰਨ । ਉਹਨਾਂ ਸਮੂਹ ਸਟਾਫ ਨੂੰ ਸਮੇਂ ਦਾ ਪਾਬੰਧ ਰਹਿਣ ਦੀ ਸਖ਼ਤ ਹਦਾਇਤ ਵੀ ਕੀਤੀ । 

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD