Wednesday, 03 July 2024

 

 

ਖ਼ਾਸ ਖਬਰਾਂ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ

 

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ

ਜਲ ਸਪਲਾਈ ਸਕੀਮਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਅਤੇ ਸੈਨੀਟੇਸ਼ਨ ਦੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਲਈ ਜਾਰੀ ਕੀਤੀਆਂ ਹਦਾਇਤਾਂ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਤਰਨ ਤਾਰਨ , 25 Jul 2023

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਸਟਾਫ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। 

ਮੀਟਿੰਗ ਦੌਰਾਨ ਸ਼੍ਰੀ ਯਾਦਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਮੰਡਲ ਨੰਬਰ 2 ਤਰਨ ਤਾਰਨ ਵੱਲੋਂ ਵਿਧਾਇਕ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਦੁਆਰਾ ਚੱਲ ਰਹੀਆ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਭਾਗ ਦੁਆਰਾ ਪੇਂਡੂ ਖੇਤਰਾ ਵਿੱਚ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਅੱਗੇ ਹੋਣ ਵਾਲੇ ਕੰਮਾਂ ਬਾਰੇ ਵਿਭਾਗ ਦੀ ਰੂਪਰੇਖਾ ਬਾਰੇ ਜਾਣਕਾਰੀ ਦਿੱਤੀ।

ਉਹਨਾਂ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਪੇਂਡੂ ਖੇਤਰਾਂ ਦੇ ਲੋਕਾ ਨੂੰ ਸਾਫ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।ਹਰੇਕ ਜਲ ਸਪਲਾਈ ਸਕੀਮ ਤੇ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਬੈਕਟੀਰੀਆ ਰਹਿਤ ਸਾਫ ਅਤੇ ਸ਼ੁੱਧ ਪੀਣ ਯੋਗ ਪਾਣੀ ਮਹੁੱਈਆ ਕਰਵਾਇਆ ਜਾ ਸਕੇ, ਸਮੇ-ਸਮੇਂ ‘ਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਜਲ ਸਪਲਾਈ ਸਕੀਮਾਂ ਅਤੇ ਘਰਾਂ ਤੋਂ ਸੈਂਪਲ ਵੀ ਭਰੇ ਜਾਦੇ ਹਨ, ਅਤੇ ਜਾਂਚ ਲਈ ਜ਼ਿਲ੍ਹਾ ਲੈੱਬ ਵਿੱਚ ਭੇਜੇ ਜਾਂਦੇ ਹਨ।

ਉਹਨਾਂ ਦੱਸਿਆ ਕਿ ਪਿੰਡ ਪੱਧਰ ‘ਤੇ ਪਾਣੀ ਦੀ ਗੁੱਣਵੱਤਾ ਜਾਂਚ ਲਈ ਬਲਾਕ ਕੋਆਰਡੀਨੇਟਰ ਅਤੇ ਜੂਨੀਅਰ ਇੰਜੀਨੀਅਰ, ਦੀਆਂ ਟੀਮਾਂ ਵੱਲੋਂ ਅਤੇ 2 ਕਿੱਟਾ ਰਾਂਹੀ ਸਕੂਲ, ਆਂਗਣਵਾੜੀ, ਘਰਾਂ ਦੇ ਸੈਂਪਲਾ ਦੀ ਮੌਕੇ ‘ਤੇ ਜਾਂਚ ਕੀਤੀ ਜਾਂਦੀ ਹੈ । ਇਸ ਤੋ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਰੂਲਰ ਡਿਵੈੱਲਪਮੈਂਟ ਪੰਚਾਇਤੀ ਵਿਭਾਗ ਦੇ ਸਾਂਝੇ ਯਤਨਾਂ ਨਾਲ  ਚਲਾਏ ਜਾ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼ -2 ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐਫ਼ ਪਲੱਸ ਬਣਾਉਣ ਅਤੇ ਹਲਕੇ ਦੇ ਵਿਕਾਸ ਲਈ ਹਲਕਾ ਖਡੂਰ ਸਾਹਿਬ ਦੀਆਂ 28 ਗ੍ਰਾਮ ਪੰਚਾਇਤਾਂ ਨੂੰ ਤਰਲ ਕੂੜਾ ਪ੍ਰਬੰਧਨ ਅਤੇ 89 ਗ੍ਰਾਮ ਪੰਚਾਇਤਾਂ ਨੂੰ ਠੋਸ ਕੂੜਾ ਪ੍ਰਬੰਧਨ ਦੇ 70 ਪ੍ਰਤੀਸ਼ਤ ਫੰਡ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਜਾਰੀ ਕਰ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਵਲੋ 30 ਪ੍ਰਤੀਸ਼ਤ ਫੰਡ 15ਵੇ ਕਮਿਸ਼ਨ ਵਿੱਚੋ ਪਾਏ ਜਾਣੇ ਹਨ ਅਤੇ ਬਾਕੀ ਰਹਿੰਦੇ ਫੰਡ ਮਨਰੇਗਾ ਅਤੇ ਹੋਰ ਗ੍ਰਾਮ ਪੰਚਾਇਤ ਫੰਡਾਂ ਵਿੱਚੋਂ ਲਏ ਜਾ ਸਕਦੇ ਹਨ।ਉਹਨਾਂ ਦੱਸਿਆ ਕਿ ਉਪਰੋਕਤ ਕੰਮ ਸਬੰਧਿਤ ਬਲਾਕ ਵਿਕਾਸ ਅਤੇ ਪੰਚਇਤ ਅਫਸਰ ਅਤੇ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਵਲੋਂ ਮੁਕੰਮਲ ਕਰਵਾਏ ਜਾ ਰਹੇ ਹਨ ਅਤੇ ਪ੍ਰਗਤੀ ਅਧੀਨ ਹਨ।

ਇਸ ਮੌਕੇ ਵਿਧਾਇਕ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਵੱਲਂੋ ਮੌਕੇ ਜਲ ਸਪਲਾਈ ਸਕੀਮਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਉਹਨਾਂ ਵਿੱਚ ਸੁਧਾਰ ਕਰਨ, ਨਿਰਵਿਘਨ ਜਲ ਸਪਲਾਈ ਮੁਹੱਈਆ ਕਰਵਾਉਣ, ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾ ਦੀ ਪ੍ਰਪੋਜ਼ਲ ਬਣਾਉਣ ਅਤੇ ਸੈਨੀਟੇਸ਼ਨ ਦੇ ਕੰਮਾਂ ਨੂੰ ਜਲਦ  ਮੁਕੰਮਲ ਕਰਵਾਉਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ, ਤਾਂ ਜੋ ਜਿਲ੍ਹਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐੱਫ਼ ਪਲੱਸ ਮਾਡਲ ਸ਼੍ਰੇਣੀ ਦੇ ਪਿੰਡ ਬਣਾਇਆ ਜਾ ਸਕੇ।

ਇਸ ਮੌਕੇ ‘ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸ਼੍ਰੀ ਜਗਦੀਪ ਸਿਘ, ਆਈ. ਈ. ਸੀ. ਜ਼ਿਲ੍ਹਾ ਕੋਆਰਡੀਨੇਟਰ, ਸ਼੍ਰੀ ਜਸਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਪੱਟੀ ਅਤੇ ਸਮੂਹ ਜੂਨੀਅਰ ਇੰਜੀਨੀਅਰ ਸਾਹਿਬਾਨ ਹਾਜ਼ਰ ਸਨ ।  

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD