Friday, 05 July 2024

 

 

ਖ਼ਾਸ ਖਬਰਾਂ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ

 

ਬ੍ਰਮ ਸ਼ੰਕਰ ਜਿੰਪਾ ਤੇ ਕਰਮਵੀਰ ਸਿੰਘ ਘੁੰਮਣ ਨੇ ਦਸੂਹਾ ਦੇ ਪਿੰਡ ਜਲੋਟਾ ’ਚ 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਸਪਲਾਈ ਸਕੀਮ ਦਾ ਕੀਤਾ ਉਦਘਾਟਨ

ਕਿਹਾ, ਲੋਕਾਂ ਤੱਕ ਨਿਰਵਿਘਨ ਢੰਗ ਨਾਲ ਪਹੁੰਚਾਈਆਂ ਜਾਣਗੀਆਂ ਹਰ ਬੁਨਿਆਦੀ ਸੁਵਿਧਾਵਾਂ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Karambir Singh Ghuman

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 27 Jul 2023

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦਸੂਹਾ ਦੇ ਪਿੰਡ ਜਲੋਟਾ ਵਿਖੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨਾਲ 63 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਨਿਰਵਿਘਨ ਮੁਹੱਈਆ ਕਰਵਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿਚ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ ਅਤੇ ਘਰ-ਘਰ ਪਖਾਨਾ ਬਣਾਉਣ ਸਬੰਧੀ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ 31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੀਆਂ ਵੱਖ-ਵੱਖ ਵਾਟਰ ਸਪਲਾਈ ਤੇ ਸੀਵਰੇਜ਼ ਦੀਆਂ ਸਕੀਮਾਂ ਵਿਚੋਂ ਕਰੀਬ ਸਾਢੇ 6 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ ਵਿਧਾਨ ਸਭਾ ਹਲਕੇ ਵਿਚ ਹੀ ਕੰਮ ਚੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗਰਾਊਂਡ ਜ਼ੀਰੋ ’ਤੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਹਰ ਵਿਭਾਗ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਉਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਚਾਹੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਹੋਵੇ ਜਾਂ ਬਿਹਤਰ ਸਿਹਤ ਸਹੂਲਤਾਂ, ਪੀਣ ਵਾਲਾ ਸਾਫ਼ ਪਾਣੀ, ਸਿੱਖਿਆ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੋਵੇ, ਹਰ ਲੋਕ ਸੁਵਿਧਾ ਨਾਲ ਜੁੜੇ ਮਾਮਲਿਆਂ ’ਤੇ ਬਹੁਤ ਹੀ ਗੰਭੀਰਤਾ ਨਾਲ ਜ਼ਮੀਨੀ ਪੱਧਰ ’ਤੇ ਕੰਮ ਹੋ ਰਿਹਾ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਜਿਥੇ-ਜਿਥੇ ਪਾਣੀ ਦਾ ਪੱਧਰ ਕਾਫ਼ੀ ਥੱਲੇ ਜਾ ਚੁੱਕਾ ਹੈ, ਉਨ੍ਹਾਂ ਇਲਾਕਿਆਂ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਪਰਿਯੋਜਨਾਵਾਂ ’ਤੇ ਕੰਮ ਚੱਲ ਰਿਹਾ ਹੈ। ਇਸ ਦੌਰਾਨ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਵਿਚ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ। 

ਇਸ ਮੌਕੇ ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਐਸ.ਡੀ.ਓ ਸੇਵਾ ਸਿੰਘ, ਸਰਪੰਚ ਪੁਸ਼ਪਿੰਦਰ ਕੌਰ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD