Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਨੇ ਮਹਿਜ਼ 12 ਘੰਟਿਆਂ ’ਚ ਲੁੱਟ ਦੀ ਵੱਡੀ ਵਾਰਦਾਤ ਦਾ ਕੀਤਾ ਪਰਦਾਫਾਸ਼

ਸਾਜਿਸ਼ ਸੀ ਰਾਮਪੁਰ ਹਲੇੜ ’ਚ ਹੋਈ 295 ਗ੍ਰਾਮ ਸੋਨੇ ਤੇ ਲੱਖਾਂ ਦੀ ਨਕਦੀ ਦੀ ਲੁੱਟ, ਜਿਊਲਰ ਨੇ ਹੀ ਆਪਣੇ ਵਰਕਰ ਨਾਲ ਮਿਲ ਕੇ ਰਚੀ ਸੀ ਲੁੱਟ ਦੀ ਸਾਜਿਸ਼

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 31 Jul 2023

ਜ਼ਿਲ੍ਹਾ ਪੁਲਿਸ ਵਲੋਂ ਬੀਤੇ ਦਿਨ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਸੋਨਾ ਸਪਲਾਈ ਕਰਨ ਵਾਲੇ ਇਕ ਕਰਮਚਾਰੀ ਤੋਂ 295 ਗ੍ਰਾਮ ਸੋਨੇ ਅਤੇ ਲੱਖਾਂ ਦੀ ਨਕਦੀ ਦੀ ਹੋਈ ਲੁੱਟ ਦਾ ਮਹਿਜ਼ 12 ਘੰਟਿਆਂ ਅੰਦਰ ਪਰਦਾਫਾਸ਼ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ ਕੀਤੀ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਬੀਤੀ 29 ਜੁਲਾਈ ਨੂੰ ਹੋਈ ਲੁੱਟ ਦੀ ਇਹ ਵਾਰਦਾਤ ਇਕ ਸਾਜਿਸ਼ ਤਹਿਤ ਕੀਤੀ ਗਈ ਸੀ, ਜਿਸ ਨੂੰ ਪੁਲਿਸ ਨੇ ਰਿਕਾਰਡ ਸਮੇਂ ਵਿਚ ਹੱਲ ਕਰਕੇ ਇਕ ਵੱਡੀ ਉਪਲਬੱਧੀ ਹਾਸਲ ਕੀਤੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਭਰਤ ਸੈਣੀ ਪੁੱਤਰ ਰਜਿੰਦਰ ਸੈਣੀ, ਨਿਵਾਸੀ ਖੇੜਲਾ, ਥਾਣਾ ਪਲਾਨੀ, ਜ਼ਿਲ੍ਹਾ ਝੁਨਝੁਨ (ਰਾਜਸਥਾਨ) ਨੇ ਥਾਣਾ ਦਸੂਹਾ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਸੀ ਕਿ ਉਹ ਮਾਂ ਭਵਾਨੀ ਲੈਜਿਸਟਿਕ ਕੰਪਨੀ ਚੰਡੀਗੜ੍ਹ ਵਿਚ ਸੋਨਾ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 29 ਜੁਲਾਈ ਨੂੰ ਉਸ ਨੇ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਪਹੁੰਚ ਕੇ ਸੋਨੇ ਦਾ ਇਕ ਪਾਰਸਲ ਜਿਊਲਰ ਦੀ ਦੁਕਾਨ ’ਤੇ ਦੇ ਕੇ 18 ਲੱਖ 40 ਹਜ਼ਾਰ ਰੁਪਏ ਹਾਸਲ ਕੀਤੇ। 

ਉਸ ਤੋਂ ਬਾਅਦ ਉਸ ਨੇ ਇਕ ਹੋਰ ਸੋਨੇ ਦਾ ਪਾਰਸਲ ਅਤੁਲ ਵਰਮਾ ਪੁੱਤਰ ਵਿਜੇ ਵਰਮਾ ਸਹਦੇਵ ਜਿਊਲਰ ਤਲਵਾੜਾ ਨੂੰ ਹੁਸ਼ਿਆਜਰਪੁਰ ਬੱਸ ਸਟੈਂਡ ’ਤੇ ਡਿਲੀਵਰ ਕਰਨਾ ਸੀ। ਉਸ ਨੇ ਦੱਸਿਆ ਕਿ ਅਤੁਲ ਵਰਮਾ ਨੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਉਸ ਨੂੰ ਆਪਣੀ ਡਿਜ਼ਾਇਰ ਕਾਰ ਵਿਚ ਬਿਠਾ ਲਿਆ ਅਤੇ ਤਲਵਾੜਾ ਵੱਲ ਇਹ ਕਹਿ ਕੇ ਲੈ ਗਿਆ ਕਿ ਉਹ ਉਸ ਨੂੰ ਤਲਵਾੜਾ ਤੋਂ ਚੰਡੀਗੜ੍ਹ ਵਾਲੀ ਬੱਸ ਵਿਚ ਸੋਨੇ ਦੇ 17 ਲੱਖ ਰੁਪਏ ਦੇ ਕੇ ਚੜ੍ਹਾ ਦੇਵੇਗਾ। 

ਭਰਤ ਨੇ ਦੱਸਿਆ ਕਿ ਜਦ ਉਹ ਅਤੁਲ ਨਾਲ ਉਸ ਦੀ ਗੱਡੀ ਵਿਚ ਬੈਠ ਕੇ ਤਲਵਾੜਾ ਜਾ ਰਿਹਾ ਸੀ, ਤਾਂ ਰਸਤੇ ਵਿਚ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਦੋ ਅਣਜਾਣ ਨੌਜਵਾਨਾਂ ਨੇ ਗੱਡੀ ਦੇ ਅੱਗੇ ਆਪਣੀ ਐਕਟਿਵਾ ਲਗਾ ਕੇ ਉਸ ਨੂੰ ਮਾਰਨ ਦੀ ਧਮਕੀ ਦੇ ਕੇ ਸੋਨਾ ਅਤੇ ਪੈਸੇ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਲੁੱਟ ਦੀ ਇਸ ਪੂਰੀ ਘਟਨਾ ਬਾਰੇ ਭਰਤ ਸੈਣੀ ਅਤੇ ਅਤੁਲ ਵਰਮਾ ਨੇ ਮੌਕੇ ’ਤੇ ਪਹੁੰਚੀ ਦਸੂਹਾ ਪੁਲਿਸ ਨੂੰ ਦੱਸਿਆ।

ਐਸ.ਐਸ.ਪੀ ਨੇ ਦੱਸਿਆ ਕਿ ਦਸੂਹਾ ਪੁਲਿਸ ਵਲੋਂ ਇਸ ਸਬੰਧ ਵਿਚ ਭਰਤ ਸੈਣੀ ਦੇ ਬਿਆਨਾਂ ’ਤੇ ਮੁਕੱਦਮਾ ਨੰਬਰ 155 ਮਿਤੀ 30 ਜੁਲਾਈ 2023 ਧਾਰਾ 379 ਬੀ, 114, 115, 120 ਬੀ ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮੇ ਨੂੰ ਟਰੇਸ ਕਰਨ ਲਈ ਐਸ.ਪੀ (ਜਾਂਚ) ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਦੀ ਨਿਗਰਾਨੀ ਵਿਚ ਡੀ.ਐਸ.ਪੀ ਸਬ ਡਵੀਜ਼ਨ ਦਸੂਹਾ ਬਲਬੀਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਦਸੂਹਾ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਗਠਿਤ ਕੀਤੀ ਗਈ। 

ਇਸ ਟੀਮ ਨੇ ਮਿਹਨਤ ਕਰਕੇ 12 ਘੰਟੇ ਦੇ ਅੰਦਰ ਲੁੱਟ ਦੀ ਸਾਰੀ ਵਾਰਦਾਤ ਸਬੰਧੀ ਜਾਂਚ ਪੂਰੀ ਕਰ ਲਈ। ਇਸ ਦੌਰਾਨ ਪੁਲਿਸ ਨੇ ਭਰਤ ਸੈਣੀ ਤੋਂ ਦੁਬਾਰਾ ਸਾਰੀ ਵਾਰਦਾਤ ਬਾਰੇ ਪੁੱਛਗਿੱਛ ਕਰਕੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਦਿਨੇਸ਼ ਕੁਮਾਰ ਪੁੱਤਰ ਦਰਸ਼ਨ ਸਿੰਘ ਨਿਵਾਸੀ ਨਿਮੋਲੀ, ਥਾਣਾ ਤਲਵਾੜਾ ਨੂੰ ਪਿੰਡ ਸੰਸਾਰਪੁਰ ਨੇ ਤੋਂ ਗ੍ਰਿਫਤਾਰ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ। 

ਗੁੱਛਗਿੱਛ ਉਪਰੰਤ ਪੁਲਿਸ ਨੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਵਲੋਂ ਆਪਣੇ ਆਪ ਬਣਾਈ ਹੋਈ ਸਾਰੀ ਕਹਾਣੀ ਦਾ ਪਰਦਾਫਾਸ਼ ਕਰਕੇ ਅਤੁਲ ਵਰਮਾ ਤੋਂ 295 ਗ੍ਰਾਮ ਸੋਨਾ, ਜਿਸ ਦੀ ਕੀਮਤ ਕਰੀਬ 17 ਲੱਖ ਰੁਪਏ, ਮੌਕੇ ’ਤੇ ਐਕਟਿਵਾ ਨਾਲ ਲੁੱਟ ਕਰਨ ਵਾਲੇ ਦਿਨੇਸ਼ ਕੁਮਾਰ ਤੋਂ 14 ਲੱਖ 60 ਹਜ਼ਾਰ ਰੁਪਏ ਸਮੇਤ ਵਾਰਦਾਤ ਵਿਚ ਵਰਤੀ ਗਈ ਕਾਰ ਸਵਿਫਟ ਡਿਜਾਇਰ ਨੰਬਰ ਪੀ ਬੀ 07 ਬੀ.ਐਲ 1642 ਅਤੇ ਕਾਲੇ ਰੰਗ ਦੀ ਬਿਨਾਂ ਨੰਬਰ ਦੀ ਐਕਟਿਵਾ ਨੂੰ ਬਰਾਮਦ ਕੀਤਾ। ਇਨ੍ਹਾਂ ਦੇ ਤੀਜੇ ਸਾਥੀ ਨੂੰ ਹੁਣ ਗ੍ਰਿਫਤਾਰ ਕਰਨਾ ਬਾਕੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਇਹ ਸਾਰੀ ਕਹਾਣੀ ਸਹਿਦੇਵ ਜਿਊਲਰ ਦੇ ਮਾਲਕ ਅਤੁਲ ਵਰਮਾ ਨਿਵਾਸੀ ਤਲਵਾੜਾ ਵਲੋਂ ਆਪਣੇ ਵਰਕਰ ਦਿਨੇਸ਼ ਕੁਮਾਰ ਨਿਮੋਲੀ ਨਾਲ ਮਿਲ ਕੇ ਰਚੀ ਗਈ ਸੀ, ਜਿਸ ਨੂੰ ਹੁਸ਼ਿਆਰਪੁਰ ਜ਼ਿਲ੍ਹਾ ਪੁਲਿਸ ਨੇ 12 ਘੰਟੇ ਵਿਚ ਟਰੇਸ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਐਸ.ਪੀ (ਜਾਂਚ) ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਅਤੇ ਡੀ.ਐਸ.ਪੀ ਸਬ-ਡਵੀਜ਼ਨ ਦਸੂਹਾ ਬਲਬੀਰ ਸਿੰਘ ਵੀ ਮੌਜੂਦ ਸਨ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD