Wednesday, 26 June 2024

 

 

ਖ਼ਾਸ ਖਬਰਾਂ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ

 

ਵੋ ਜਬ ਯਾਦ ਆਏ, ਬਹੁਤ ਯਾਦ ਆਏ- ਸਦਾਬਹਾਰ ਫ਼ਨਕਾਰ ਮੁਹੰਮਦ ਰਫ਼ੀ ਦੀ ਬਰਸੀ ਮੌਕੇ ਸੰਗੀਤਕ ਸਮਾਗਮ ਦੌਰਾਨ ਕਲਾਕਾਰਾਂ ਨੇ ਸਰੋਤੇ ਕੀਲੇ

Music, Mohammad Rafi, Mohammad Rafi Cultural Charitable Society Hoshiarpur, Civil Surgeon Dr. Balwinder Kumar Dumana, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Aug 2023

ਸੰਗੀਤਕ ਦੁਨੀਆ ਦੇ ਸਦਾਬਹਾਰ ਤੇ ਦਰਵੇਸ਼ ਫ਼ਨਕਾਰ ਮੁਹੰਮਦ ਰਫ਼ੀ ਦੀ 43ਵੀਂ ਬਰਸੀ ਮੌਕੇ ਮੁਹੰਮਦ ਰਫ਼ੀ ਕਲਚਰਲ ’ਤੇ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਪਲੇ ਵੇਅ ਮਾਡਲ ਸਕੂਲ ਦੇ ਸਹਿਯੋਗ ਨਾਲ ਸੰਗੀਤਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕੀਤੀ ਜਦਕਿ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਵਿਸ਼ੇਸ਼ ਮਹਿਮਾਨਾਂ ਦੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸਿਰਕੱਢ ਕਲਾਕਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗੀਤ ਪ੍ਰੇਮੀਆਂ,  ਬੁੱਧੀਜੀਵੀਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹੁੰਮ-ਹੁੰਮਾ ਕੇ ਸ਼ਿਰਕਤ ਕੀਤੀ। 

ਮੁਹੰਮਦ ਰਫ਼ੀ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਸਮੇਤ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਅਤੇ ਹੋਰਨਾਂ ਪਤਵੰਤਿਆਂ ਨੇ ਮੁਹੰਮਦ ਰਫ਼ੀ ਦੀ ਫੋਟੋ ’ਤੇ ਫੁੱਲ ਅਰਪਣ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮਹਿਮਾਨ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਨੇ ਸੁਸਾਇਟੀ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸੰਗੀਤਕ ਜਗਤ ਦੇ ਸਿਰਮੌਰ ਫ਼ਲਕਾਰ ਅਤੇ ‘ਸਿੰਬਲ ਆਫ ਮਿਊਜ਼ਿਕ’ ਮੁਹੰਮਦ ਰਫ਼ੀ ਨੇ ਆਪਣੀ ਮਧੁਰ ਆਵਾਜ਼ ਨਾਲ ਸਰਬਪੱਖੀ ਸੰਗੀਤ ਦੀਆਂ ਬੁਲੰਦੀਆਂ ਸਥਾਪਿਤ ਕਰਕੇ ਪੂਰੀ ਦੁਨੀਆ ਨੂੰ ਨਾਯਾਬ ਸੰਗੀਤ ਖ਼ਜਾਨਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣਾ ਹੈ ਕਿ ਪੰਜਾਬ ਦੇ ਜੰਮ-ਪਲ ਮੁਹੰਮਦ ਰਫ਼ੀ ਨੇ ਬੇਮਿਸਾਲ ਫ਼ਨਕਾਰੀ ਨਾਲ ਪੰਜਾਬ ਤੇ ਦੇਸ਼ ਦਾ ਨਾਮ ਦੁਨੀਆ ਵਿਚ ਬੁਲੰਦ ਕੀਤਾ। 

ਉਨ੍ਹਾਂ ਕਿਹਾ ਕਿ ਮੁਹੰਮਦ ਰਫ਼ੀ ਇਕ ਨੇਕ ਅਤੇ ਮੁਕੰਮਲ ਇਨਸਾਨ ਦੇ ਤੌਰ ’ਤੇ ਵੀ ਦੁਨੀਆ ਲਈ ਪ੍ਰੇਰਣਾ ਬਣੇ ਰਹਿਣਗੇ। ਇਸ ਮੌਕੇ ਜ਼ਿਲ੍ਰਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਨੇ ਵੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਲਾਕਾਰਾਂ ਲਈ ਮੁਹੰਮਦ ਰਫ਼ੀ ਸੰਗੀਤ ਦਾ ਇਕ ਕੀਮਤੀ ਮਹਾਂਕੋਸ਼ ਸਾਬਿਤ ਹੋਏ ਹਨ ਤੇ ਉਹ ਸੰਗੀਤ ਦਾ ਚਾਨਣ ਮੁਨਾਰਾ ਹਨ।

ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਾਰਿਆਂ ਨੂੰ ਜੀ ਆਇਆਂ ਆਖਦਿਆਂ ਸੁਸਾਇਟੀ ਦੀਆਂ ਸੰਗੀਤਕ ਤੇ ਸੱਭਿਆਚਰਕ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸੁਸਾਇਟੀ ਦੇ ਸੰਸਥਾਪਕ ਗੁਲਜ਼ਾਰ ਸਿੰਘ ਕਾਲਕਟ ਨੇ ਮੁਹੰਮਦ ਰਫ਼ੀ ਦੇ ਸੰਗੀਤ ਸਫ਼ਰ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਬੰਧਕ ਡਾ. ਹਰਜਿੰਦਰ ਸਿੰਘ ਓਬਰਾਏ ਨੇ ਸਟੇਜ ਸਕੱਤਰ ਦੀ ਕਾਰਵਾਈ ਬਾਖੂਬੀ ਨਿਭਾਈ ਅਤੇ ਉਨ੍ਰਾਂ ਮੁਹੰਮਦ ਰਫ਼ੀ ਦੀ ਸੰਪੂਰਨ ਜੀਵਨੀ ਅਤੇ ਸਫ਼ਲ ਸੰਗੀਤਕ ਸਫ਼ਰ ਬਾਰੇ ਚਾਨਣਾ ਪਾਇਆ।

ਸ਼ਾਨਦਾਰ ਤੇ ਖਿੱਚ-ਭਰਪੂਰ ਸੰਗੀਤਕ ਪ੍ਰੋਗਰਾਮ ਦੌਰਾਨ ਰਫ਼ੀ ਸੁਸਾਇਟੀ ਦੇ ਮਿਊਜ਼ਕ ਡਾਇਰੈਕਟਰ ਪ੍ਰੋ. ਹਰਜਿੰਦਰ ਅਮਨ, ਪ੍ਰੋ. ਬਲਰਾਜ, ਬੀਬਾ ਡੇਜ਼ੀ ਰਾਏ, ਨਰਿੰਦਰ ਪੁਖ਼ਰਾਜ, ਜੀ. ਐਸ. ਕਾਲਕਟ, ਡਾ. ਅਸ਼ੋਕ ਸੁਮਨ, ਕਾਕਾ ਅਜੈ ਰਾਮ, ਸੁਖਦੇਵ ਸਿੰਘ, ਡਾ. ਓਬਰਾਏ ਆਦਿ ਕਲਾਕਾਰਾਂ ਨੇ ਮੁਹੰਮਦ ਰਫ਼ੀ ਦੇ ਅਨਮੋਲ ਨਗਮੇ ਪੇਸ਼ ਕਰਕੇ ਸਰੋਤਿਆਂ ਨੂੰ ਕੀਲ ਲਿਆ। ਮੁੱਖ ਮਹਿਮਾਨ ਵੱਲੋਂ ਕਲਾਕਾਰਾਂ ਤੇ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਸਾਬਕਾ ਐਸ. ਐਮ. ਓ ਡਾ. ਮਨੋਹਰ ਲਾਲ ਜੌਲੀ, ਸਹਾਹਿਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਪ੍ਰਿੰਸੀਪਲ ਅਮਰਜੀਤ, ਐਡਵੋਕੇਟ ਜਸਪਾਲ ਸਿੰਘ, ਕੁਲਵੰਤ ਸਿੰਘ, ਸੁਖਚੈਨ ਰਾਏ, ਪ੍ਰੋ. ਪੰਕਜ ਸ਼ਰਮਾ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਉਪ ਪ੍ਰਧਾਨ ਹੰਸ ਰਾਜ, ਡਾ. ਤੀਰਥ ਸਿੰਘ, ਜੇ. ਐਸ ਸੋਹਲ ਤੇ ਹੋਰ ਪਤਵੰਤੇ ਹਾਜ਼ਰ ਸਨ। 

 

Tags: Music , Mohammad Rafi , Mohammad Rafi Cultural Charitable Society Hoshiarpur , Civil Surgeon Dr. Balwinder Kumar Dumana , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD