Friday, 05 July 2024

 

 

ਖ਼ਾਸ ਖਬਰਾਂ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ

 

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਨਵੇਕਲੀ ਸ਼ੁਰੂਆਤ ਵੰਡੀਆਂ ਮੱਛਰ ਭਜਾਊ ਕਰੀਮਾਂ

ਡੇਂਗੂ ਤੋਂ ਬਚਾਅ ਲਈ ਜਿਲ੍ਹਾ ਸਿਹਤ ਵਿਭਾਗ ਕਰ ਰਿਹੈ ਹਰ ਸੰਭਵ ਯਤਨ : ਡਾ. ਦਵਿੰਦਰਜੀਤ ਕੌਰ

Health, Civil Surgeon Dr. Davinderjit Kaur, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 05 Aug 2023

ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਡੇਂਗੂ ਪ੍ਰਤੀ ਸੁਚੇਤਤਾ ਮੁਹਿੰਮ ਵਿੱਢੀ ਗਈ ਹੈ, ਸਿਹਤਕਾਮਿਆ ਵੱਲੋਂ ਪ੍ਰਤੀ ਦਿਨ ਆਮ ਲੋਕਾਂ ਨੂੰ ਘਰ—ਘਰ ਜਾ ਕੇ ਮੱਛਰਾਂ ਦੀ ਪੈਦਾਵਾਰ ਰੋਕਣ ਦੇ ਮੰਤਵ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਮੱਛਰਾਂ ਦੇ ਲਾਰਵੇ ਨੂੰ ਪਹਿਚਾਣਨ ਤੇ ਨਸ਼ਟ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਤਾਂ ਜੋ ਡੇਂਗੂ ਆਦਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮੱਛਰਾਂ ਤੋਂ ਬਚਾਅ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਮੰਤਵ ਨਾਲ ਇਕ ਨਵੇਕਲੀ ਸ਼ੁਰੂਆਤ, ਓ.ਪੀ.ਡੀ. ਤੇ ਆਈ.ਪੀ.ਡੀ. ਵਿਚ ਆਏ ਲੋਕਾਂ ਨੂੰ ਮੱਛਰ ਭਜਾਊ ਕਰੀਮਾਂ ਵੰਡਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਹਰ ਸੰਭਵ ਯਤਨ ਕਰ ਰਿਹਾ ਹੈ, ਪਰ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਸਾਨੂੰ ਸਾਂਝੇ ਯਤਨ ਕਰਨ ਦੀ ਲੋੜ ਹੈ। 

ਜਦੋਂ ਤੱਕ ਆਮ ਲੋਕ ਵਿਭਾਗ ਦਾ ਸਾਥ ਨਹੀਂ ਦੇਣਗੇ ਤੇ ਖੁੱਦ ਦੀ ਨਿੱਜੀ ਜਿ਼ਮੇਵਾਰੀ ਸਮਝਦੇ ਹੋਏ ਹਫਤੇ ਵਿਚ ਇਕ ਦਿਨ ਡਰਾਈ ਡੇਅ ਨਹੀਂ ਮਨਾਉਣਗੇ, ਉਦੋਂ ਤੱਕ ਅਸੀਂ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਦੇ।ਉਨ੍ਹਾਂ ਨੇ ਡਰਾਈ ਡੇਅ ਦੀ ਮਹੱਤਤਾ ਦੱਸਦੇ ਹੋਏ ਲੋਕਾਂ ਨੂੰ ਕਿਹਾ ਕਿ ਮੱਛਰ ਦੇ ਅੰਡੇ ਤੋਂ ਮੱਛਰ ਬਣਨ ਨੂੰ ਸੱਤ ਦਿਨ ਦਾ ਸਮਾਂ ਲੱਗਦਾ ਹੈ, ਜੇਕਰ ਇਨ੍ਹਾਂ ਸੱਤ ਦਿਨਾਂ ਵਿਚ ਇਸ ਨੂੰ ਨਸ਼ਟ ਕਰ ਦਿੱਤਾ ਜਾਵੇ ਤਾਂ ਅੰਡੇ ਤੋਂ ਮੱਛਰ ਪੈਂਦਾ ਹੋਣ ਦਾ ਚੱਕਰ ਟੁੱਟ ਜਾਂਦਾ ਹੈ।

 ਇਸੇ ਤਰ੍ਰਾਂ ਜੇਕਰ ਅਸੀਂ ਆਪਣੇ ਘਰਾਂ ਵਿਚ, ਘਰਾਂ ਆਲੇ ਦੁਆਲੇ ਅਤੇ ਘਰਾਂ ਦੀਆਂ ਛੱਤਾਂ ਤੇ ਜਿਥੇ ਵੀ ਪਾਣੀ ਖੜਾ ਹੋਵੇ, ਉਸ ਨੂੰ ਹਰ ਹਫਤੇ, ਹਫਤੇ ਵਿਚ ਇਕ  ਸੁਖਾ ਦਈਏ ਤਾਂ ਮੱਛਰ ਪੈਂਦਾ ਨਹੀਂ ਹੋਵੇਗਾ। ਜੇਕਰ ਅਸੀਂ ਡਰਾਈ ਡੇਅ ਮਨਾਉਂਦੇ ਹਾਂ ਤਾਂ ਅਸੀਂ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਹੁੱਤ ਹੱਦ ਤੱਕ ਨਿਜਾਤ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਦੇ ਨਾਲ ਜਿਲ੍ਹਾ ਐਪੀਡਮੋਲੋਜਿਸ਼ਟ ਡਾ. ਦੀਪਤੀ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀ.ਈ.ਈ. ਮਹਾਵੀਰ ਸਿੰਘ ਤੇ ਹੋਰ ਮੌਜੂਦ ਸਨ। 

 

Tags: Health , Civil Surgeon Dr. Davinderjit Kaur , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD