Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਗਰਾਮ ਪੰਚਾਇਤ ਢੰਗਰਾਲੀ ਵਿਖੇ ਸਰਕਾਰ ਦੇ ਜਾਰੀ ਪ੍ਰੋਗਰਾਮ ਮੇਰੀ ਮਿੱਟੀ ਮੇਰਾ ਦੇਸ਼ ਮਨਾਇਆ ਗਿਆ

ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੀਤੀ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ , 12 Aug 2023

ਗਰਾਮ ਪੰਚਾਇਤ ਢੰਗਰਾਲੀ ਵਿਖੇ ਸਰਕਾਰ ਦੇ ਜਾਰੀ ਪ੍ਰੋਗਰਾਮ ਮੇਰੀ ਮਿੱਟੀ ਮੇਰਾ ਦੇਸ਼ ਮਨਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਪੰਚ ਗੁਰਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਇਹ ਪ੍ਰੋਗਰਾਮ ਸ੍ਰੀਮਤੀ ਹਰਿੰਦਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮੋਰਿੰਡਾ ਦੇ ਦਿਸ਼ਾ ਨਿਰਦੇਸ਼ ਹੇਠ ਦੇਸ ਦੀ ਆਜ਼ਾਦੀ ਅਤੇ ਅਣਖ ਦੀ ਰਾਖੀ ਲਈ ਆਪਣੀ ਜਾਨਾਂ ਵਾਰਨ ਵਾਲੇ ਸਹੀਦਾਂ ਅਤੇ ਆਜਾਦੀ ਘੁਲਾਟੀਆ ਦੀ ਯਾਦ ਵਿੱਚ ਸਿਲਾਨਿਆਸ ਪੱਥਰ ਲਗਾਕੇ ਸਰਧਾਂਜਲੀ ਦਿੱਤੀ ਗਈ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੇ ਬੱਚਿਆ ਨੇ ਰਾਸਟਰੀ ਗੀਤ ਗਾਇਆ। ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਸਾਨੂੰ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੀ ਲੋਕਾਂ ਨੂੰ ਦੱਸਿਆ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਫੰਡ ਦੀ ਕਮੀ ਨਹੀਂ ਆਉਣ ਦੇਵੇਗੀ। 

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਸੁਧਾਰ ਲਈ ਸਰਕਾਰ ਵੱਲੋਂ ਹੋਰ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦਾ ਟੀਚਾ ਹੈ ਕਿ ਬੱਚਿਆ ਦੀ ਉਚੇਰੀ ਪੜ੍ਹਾਈ ਦਾ ਪ੍ਰਬੰਧ ਪੰਜਾਬ ਵਿਚ ਕੀਤਾ ਜਾਵੇ ਤਾ ਜੋ ਪੰਜਾਬ ਦੀ ਜਵਾਨੀ ਨੂੰ ਵਿਦੇਸ਼ਾਂ ਵਿਚ ਜਾਣ ਨਾਲ ਇਥੇ ਹੀ ਵਧੀਆ ਰੁਜਗਾਰ ਮਿਲ ਸਕੇ।

ਇਸ ਪ੍ਰੋਗਰਾਮ ਵਿਚ ਆਏ ਸ਼ਹੀਦ ਪਰਿਵਾਰ ਮੈਂਬਰਾਂ ਅਤੇ ਪਤਵੰਤੇ ਸੱਜਣਾ ਦਾ ਸਨਮਾਨ ਪੰਚਾਇਤ ਵੱਲੋਂ ਕੀਤਾ ਗਿਆ। 

ਇਸ ਮੌਕੇ ਵਿਦਵਾਨ ਸਵਰਨ ਸਿੰਘ ਬਾਠ, ਐਨ.ਕੇ.ਰਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਬਰਿੰਦਰਜੀਤ ਸਿੰਘ ਥਾਠ, ਸਰਬਜੀਤ ਸਿੰਘ ਪ੍ਰਧਾਨ ਗੁ.ਕਮੇਟੀ, ਲਖਵੀਰ ਸਿੰਘ ਥਾਨ, ਸੁਖਦੇਵ ਸਿੰਘ ਬਾਠ, ਗੁਰਜੀਤ ਸਿੰਘ ਯੂਥ ਆਗੂ, ਅਵਤਾਰ ਸਿੰਘ, ਨੰਬਰਦਾਰ ਨਵਤੇਜ ਸਿੰਘ, ਡਾ. ਸੁਖਵਿੰਦਰਪਾਲ ਸਿੰਘ, ਅਮਨਦੀਪ ਸਿੰਘ ਲਾਡੀ, ਪੰਚ ਮਨਪ੍ਰੀਤ ਸਿੰਘ, ਏ ਪੀ ਓ ਸਤਨਾਮ ਸਿੰਘ ਬਾਨ, ਰੋਜਗਾਰ ਸਹਾਇਕ ਸੁਖਵਿੰਦਰ ਸਿੰਘ, ਸਤਵਿੰਦਰ ਸਿੰਘ ਸਰਾਓ ਯੂਥ ਆਗੂ, ਪੰਚ ਸੁਪਿੰਦਰ ਸਿੰਘ, ਪੰਚ ਨੱਛਤਰ ਸਿੰਘ ਖੈਰਪੁਰ, ਠੇਕੇਦਾਰ ਗੁਰਮੁਖ ਸਿੰਘ, ਜਥੇਦਾਰ ਨਿਰਮਲ ਸਿੰਘ, ਅਮਨਦੀਪ ਸਿੰਘ ਡੀ.ਪੀ.ਈ ਅਤੇ ਜਗਮੋਹਣ ਸਿੰਘ ਪੰਚਾਇਤ ਸਕੱਤਰ ਆਦਿ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD