Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਅਜ਼ਾਦੀ ਦੇ 77ਵੇਂ ਦਿਹਾੜੇ ਮੌਕੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਐਲਾਨ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Charanjit Singh, DC Ropar, Preeti Yadav, Deputy Commissioner Ropar, Rupnagar, Ropar, Independence Day, Independence Day of India , Independence Day 2023 , 77th Independence Day 2023, Independence Day India, Indian Flag, Har Ghar Tiranga, 15 august 2023

Web Admin

Web Admin

5 Dariya News

ਰੂਪਨਗਰ , 15 Aug 2023

ਆਜ਼ਾਦੀ ਦੇ 77ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਖੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।  ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕਸ਼ੀਲ ਸੋਨੀ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। 

ਇਸ ਮੌਕੇ ਡੀ.ਐਸ.ਪੀ. (ਸਪੈਸ਼ਲ ਕ੍ਰਾਈਮ) ਸ. ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਸਮਾਰੋਹ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਦਾ ਅਨੰਦ ਮਾਣ ਰਹੇ ਹਾਂ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਿਸ਼ਨ ਦੀ ਪ੍ਰਾਪਤੀ ਤਹਿਤ ਪਹਿਲਾਂ ਹੀ ਵੱਖ-ਵੱਖ ਪ੍ਰੋਜੈਕਟ ਚੱਲ ਰਹੇ ਹਨ। ਇਸ ਸਾਲ ਪੂਰੇ ਸੂਬੇ ਵਿੱਚ 1.25 ਕਰੋੜ ਤੋਂ ਵੱਧ ਬੂਟੇ ਲਗਾਏ ਜਾਣਗੇ ਤਾਂ ਜੋ ਪੰਜਾਬ ਵਿੱਚ ਜੰਗਲਾਤ ਦਾ ਘੇਰਾ ਵਧਾਇਆ ਜਾ ਸਕੇ। ਸੂਬੇ ਦੇ ਲੋਕਾਂ ਲਈ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ 'ਤੇ ਸਰਕਾਰ ਜ਼ੋਰ ਦੇ ਰਹੀ ਹੈ।

ਜ਼ਿਲ੍ਹਾ ਰੂਪਨਗਰ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਬਣਾਉਣ ਦੇ ਮੰਤਵ ਨਾਲ 270 ਛੋਟੇ ਖੇਡ ਮੈਦਾਨ ਤੇ 15 ਵੱਡੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਜ਼ਿਲ੍ਹੇ ਵਿੱਚ 2.50 ਲੱਖ ਪੌਦੇ ਲਗਾਏ ਜਾ ਰਹੇ ਹਨ ਅਤੇ ਸਾਰੇ ਪੌਦੇ ਵਣ ਮੰਡਲ ਰੂਪਨਗਰ ਦੀਆਂ ਵੱਖ-ਵੱਖ ਨਰਸਰੀਆਂ ਵਿੱਚੋਂ ਉਪਲਬਧ ਕਰਵਾਏ ਗਏ ਹਨ। 

ਮਨਰੇਗਾ ਤਹਿਤ ਸਾਲ 2023-24 ਦੌਰਾਨ ਜ਼ਿਲਾ ਰੂਪਨਗਰ ਵੱਲੋਂ 65.00 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਅਧੀਨ 4.50 ਲੱਖ ਬੂਟੇ ਲਗਾਏ ਜਾਣਗੇ। ਅਖੀਰ ਵਿੱਚ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ।

ਇਸ ਸਮਾਰੋਹ ਵਿਚ ਪਹੁੰਚੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾਂ ਸੰਗਰਾਮੀਆਂ ਨੂੰ ਕੈਬਨਿਟ ਮੰਤਰੀ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਹ ਸਾਡੇ ਦੇਸ਼ ਦਾ ਮਾਣ ਹਨ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਪਿਆਰ ਦੀ ਭਾਵਨਾ ਭਰਦੇ ਹੋਏ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। 

ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਿਲ ਕਰਨ ਵਾਲੇ, ਹੜ੍ਹਾਂ ਦੌਰਾਨ ਨਿਸ਼ਕਾਮ ਸੇਵਾ ਕਰਨ ਵਾਲੇ, ਸਮਾਜ ਸੇਵੀਆਂ, ਜ਼ਿਲ੍ਹਾ ਪ੍ਰਸ਼ਾਸਨ ਵਿਚ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨ ਵਾਲਿਆਂ, ਅਤੇ ਹੋਰ ਵੱਡੀਆਂ ਸ਼ਖਸੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਲਾਲਚੰਦ ਕਟਾਰੂਚੱਕ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ। ਇਸ ਉਪਰੰਤ ਰੱਸਾ ਕਸ਼ੀ ਤੇ ਰਿਲੇਅ ਰੇਸ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਸਿੱਖਿਆ ਵਿਭਾਗ ਤੇ ਪੁਲੀਸ ਦੇ ਅਧਿਕਾਰੀਆਂ ਤੇ ਕਮਚਾਰੀਆਂ ਨੇ ਹਿੱਸਾ ਲਿਆ ਤੇ ਜੇਤੂ ਖਿਡਾਰੀਆਂ ਡਿਪਟੀ ਕਮਿਸ਼ਨਰ ਵਲੋਂ ਇਨਾਮ ਦੇ ਕੇ ਸਨਮਾਨ ਕੀਤਾ ਗਿਆ। 

ਇਸ ਮੌਕੇ  ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ  ਏ.ਡੀ.ਜੀ.ਪੀ (ਐਸ.ਟੀ.ਐਫ.) ਰਾਜੇਸ਼ ਕੁਮਾਰ ਜੈਸਵਾਲ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸ. ਹਰਮਿੰਦਰ ਸਿੰਘ ਢਾਹੇ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀ ਸ਼ਾਮ ਲਾਲ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਸਮੇਤ ਜੱਜ ਸਾਹਿਬਾਨ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ. ਅਮਨਪ੍ਰੀਤ ਸਿੰਘ, ਜੇ.ਐਮ.ਆਈ.ਸੀ. ਸ਼੍ਰੀਮਤੀ ਪਾਰੁਲ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਸ. ਅਰਜਨ ਸਿੰਘ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਵਣ ਅਫ਼ਸਰ (ਜੰਗਲੀ ਜੀਵ) ਸ. ਕੁਲਰਾਜ ਸਿੰਘ, ਪੁਲਿਸ ਪ੍ਰਸਾਸ਼ਨ ਤੋਂ ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Charanjit Singh , DC Ropar , Preeti Yadav , Deputy Commissioner Ropar , Rupnagar , Ropar , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD